Breaking NewsD5 specialNewsPress ReleasePunjabTop News

ਪੀ.ਐਸ.ਪੀ.ਸੀ.ਐਲ. ਨੇ ਐਤਵਾਰ ਨੂੰ ਸੂਬੇ ਭਰ ‘ਚ ਕਿਸਾਨਾਂ ਲਈ ਔਸਤਨ 10.3 ਘੰਟੇ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ

ਚੰਡੀਗੜ੍ਹ : ਕਿਸਾਨਾਂ ਨੂੰ ਬਿਜਲੀ ਸਪਲਾਈ ਦੇ ਘੰਟਿਆਂ ਵਿੱਚ ਵਾਧਾ ਕਰਨ ਲਈ ਆਪਣੇ ਵਿਸ਼ੇਸ਼ ਯਤਨਾਂ ਨੂੰ ਜਾਰੀ ਰੱਖਦਿਆਂ, ਪੰਜਾਬ ਰਾਜ ਪਾਵਰ ਕਾਰਪੋਰੇਸਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਵੱਲੋਂ ਐਤਵਾਰ (4 ਜੁਲਾਈ) ਨੂੰ ਝੋਨੇ ਦੀ ਬਿਜਾਈ ਸਬੰਧੀ ਕੰਮਾਂ ਲਈ ਸੂਬੇ ਭਰ ਵਿੱਚ ਔਸਤਨ 10.3 ਘੰਟੇ ਬਿਜਲੀ ਸਪਲਾਈ ਕੀਤੀ ਗਈ। ਪੀ.ਐਸ.ਪੀ.ਸੀ.ਐਲ. ਦੇ ਚੀਫ਼ ਮੈਨੇਜਿੰਗ ਡਾਇਰੈਕਟਰ (ਸੀ.ਐਮ.ਡੀ.) ਏ ਵੇਣੂ ਪ੍ਰਸਾਦ ਨੇ ਅੱਜ ਇੱਥੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀਬਾੜੀ ਸੈਕਟਰ ਨੂੰ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਦੇ ਨਿਰਦੇਸ ਦਿੱਤੇ ਹਨ ਅਤੇ ਵਿਭਾਗ ਝੋਨੇ ਦੀ ਬਿਜਾਈ ਲਈ ਵੱਧ ਤੋਂ ਵੱਧ ਬਿਜਲੀ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ 24 ਘੰਟੇ ਕੰਮ ਕਰ ਰਿਹਾ ਹੈ।
ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ. ਨੇ ਅੱਗੇ ਦੱਸਿਆ ਕਿ ਸੂਬੇ ਨੂੰ ਔਸਤਨ ਬਿਜਲੀ ਸਪਲਾਈ ਦਾ ਸਮਾਂ ਸਨਿਚਰਵਾਰ ਨੂੰ 9.8 ਘੰਟਿਆਂ ਤੋਂ ਵਧਾ ਕੇ ਐਤਵਾਰ ਨੂੰ 10.3 ਘੰਟੇ ਕਰ ਦਿੱਤਾ ਗਿਆ। ਐਤਵਾਰ ਨੂੰ ਖੇਤੀਬਾੜੀ ਕਾਰਜਾਂ ਲਈ ਸਪਲਾਈ ਕੀਤੀ ਗਈ ਬਿਜਲੀ ਦੇ ਸਮੇਂ ਦੇ ਅੰਕੜਿਆਂ ਦਾ ਹਵਾਲਾ ਦਿੰਦਿਆਂ ਸੀ.ਐਮ.ਡੀ. ਨੇ ਕਿਹਾ ਕਿ ਸਨਿਚਰਵਾਰ ਨੂੰ ਬਾਰਡਰ ਜੋਨ ਗੁਰਦਾਸਪੁਰ, ਸਬ ਅੰਮਿ੍ਰਤਸਰ ਅਤੇ ਤਰਨ ਤਾਰਨ ਨੂੰ 12.4 ਘੰਟਿਆਂ ਦੇ ਮੁਕਾਬਲੇ 14.7 ਘੰਟੇ ਔਸਤਨ ਬਿਜਲੀ ਸਪਲਾਈ ਮਿਲੀ ਜਦੋਂ ਕਿ ਉੱਤਰੀ ਜੋਨ ਦੇ ਜ਼ਿਲਿਆਂ ਕਪੂਰਥਲਾ, ਜਲੰਧਰ, ਹੁਸਅਿਾਰਪੁਰ ਅਤੇ ਨਵਾਂ ਸਹਿਰ ਨੂੰ 10.3 ਘੰਟਿਆਂ ਦੇ ਮੁਕਾਬਲੇ ਔਸਤਨ 11.0 ਘੰਟੇ ਬਿਜਲੀ ਸਪਲਾਈ ਮਿਲੀ। ਪੀ.ਐਸ.ਪੀ.ਸੀ.ਐਲ. ਦੇ ਬੁਲਾਰੇ ਨੇ ਦੱਸਿਆ ਕਿ ਇਸੇ ਸਮੇਂ ਦੌਰਾਨ ਦੱਖਣੀ ਜੋਨ ਦੇ ਪਟਿਆਲਾ, ਸੰਗਰੂਰ, ਬਰਨਾਲਾ, ਰੋਪੜ ਅਤੇ ਮੁਹਾਲੀ ਜਿਿਲਆਂ ਨੂੰ ਔਸਤਨ 10.2 ਘੰਟੇ ਬਿਜਲੀ ਸਪਲਾਈ ਮਿਲੀ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button