InternationalTop News

ਪਾਕਿਸਤਾਨ ਜਾ ਕੇ ਨਿਕਾਹ ਕਰਵਾਉਣ ਵਾਲੀ ਸਰਬਜੀਤ ਕੌਰ ਸ਼ੈਲਟਰ ਹੋਮ ਤੋਂ ਰਿਹਾਅ

ਪਾਕਿਸਤਾਨ ਜਾ ਕੇ ਨਿਕਾਹ ਕਰਵਾਉਣ ਵਾਲੀ ਸਰਬਜੀਤ ਕੌਰ ਜਿਸ ਨੂੰ ਪਹਿਲਾਂ ਸ਼ੈਲਟਰ ਹੋਮ ਵਿਚ ਰੱਖਿਆ ਗਿਆ ਸੀ, ਹੁਣ ਉਸ ਨੂੰ ਉਥੋਂ ਰਿਹਾਅ ਕਰ ਦਿੱਤਾ ਗਿਆ ਹੈ ਤੇ ਸਰਬਜੀਤ ਕੌਰ ਨੂੰ ਪਾਕਿਸਤਾਨੀ ਪਤੀ ਦੇ ਘਰ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ।

ਪਾਕਿਸਤਾਨ ਤੋਂ ਇਕ ਨਵੀਂ ਤਸਵੀਰ ਸਰਬਜੀਤ ਕੌਰ ਉਰਫ ਨੂਰ ਹੁਸੈਨ ਦੀ ਸਾਹਮਣੇ ਆਈ ਹੈ ਜਿਸ ਵਿਚ ਉਹ ਆਪਣੇ ਵਕੀਲ ਨਾਲ ਕਾਰ ਵਿਚ ਬੈਠੀ ਨਜ਼ਰ ਆ ਰਹੀ ਹੈ। ਉਸ ਨੂੰ ਬੀਤੀ ਸ਼ਾਮ ਸ਼ੈਲਟਰ ਹੋਮ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਸਰਬਜੀਤ ਕੌਰ ਜੋ ਕਿ ਪਾਕਿਸਤਾਨ ਗਈ ਸੀ ਤੇ ਉਸ ਵੱਲੋਂ ਧਰਮ ਪਰਿਵਰਤਨ ਕਰਵਾ ਕੇ ਨਿਕਾਹ ਕਰਵਾ ਲਿਆ ਗਿਆ ਸੀ। ਨਾਸਿਰ ਹੁਸੈਨ ਨਾਂ ਦੇ ਵਿਅਕਤੀ ਨਾਲ ਨੂਰ ਹੁਸੈਨ ਨੇ ਨਿਕਾਹ ਕਰਵਾਇਆ ਸੀ।

ਕੁਝ ਦਿਨ ਪਹਿਲਾਂ ਹੀ ਇਹ ਖਬਰਾਂ ਸਾਹਮਣੇ ਆਈਆਂ ਸਨ ਕਿ ਸਰਬਜੀਤ ਕੌਰ ਨੂੰ ਭਾਰਤ ਡਿਪੋਰਟ ਕਰ ਦਿੱਤਾ ਜਾਵੇਗਾ ਪਰ ਅਜਿਹਾ ਨਹੀਂ ਹੋਇਆ ਸਗੋਂ ਉਸ ਨੂੰ ਲਾਹੌਰ ਦੇ ਮਹਿਲਾ ਸ਼ੈਲਟਰ ਹੋਮ ਤੋਂ ਰਿਹਾਅ ਕਰ ਦਿੱਤਾ ਗਿਆ ਤੇ ਪਾਕਿਸਤਾਨੀ ਪਤੀ ਦੇ ਘਰ ਜਾਣ ਦੀ ਇਜਾਜ਼ਤ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ 2000 ਸਿੱਖ ਸ਼ਰਧਾਲੂਆਂ ਦਾ ਜਥਾ ਜੋ ਪਾਕਿਸਤਾਨ ਗਿਆ ਸੀ, ਜਿਨ੍ਹਾਂ ਵਿਚ ਸਰਬਜੀਤ ਕੌਰ ਵੀ ਸ਼ਾਮਲ ਸੀ। ਬਾਕੀ ਸਾਰੇ ਸ਼ਰਧਾਲੂ ਤਾਂ ਵਾਪਸ ਪਰਤ ਆਏ ਸਨ ਪਰ ਸਰਬਜੀਤ ਕੌਰ ਨਹੀਂ ਸੀ ਪਰਤੀ। ਪਹਿਲਾਂ ਤਾਂ ਇਹ ਖਬਰਾਂ ਸਾਹਮਣੇ ਆਈਆਂ ਸਨ ਕਿ ਉਹ ਲਾਪਤਾ ਹੋ ਗਈ ਹੈ ਪਰ ਬਾਅਦ ਵਿਚ ਪਤਾ ਲੱਗਾ ਕਿ ਉਸ ਨੇ ਪਾਕਿਸਤਾਨੀ ਵਿਅਕਤੀ ਨਾਲ ਵਿਆਹ ਕਰਵਾ ਲਿਆ ਹੈ ਜਿਸ ਨੂੰ ਕਿ ਉਹ ਪਿਛਲੇ 9 ਸਾਲਾਂ ਤੋਂ ਜਾਣਦੀ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button