InternationalTop News

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਹਵਾਈ ਖੇਤਰ ’ਤੇ ਪਾਬੰਦੀ 24 ਦਸੰਬਰ ਤੱਕ ਵਧਾਈ

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਆਪਣੇ ਹਵਾਈ ਖੇਤਰ ਦੀ ਵਰਤੋਂ ’ਤੇ ਲਾਈ ਪਾਬੰਦੀ ਇੱਕ ਹੋਰ ਮਹੀਨੇ ਲਈ ਵਧਾ ਦਿੱਤੀ ਹੈ। ਹੁਣ ਇਹ ਪਾਬੰਦੀ 24 ਦਸੰਬਰ 2026 ਤੱਕ ਲਾਗੂ ਰਹੇਗੀ। ਪਾਕਿਸਤਾਨ ਹਵਾਈ ਅੱਡਾ ਅਥਾਰਟੀ ਵੱਲੋਂ ਜਾਰੀ ਹਵਾਈ ਸੂਚਨਾ (ਨੋਟਮ) ਵਿੱਚ ਇਹ ਜਾਣਕਾਰੀ ਦਿੱਤੀ ਗਈ ਹੈ।
ਨਵੀਆਂ ਪਾਬੰਦੀਆਂ ਤਹਿਤ ਭਾਰਤ ਵਿੱਚ ਰਜਿਸਟਰਡ ਸਾਰੇ ਜਹਾਜ਼ਾਂ ਦੇ ਨਾਲ-ਨਾਲ ਭਾਰਤੀ ਏਅਰਲਾਈਨਾਂ ਦੀ ਮਾਲਕੀ ਵਾਲੇ, ਉਨ੍ਹਾਂ ਵੱਲੋਂ ਸੰਚਾਲਿਤ ਜਾਂ ਕਿਰਾਏ ’ਤੇ ਲਏ ਜਹਾਜ਼ ਵੀ ਪਾਕਿਸਤਾਨ ਦੇ ਹਵਾਈ ਖੇਤਰ ਵਿੱਚ ਦਾਖ਼ਲ ਨਹੀਂ ਹੋ ਸਕਣਗੇ। ਇਹ ਪਾਬੰਦੀ ਭਾਰਤੀ ਫ਼ੌਜੀ ਜਹਾਜ਼ਾਂ ’ਤੇ ਵੀ ਲਾਗੂ ਹੋਵੇਗੀ।
ਪਾਕਿਸਤਾਨ ਵੱਲੋਂ ਇਹ ਪਾਬੰਦੀ ਵਧਾਉਣ ਦਾ ਫ਼ੈਸਲਾ ਅਪਰੈਲ 2025 ਤੋਂ ਲਗਾਤਾਰ ਕੀਤੀਆਂ ਜਾ ਰਹੀਆਂ ਅਜਿਹੀਆਂ ਕਾਰਵਾਈਆਂ ਦਾ ਹਿੱਸਾ ਹੈ। ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਦਹਿਸ਼ਤੀ ਹਮਲੇ ਵਿੱਚ 26 ਵਿਅਕਤੀ ਮਾਰੇ ਗਏ ਸਨ, ਇਸ ਮਗਰੋਂ ਦੋਵਾਂ ਦੇਸ਼ਾਂ ਨੇ ਇੱਕ-ਦੂਜੇ ਦੇ ਜਹਾਜ਼ਾਂ ਲਈ ਆਪਣੇ ਹਵਾਈ ਖੇਤਰ ਬੰਦ ਕਰ ਦਿੱਤੇ ਸਨ।
ਭਾਰਤ ਨੇ ਇਸ ਹਮਲੇ ਵਿੱਚ ਪਾਕਿਸਤਾਨ ਦੀ ਸ਼ਮੂਲੀਅਤ ਦੇ ਦੋਸ਼ ਲਾਏ ਸਨ, ਜਿਨ੍ਹਾਂ ਨੂੰ ਇਸਲਾਮਾਬਾਦ ਨੇ ਰੱਦ ਕਰ ਦਿੱਤਾ ਸੀ। ਇਸ ਘਟਨਾ ਮਗਰੋਂ ਦੋਵਾਂ ਦੇਸ਼ਾਂ ਵਿਚਾਲੇ ਕੂਟਨੀਤਕ ਅਤੇ ਫ਼ੌਜੀ ਤਣਾਅ ਕਾਫ਼ੀ ਵਧ ਗਿਆ ਸੀ। ਭਾਰਤ ਨੇ 30 ਅਪਰੈਲ 2025 ਨੂੰ ਜਵਾਬੀ ਕਾਰਵਾਈ ਕਰਦਿਆਂ ਪਾਕਿਸਤਾਨੀ ਏਅਰਲਾਈਨਾਂ ਲਈ ਆਪਣਾ ਹਵਾਈ ਖੇਤਰ ਬੰਦ ਕਰ ਦਿੱਤਾ ਸੀ।
ਮਈ 2025 ਵਿੱਚ ਦੋਵਾਂ ਪਰਮਾਣੂ ਹਥਿਆਰਾਂ ਨਾਲ ਲੈਸ ਗੁਆਂਢੀ ਦੇਸ਼ਾਂ ਵਿਚਾਲੇ ਚਾਰ ਦਿਨ ਤੱਕ ਫ਼ੌਜੀ ਟਕਰਾਅ ਵੀ ਹੋਇਆ ਸੀ। ਇਸ ਦੌਰਾਨ ਹਵਾਈ ਹਮਲੇ ਅਤੇ ਤਿੱਖੀ ਫ਼ੌਜੀ ਕਾਰਵਾਈਆਂ ਹੋਈਆਂ ਸਨ।
ਪਾਕਿਸਤਾਨ ਵੱਲੋਂ ਭਾਰਤੀ ਜਹਾਜ਼ਾਂ ਲਈ ਹਵਾਈ ਖੇਤਰ ਬੰਦ ਰੱਖਣ ਕਾਰਨ ਏਅਰਲਾਈਨਾਂ ਦੇ ਸੰਚਾਲਨ ’ਤੇ ਅਸਰ ਪੈ ਰਿਹਾ ਹੈ। ਕਈ ਕੌਮਾਂਤਰੀ ਉਡਾਣਾਂ ਨੂੰ ਪਾਕਿਸਤਾਨੀ ਹਵਾਈ ਖੇਤਰ ਤੋਂ ਬਚਣ ਲਈ ਲੰਮੇ ਰਸਤੇ ਅਪਣਾਉਣੇ ਪੈ ਰਹੇ ਹਨ।
ਏਅਰ ਇੰਡੀਆ ਕਹਿ ਚੁੱਕੀ ਹੈ ਕਿ ਇਨ੍ਹਾਂ ਪਾਬੰਦੀਆਂ ਕਾਰਨ ਕੁਝ ਲੰਮੀ ਦੂਰੀ ਦੀਆਂ ਉਡਾਣਾਂ ਦਾ ਸਫ਼ਰ ਤਿੰਨ ਘੰਟੇ ਤੱਕ ਵਧ ਗਿਆ ਹੈ।
ਪਾਕਿਸਤਾਨ ਨੇ ਇਸ ਤੋਂ ਪਹਿਲਾਂ ਵੀ ਕਾਰਗਿਲ ਜੰਗ (1999) ਅਤੇ ਪੁਲਵਾਮਾ ਸੰਕਟ (2019) ਦੌਰਾਨ ਤਣਾਅ ਵਧਣ ’ਤੇ ਭਾਰਤੀ ਜਹਾਜ਼ਾਂ ਲਈ ਆਪਣੇ ਹਵਾਈ ਖੇਤਰ ’ਤੇ ਪਾਬੰਦੀਆਂ ਲਾਈਆਂ ਸਨ। ਤਾਜ਼ਾ ਫ਼ੈਸਲੇ ਤੋਂ ਸਪੱਸ਼ਟ ਹੈ ਕਿ ਮਈ 2025 ਦੇ ਫ਼ੌਜੀ ਟਕਰਾਅ ਤੋਂ ਡੇਢ ਸਾਲ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਪਾਬੰਦੀਆਂ ਜਾਰੀ ਰਹਿਣਗੀਆਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button