ਪਿੰਡ ਕੋਟੜਾ ਕੌੜਾ ‘ਚ ਪਰਾਲੀ ਸਾੜਨ ਦੀਆਂ ਤਸਵੀਰਾਂ ਖਿੱਚ ਰਹੇ ਜੇਈ ਨੂੰ ਘੇਰਿਆ ਕਿਸਾਨਾਂ ਨੇ
ਪਿੰਡ ਕੋਟੜਾ ਕੌੜਾ ਵਿਖੇ ਪਰਾਲੀ ਸਾੜਨ ਦੀਆਂ ਤਸਵੀਰਾਂ ਖਿੱਚ ਰਹੇ ਲੋਕ ਨਿਰਮਾਣ ਵਿਭਾਗ ਦੇ ਜੂਨੀਅਰ ਇੰਜੀਨੀਅਰ ਨੂੰ ਜੇਈ ਨੂੰ ਬੰਦੀ ਬਣਾ ਲਿਆ.ਖੇਤ ਵਿਚ ਕੰਮ ਕਰਦੇ ਕੁਝ ਕਿਸਾਨਾਂ ਨੂੰ ਜੇਈ ਗੁੰਜਨ ਕੁਮਾਰ ‘ਤੇ ਸ਼ੱਕ ਹੋਇਆ ਤਾਂ ਉਨ੍ਹਾਂ ਨੇ ਘੇਰ ਲਿਆ ਤੇ ਅਨਾਊਂਸਮੈਂਟ ਕਰਵਾ ਦਿੱਤੀ, ਜਿਸ ਨਾਲ ਕਿਸਾਨ ਜਥੇਬੰਦੀਆਂ ਤੇ ਪਿੰਡ ਵਾਸੀ ਉਥੇ ਇਕੱਠੇ ਹੋ ਗਏ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਪਰਾਲੀ ਸਾੜਨ ਦੀਆਂ ਫੋਟੋਆਂ ਕਰਨਾ ਚਾਹੁੰਦਾ ਹੈ ਤਾਂ ਉਹ ਪਟਵਾਰੀਆਂ ਜਾਂ ਖੇਤੀਬਾੜੀ ਵਿਭਾਗ ਦੇ ਕਰਮਚਾਰੀਆਂ ਨੂੰ ਭੇਜੇ। ਜੇਕਰ ਕਿਸਾਨਾਂ ’ਤੇ ਪਰਾਲੀ ਸਾੜਨ ਦੇ ਪਰਚੇ ਕਰਨੇ ਹੀ ਹਨ ਤਾਂ ਖੁਦ ਹਲਕੇ ਦੇ ਵਿਧਾਇਕ ਪਿੰਡਾਂ ਵਿਚ ਆਉਣ ਤੇ ਸਰਕਾਰੀ ਮੁਲਾਜ਼ਮਾਂ ਨੂੰ ਤੰਗ ਨਾ ਕਰਨ। ਵੱਡੀ ਗਿਣਤੀ ਵਿਚ ਕਿਸਾਨ ਮੌਜੂਦ ਸਨ ਤੇ ਉਨ੍ਹਾਂ ਨੇ ਤਹਿਸੀਲਦਾਰ ਰਾਹੀਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਰਾਲੀ ਸਾੜਨ ਸਬੰਧੀ ਕੀਤੇ ਗਏ ਕਿਸਾਨਾਂ ਦੇ ਪਰਚੇ ਰੱਦ ਕੀਤੇ ਜਾਣ, ਨਹੀਂ ਤਾਂ ਸੰਘਰਸ਼ ਕੀਤਾ ਜਾਵੇਗਾ। ਕਿਸਾਨਾਂ ਦਾ ਕਹਿਣਾ ਸੀ ਕਿ ਪਰਾਲੀ ਸਾੜੇ ਜਾਣ ਤੋਂ ਬਿਨਾਂ ਉਨ੍ਹਾਂ ਕੋਲ ਹੋਰ ਕੋਈ ਹੱਲ ਨਹੀਂ ਹੈ। ਕਾਫੀ ਦੇਰ ਚੱਲੇ ਘਿਰਾਓ ਤੋਂ ਬਾਅਦ ਸੁਖਬੀਰ ਸਿੰਘ ਬਰਾੜ ਤਹਿਸੀਲਦਾਰ ਫੂਲ ਮੌਕੇ ’ਤੇ ਪਹੁੰਚੇ ਤੇ ਕਿਸਾਨਾਂ ਨੂੰ ਭਰੋਸਾ ਦੇ ਕੇ ਜੇਈ ਗੁੰਜਨ ਕੁਮਾਰ ਨੂੰ ਛੁਡਵਾਇਆ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.