PunjabTop News

ਪਿੰਡ ਤਲਵੰਡੀ ਵਿੱਚ ਇੱਕ ਡੇਰਾ ਮੁਖੀ ਦੀ ਅਸ਼ਲੀਲ ਵੀਡੀਓ ਵਾਇਰਲ ਹੋਣ ਵਾਦ ਪੁਲਿਸ ਵੱਲੋਂ  ਐਫਆਈਆਰ ਦਰਜ

ਲੁਧਿਆਣਾ ਮੁੱਲਾਪੁਰ ਦਾਖਾ ਅਧੀਨ ਪੈਂਦੇ ਪਿੰਡ ਤਲਵੰਡੀ ਵਿੱਚ ਇੱਕ ਡੇਰਾ ਮੁਖੀ ਦੀ ਅਸ਼ਲੀਲ ਵੀਡੀਓ ਵਾਇਰਲ ਹੋਣ ਵਾਦ ਪੁਲਿਸ ਵੱਲੋਂ  ਐਫਆਈਆਰ ਦਰਜ ਕੀਤੀ ਗਈ ਹੈ। ਉੱਥੇ ਹੀ ਹੁਣ ਪਿੰਡ ਵਾਸੀਆਂ ਨੇ ਵੀ ਡਿਪਟੀ ਕਮਿਸ਼ਨਰ ਦੇ ਦਫਤਰ ਪਹੁੰਚ ਮੰਗ ਪੱਤਰ ਦਿੱਤਾ ਹੈ ਕਿ ਕੁਝ ਪਧਰੀ ਜਾਂਚ ਹੋਣੀ ਚਾਹੀਦੀ ਹੈ। ਨਾਲ ਹੀ ਉਨ੍ਹਾਂ ਮੰਗ ਕੀਤੀ ਹੈ ਕਿ ਇਸ ‘ਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

ਪਿੰਡ ਵਾਸੀਆਂ ਨੇ ਕਿਹਾ ਕਿ ਧਰਮ ਦੀ ਆੜ ਵਿੱਚ ਮਹਿਲਾਵਾਂ ਨੂੰ ਬਹਿਲਾ ਫੁਸਲਾ ਕੇ ਗ਼ਲਤ ਕੰਮ ਕੀਤਾ ਜਾ ਰਿਹਾ ਹੈ। ਜਿੱਥੇ ਇੱਕ ਪਾਸੇ ਡੇਰਾ ਮੁਖੀ ਵੱਲੋਂ ਜਮਾਨਤ ਦੀ ਅਰਜੀ ਲਗਾਈ ਗਈ ਹੈ। ਉੱਥੇ ਹੀ ਪਿੰਡ ਵਾਸੀਆਂ ਵੱਲੋਂ ਵਿਰੋਧ ਦਰਜ ਕਰਵਾਇਆ ਗਿਆ ਤੇ ਵੱਡੀ ਕਾਰਵਾਈ ਦੀ ਮੰਗ ਵੀ ਕੀਤੀ ਗਈ ਹੈ।

ਪਿੰਡ ਵਾਸੀਆਂ ਨੇ ਕਿਹਾ ਕਿ ਡੇਰਾ ਮੁਖੀ ਦੀ ਅਸ਼ਲੀਲ ਵੀਡੀਓ ਵਾਇਰਲ ਹੋਈ ਸੀ। ਇਹ ਪਹਿਲੀ ਵਾਹ ਨਹੀਂ ਹੋਇਆ ਕੀ ਇਹ ਵੀਡੀਓ ਵਾਇਰਲ ਹੋਈ ਹੋਵੇ। ਉਹਨਾਂ ਨੇ ਕਿਹਾ ਕਿ ਪਹਿਲਾਂ ਵੀ ਡੇਰਾ ਮੁਖੀ ਦੀ ਅਜਿਹੀ ਵੀਡੀਓ ਵਾਇਰਲ ਹੋ ਚੁੱਕੀ ਹੈ। ਇਸ ਨੂੰ ਦਬਾਇਆ ਜਾ ਚੁੱਕਿਆ ਹੈ ਤੇ ਹੁਣ ਪਿੰਡ ਵਾਸੀ ਬਾਬੇ ਖਿਲਾਫ਼ ਕਾਰਵਾਈ ਦੀ ਮੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਮੰਗ ਪੱਤਰ ਦੇਣ ਆਏ ਹਨ।

ਇਲਜ਼ਾਮ ਲੱਗ ਰਹੇ ਹਨ ਕਿ ਜੋ ਜਾਇਦਾਦ ਡੇਰੇ ਦੇ ਨਾਮ ‘ਤੇ ਬਣਾਈ ਗਈ ਹੈ, ਉਸ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਉਹਨਾਂ ਨੇ ਕਿਹਾ ਕਿ ਇੱਥੇ ਛੋਟੀਆਂ ਬੱਚੀਆਂ ਦਾ ਵਪਾਰ ਕੀਤਾ ਜਾਂਦਾ ਹੈ। ਉਹਨਾਂ ਨੇ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤਾ ਹੈ।

ਇਸ ਮਾਮਲੇ ‘ਚ ਡਿਪਟੀ ਕਮਿਸ਼ਨਰ ਲੁਧਿਆਣਾ ਨੇ ਵੀ ਆਸ਼ਵਾਸਨ ਦਿੱਤਾ ਹੈ ਕਿ ਸਖ਼ਤ ਜਾਂਚ ਹੋਵੇਗੀ ਅਤੇ ਉਹਨਾਂ ਨੂੰ ਯਕੀਨ ਵੀ ਹੈ ਕਿ ਪ੍ਰਸ਼ਾਸਨ ਵੱਲੋਂ ਉਹਨਾਂ ਦੀ ਸੁਣਵਾਈ ਕੀਤੀ ਜਾਵੇਗੀ। ਉਹਨਾਂ ਨੇ ਕਿਹਾ ਕਿ ਧਰਮ ਦੀ ਆੜ ਹੇਠ ਗਲਤ ਕੰਮ ਕਰਨ ਵਾਲਿਆਂ ਖਿਲਾਫ਼ ਮੁਹਿੰਮ ਸ਼ੁਰੂ ਹੋਣੀ ਚਾਹੀਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button