ਕੇਂਦਰ ਸਰਕਾਰ ਪੰਜਾਬ ਦੀ ਉਸ ਮੰਗ ਨੂੰ ਰੱਦ ਕਰ ਸਕਦੀ ਹੈ, ਜਿਸ ਵਿੱਚ ਸੂਬੇ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ 1200 ਕਰੋੜ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਦੀ ਲੋੜ ਦੱਸੀ ਸੀ। ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਦਾਇਰ ਹਲਫ਼ਨਾਮੇ ਵਿੱਚ ਕਿਹਾ ਹੈ ਕਿ ਪੰਜਾਬ ਸਰਕਾਰ ਵੀ ਹਰਿਆਣਾ ਸਰਕਾਰ ਵਾਂਗ ਆਪਣੇ ਬਜਟ ਵਿੱਚੋਂ ਕਿਸਾਨਾਂ ਨੂੰ ਪ੍ਰੋਤਸਾਹਨ ਦੇ ਸਕਦੀ ਹੈ ਤਾਂ ਜੋ ਪਰਾਲੀ ਸਾੜਨ ‘ਤੇ ਕਾਬੂ ਪਾਇਆ ਜਾ ਸਕੇ।ਦਾਅਵਿਆਂ ਮੁਤਾਬਿਕ ਪਰਾਲੀ ਸਾੜਨਾ ਦਿੱਲੀ-ਐਨਸੀਆਰ ਵਿੱਚ ਖਰਾਬ ਹਵਾ ਦਾ ਇੱਕ ਮੁੱਖ ਕਾਰਨ ਹੈ, ਖਾਸ ਕਰਕੇ ਅਕਤੂਬਰ-ਦਸੰਬਰ ਦੌਰਾਨ। ਕੇਂਦਰ ਦਾ ਜਵਾਬ ਸੀ ਕਿ ਇਹ ਦੱਸਣਾ ਜ਼ਰੂਰੀ ਹੈ ਕਿ ਹਰਿਆਣਾ ਸਰਕਾਰ ਰੈੱਡ ਜ਼ੋਨ ਪੰਚਾਇਤਾਂ ਨੂੰ ਜ਼ੀਰੋ ਪਰਾਲੀ ਸਾੜਨ ਲਈ ਆਪਣੇ ਬਜਟ ਤੋਂ 1,00,000 ਰੁਪਏ ਅਤੇ ਯੈਲੋ ਜ਼ੋਨ ਪੰਚਾਇਤਾਂ ਨੂੰ 50,000 ਰੁਪਏ ਦੀ ਪ੍ਰੋਤਸਾਹਨ ਦੇ ਰਹੀ ਹੈ। ਇਸ ਤੋਂ ਇਲਾਵਾ ਮੇਰਾ ਪਾਣੀ ਮੇਰੀ ਵਿਰਾਸਤ ਸਕੀਮ ਤਹਿਤ ਬਦਲਵੀਆਂ ਫਸਲਾਂ ਵੱਲ ਜਾਣ ਲਈ ਪ੍ਰਤੀ ਏਕੜ 7000 ਰੁਪਏ ਅਤੇ ਝੋਨੇ ਦੀ ਸਿੱਧੀ ਬਿਜਾਈ ਲਈ 4000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪ੍ਰੋਤਸਾਹਨ ਵੀ ਦਿੱਤਾ ਜਾ ਰਿਹਾ ਹੈ। ਇਨ੍ਹਾਂ ਕਦਮਾਂ ਨਾਲ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਾਫੀ ਕਮੀ ਆਈ ਹੈ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.