
ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਵੱਲੋਂ ਸ਼੍ਰੋਮਣੀ ਕਮੇਟੀ ਦਾ ਵਿੱਤੀ ਵਰ੍ਹੇ 2026-27 ਲਈ 1500 ਕਰੋੜ ਰੁਪਏ ਤੋਂ ਵੱਧ ਦਾ ਬਜਟ ਇਸ ਸਾਲ ਮੁੱਖ ਦਫਤਰ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਹੋਣ ਵਾਲੇ ਜਨਰਲ ਇਜਲਾਸ ਦੌਰਾਨ ਪੇਸ਼ ਕੀਤਾ ਜਾਵੇਗਾ, ਜਿਸ ਵਿਚ 9 ਪ੍ਰਤੀਸ਼ਤ ਦਾ ਵਾਧਾ ਦਰਜ ਕੀਤਾ ਜਾ ਸਕਦਾ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਬਜਟ ਲਈ ਜਨਰਲ ਇਜਲਾਸ ਦੀ ਤਰੀਕ ਦੇ ਐਲਾਨ ਲਈ 6 ਮਾਰਚ ਨੂੰ ਸਵੇਰੇ 11 ਵਜੇ ਸ਼੍ਰੋਮਣੀ ਕਮੇਟੀ ਦੇ ਮੱਖ ਦਫਤਰ ਵਿਖੇ ਹੋਵੇਗੀ। ਬਜਟ ਕਮੇਟੀ ਵੱਲੋਂ ਸਾਲ 2026-27 ਲਈ ਸੰਭਾਵੀ ਬਜਟ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਸੌਂਪਣ ਤੋਂ ਬਾਅਦ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਵੱਲੋਂ ਅੰਤ੍ਰਿੰਗ ਕਮੇਟੀ ਅਹੁਦੇਦਾਰਾਂ ਤੇ ਮੈਂਬਰਾਂ ਨੂੰ 6 ਮਾਰਚ ਦੀ ਮੀਟਿੰਗ ਸਬੰਧੀ ਪੱਤਰ ਜਾਰੀ ਕਰ ਦਿੱਤਾ ਹੈ। ਇਸ ਇਕੱਤਰਤਾ ਵਿਚ ਅੰਤ੍ਰਿੰਗ ਕਮੇਟੀ ਵੱਲੋਂ ਬਜਟ ਦੇ ਜਨਰਲ ਇਜਲਾਸ ਦੀ ਤਰੀਕ ਦਾ 28 ਮਾਰਚ ਦੇ ਕਰੀਬ ਐਲਾਨ ਕੀਤਾ ਜਾ ਸਕਦਾ ਹੈ।
ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਵੱਲੋਂ ਸ਼੍ਰੋਮਣੀ ਕਮੇਟੀ ਦਾ ਵਿੱਤੀ ਵਰ੍ਹੇ 2026-27 ਲਈ 1500 ਕਰੋੜ ਰੁਪਏ ਤੋਂ ਵੱਧ ਦਾ ਬਜਟ ਇਸ ਸਾਲ ਮੁੱਖ ਦਫਤਰ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਹੋਣ ਵਾਲੇ ਜਨਰਲ ਇਜਲਾਸ ਦੌਰਾਨ ਪੇਸ਼ ਕੀਤਾ ਜਾਵੇਗਾ, ਜਿਸ ਵਿਚ 9 ਪ੍ਰਤੀਸ਼ਤ ਦਾ ਵਾਧਾ ਦਰਜ ਕੀਤਾ ਜਾ ਸਕਦਾ ਹੈ। ਦੱਸਣਯੋਗ ਹੈ ਕਿ ਚਾਲੂ ਵਿੱਤੀ ਵਰ੍ਹੇ 2025-26 ਲਈ 1386 ਕਰੋੜ 47 ਲੱਖ 80 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਸੀ। ਇਸ ਬਜਟ ਨੂੰ ਚਾਰ ਭਾਗਾਂ ਵਿਚ ਵੰਡਿਆ ਗਿਆ ਸੀ ਜਿਸ ਵਿਚ ਧਰਮ ਪ੍ਰਚਾਰ ਕਮੇਟੀ ਦਾ ਬਜਟ 110 ਕਰੋੜ ਰੁਪਏ, ਗੁਰਦੁਆਰਾ ਸਾਹਿਬਾਨ ਦਫਾ ਸੈਕਸ਼ਨ 85 ਲਈ ਬਜਟ 1062 ਕਰੋੜ ਰੁਪਏ ਅਤੇ ਵਿੱਦਿਅਕ ਅਦਾਰਿਆਂ ਦਾ ਬਜਟ 295 ਕਰੋੜ 53 ਲੱਖ ਰੁਪਏ ਅਹਿਮ ਸੀ। ਇਸ ਵਿਚ ਜਨਰਲ ਬੋਰਡ ਫੰਡ, ਟ੍ਰਸਟ ਫੰਡ, ਵਿੱਦਿਆ ਫੰਡ, ਖੇਡਾਂ, ਪ੍ਰਿੰਟਿੰਗ ਪ੍ਰੈੱਸਾਂ ਅਤੇ ਵਿੱਦਿਅਕ ਅਦਾਰਿਆਂ ਲਈ ਵਿਸ਼ੇਸ਼ ਰਾਸ਼ੀ ਦਾ ਪ੍ਰਬੰਧ ਕੀਤਾ ਗਿਆ ਸੀ। ਪੰਥਕ ਭਲਾਈ ਕਾਰਜਾਂ ਲਈ 4 ਕਰੋੜ 95 ਲੱਖ ਰੁਪਏ, ਸਿੱਖ ਬੱਚਿਆਂ ਨੂੰ ਮੁਫਤ ਵਿੱਦਿਆ ਲਈ 8 ਕਰੋੜ 40 ਲੱਖ ਰੁਪਏ, ਖੇਡਾਂ ਲਈ 3 ਕਰੋੜ 9 ਲੱਖ ਰੁਪਏ, ਕੁਦਰਤੀ ਆਫ਼ਤਾਂ ਲਈ 1 ਕਰੋੜ 50 ਲੱਖ ਰੁਪਏ, ਵੱਖ-ਵੱਖ ਗੁਰਦੁਆਰਿਆਂ ਅੰਦਰ ਸਥਾਪਤ ਮੁਫ਼ਤ ਡਿਸਪੈਂਸਰੀਆਂ ਲਈ 44 ਲੱਖ ਰੁਪਏ ਰੱਖੇ ਗਏ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




