Breaking NewsD5 specialNewsPress ReleasePunjabPunjab Officials

ਪੇਂਡੂ ਵਿਕਾਸ ਮੰਤਰੀ ਤਿ੍ਰਪਤ ਬਾਜਵਾ ਵਲੋਂ ਉੱਘੇ ਸਿੱਖਿਆ ਸ਼ਾਸਤਰੀ ਰਸ਼ਪਾਲ ਮਲਹੋਤਰਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਪ੍ਰਸਿੱਧ ਸਿੱਖਿਆ ਸ਼ਾਸਤਰੀ ਰਸ਼ਪਾਲ ਮਲਹੋਤਰਾ (84 ) ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜੋ ਸੈਂਟਰ ਫਾਰ ਰਿਸਰਚ ਇਨ ਰੂਰਲ ਐਂਡ ਇੰਡਸਟ੍ਰੀਅਲ ਡਿਵੈਲਪਮੈਂਟ (ਸੀ.ਆਰ.ਆਰ.ਆਈ.ਡੀ) ਦੇ ਸੰਸਥਾਪਕ ਸਨ।ਉਹ ਪਿਛਲੇ ਇੱਕ ਹਫਤੇ ਤੋਂ ਵੀ ਵੱਧ ਸਮੇਂ ਤੋਂ ਕੋਵਿਡ ਨਾਲ ਜੂਝ ਰਹੇ ਸਨ ਪਰ ਕਰੋਨਾ ਵਿਰੁੱਧ ਇਹ ਜੰਗ ਉਹ ਹਾਰ ਗਏ ਅਤੇ ਅੱਜ ਸਵੇਰੇ ਇੱਥੇ ਇੱਕ ਨਿੱਜੀ ਹਸਪਤਾਲ ਵਿੱਚ ਉਹਨਾਂ ਦੀ ਮੌਤ ਹੋ ਗਈ । ਉਹ ਆਪਣੇ ਪਿੱਛੇ ਪਤਨੀ, ਇੱਕ ਬੇਟਾ ਅਤੇ ਇੱਕ ਬੇਟੀ ਛੱਡ ਗਏ ਹਨ।
 ਸ੍ਰੀ ਤਿ੍ਰਪਤ ਬਾਜਵਾ ਨੇ ਕਿਹਾ ਕਿ ਰਸ਼ਪਾਲ ਮਲਹੋਤਰਾ ਇੱਕ ਮਹਾਨ ਸਿੱਖਿਆ ਸ਼ਾਸਤਰੀ, ਦਾਰਸ਼ਨਿਕ ਅਤੇ ਆਪਣੇ ਆਪ ਵਿੱਚ ਇੱਕ ਮੁਕੰਮਲ ਸੰਸਥਾ ਸਨ। ਉਹਨਾਂ ਦੀ ਦੂਰਅੰਦੇਸ਼ ਸੋਚ, ਜਨਤਕ ਨੀਤੀਆਂ ਦੇ ਖੇਤਰ ਵਿੱਚ ਬੌਧਿਕ ਗਤੀਵਿਧੀਆਂ , ਸ਼ਾਂਤੀ ਅਤੇ ਸਦਭਾਵਨਾ ਨਾਲ ਵਿਕਾਸ ਕਰਨ ਕਰਕੇ ਉਹਨਾਂ  ਨੇ ਕੌਮਾਂਤਰੀ ਪ੍ਰਸਿੱਧੀ ਅਤੇ ਮਾਨਤਾ ਪ੍ਰਾਪਤ ਕੀਤੀ।ਰਸ਼ਪਾਲ ਮਲਹੋਤਰਾ ਨੂੰ ਪੰਚਾਇਤੀ ਰਾਜ ਪ੍ਰਣਾਲੀ ਦੇ ਮਜਬੂਤੀਕਰਨ ਅਤੇ ਪਾਵਰ ਸਟ੍ਰਕਚਰ ਦੇ ਵਿਕੇਂਦਰੀਕਰਨ ਵਿੱਚ ਬੇਮਿਸਾਲ ਯੋਗਦਾਨ ਪਾਉਣ ਲਈ ਹਮੇਸ਼ਾਂ ਯਾਦ ਰੱਖਿਆ ਜਾਵੇਗਾ।ਪੇਂਡੂ ਵਿਕਾਸ ਮੰਤਰੀ ਨੇ ਇਸ ਦੱੁਖ ਦੀ ਘੜੀ ਵਿੱਚ ਪਰਿਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾ ਵਿੱਚ ਨਿਵਾਦ ਦੇਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button