ਅੰਮ੍ਰਿਤਸਰ ਵਿੱਚ ਵੀ ਲਗਾਤਾਰ ਹੀ ਬੇਅਦਬੀਆਂ ਦੇ ਮਾਮਲੇ ਸਾਹਮਣੇ ਆ ਰਹੇ ਹਨ। ਤਾਜਾ ਮਾਮਲਾ ਹੈ ਜਿੱਥੇ ਕਿ ਇੱਕ ਘਰ ਦੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਇਲਜ਼ਾਮ ਲੱਗੇ ਹਨ। ਇਸ ਸੰਬੰਧ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀਆਂ ਦੇ ਆਗੂ ਪਹੁੰਚੇ ਅਤੇ ਉਹਨਾਂ ਵੱਲੋਂ ਹਲਾਤਾਂ ਦਾ ਜਾਇਜ਼ਾ ਲਿੱਤਾ ਗਿਆ।
ਆਗੂ ਮੁੱਛਲ ਨੇ ਕਿਹਾ ਕਿ ਔਰਤ ਕਮਰੇ ਦੇ ਵਿੱਚ ਨੰਗੇ ਸਿਰ ਆਉਂਦੀ ਜਾਂਦੀ ਸੀ ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਨਿਰਾਦਰ ਕਰਦੀ ਸੀ। ਇਸ ਦੇ ਨਾਲ ਹੀ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਇਹ ਸਾਰੀ ਘਟਨਾ ਬਾਰੇ ਉਹਨਾਂ ਨੇ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਵੀ ਫੋਨ ਕੀਤਾ ਹੈ। ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਗੁਰਦੁਆਰਾ ਰਾਮਸਰ ਤੋਂ ਪਾਲਕੀ ਸਾਹਿਬੀ ਭੇਜੀ ਜਾ ਰਹੀ ਹੈ, ਜਿਸ ਵਿੱਚ ਸਤਿਕਾਰ ਦੇ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਇਥੋਂ ਲਿਜਾਏ ਜਾਣਗੇ। ਇਸ ਦੇ ਨਾਲ ਹੀ ਉਹਨਾਂ ਨੇ ਇਸ ਇਸਾਈ ਧਰਮ ਦੇ ਪੋਸਟਰ ਦੇ ਖਿਲਾਫ ਵੀ ਸਖਤ ਕਾਰਵਾਈ ਦੀ ਮੰਗ ਕੀਤੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.