InternationalPress ReleasePunjabTop News

ਪਾਕਿਸਤਾਨ ਦੀ ਸਿੱਖ ਵਿਰਾਸਤ ਨੂੰ ਉਭਾਰਨ ਵਾਲੇ ਅਮਰੀਕਾ ਨਿਵਾਸੀ ਦਲਵੀਰ ਸਿੰਘ ਪੰਨੂੰ ਦਾ ਐਡਵੋਕੇਟ ਧਾਮੀ ਵੱਲੋਂ ਸਨਮਾਨ

ਅੰਮ੍ਰਿਤਸਰ : ਅਮਰੀਕਾ ਨਿਵਾਸੀ ਖੋਜਕਾਰ ਸ. ਦਲਵੀਰ ਸਿੰਘ ਪੰਨੂੰ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਪਾਕਿਸਤਾਨ ਤੇ ਭਾਰਤ ਅੰਦਰ ਭੁੱਲੀ ਵਿਸਰੀ ਸਿੱਖ ਵਿਰਾਸਤ ਬਾਰੇ ਵਿਚਾਰ ਚਰਚਾ ਕੀਤੀ। ਇਸ ਮੌਕੇ ਉਨ੍ਹਾਂ ਐਡਵੋਕੇਟ ਧਾਮੀ ਨੂੰ ਸਰਹੱਦ ਤੋਂ ਪਾਰ ਦੀ ਸਿੱਖ ਵਿਰਾਸਤ ਬਾਰੇ ਲਿਖੀ ਖੋਜ ਪੁਸਤਕ ਭੇਟ ਕੀਤੀ ਅਤੇ ਭਵਿੱਖ ਦੇ ਖੋਜ ਕਾਰਜਾਂ ਲਈ ਸਹਿਯੋਗ ਮੰਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਪੰਨੂੰ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਯਤਨ ਨਵੀਂ ਪੀੜ੍ਹੀ ਨੂੰ ਆਪਣੇ ਸਭਿਆਚਾਰ ਤੇ ਵਿਰਾਸਤ ਨਾਲ ਜੋੜਨ ਲਈ ਅਤਿ ਅਹਿਮ ਹੁੰਦੇ ਹਨ।

Teej 2022 : ਤੀਆਂ ਮੌਕੇ ਕੁੜੀਆਂ ਨਾਲ ਹੋਇਆ ਕਾਂਡ, ਗਰਮਾਇਆ ਮਾਹੌਲ, Police ਨੂੰ ਵੀ ਦਿੱਤੀ Warning

ਉਨ੍ਹਾਂ ਕਿਹਾ ਕਿ ਪਾਕਿਸਤਾਨ ਅੰਦਰ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਸੈਂਕੜੇ ਗੁਰਦੁਆਰੇ ਮੌਜੂਦ ਹਨ, ਪਰ ਦੁੱਖ ਦੀ ਗੱਲ ਹੈ ਕਿ ਬਹੁਤਿਆਂ ਇਤਿਹਾਸਕ ਅਸਥਾਨਾਂ ਦੀ ਹਾਲਤ ਚੰਗੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿੱਖ ਵਿਰਾਸਤ ਬਾਰੇ ਖੋਜ ਕਾਰਜ ਲਈ ਸ਼੍ਰੋਮਣੀ ਕਮੇਟੀ ਹਰ ਤਰ੍ਹਾਂ ਦੇ ਸਹਿਯੋਗ ਲਈ ਤਿਆਰ ਹੈ ਅਤੇ ਇਸ ਬਾਰੇ ਸਿੱਖ ਇਤਿਹਾਸ ਰਿਸਰਚ ਬੋਰਡ ਦੀ ਮੀਟਿੰਗ ਵਿਚ ਵਿਚਾਰ ਕੀਤਾ ਜਾਵੇਗਾ। ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਦਲਵੀਰ ਸਿੰਘ ਪੰਨੂੰ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਰਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਭਾਈ ਰਾਮ ਸਿੰਘ, ਸ. ਅਜਾਇਬ ਸਿੰਘ ਅਭਿਆਸੀ, ਸ. ਹਰਦਲਬੀਰ ਸਿੰਘ ਸ਼ਾਹ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ ਆਦਿ ਮੌਜੂਦ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button