NewsBreaking NewsD5 specialIndiaPoliticsPunjab

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖ਼ਬਰ

ਪਟਿਆਲਾ : ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਸੋਮਵਾਰ ਨੂੰ ਇੱਕ ਵਾਰ ਵਾਧਾ ਕੀਤਾ ਗਿਆ ਹੈ। ਇਨ੍ਹਾਂ ਕੀਮਤਾਂ ‘ਚ ਲਗਾਤਾਰ 16ਵੇਂ ਦਿਨ ਵਾਧਾ ਹੋਇਆ ਹੈ। ਦਿੱਲੀ ‘ਚ ਪੈਟਰੋਲ ਦੀ ਕੀਮਤ ‘ਚ ਅੱਜ 33 ਪੈਸੇ ਅਤੇ ਡੀਜ਼ਲ ਦੀ ਕੀਮਤ ‘ਚ 58 ਪੈਸੇ ਦਾ ਵਾਧਾ ਕੀਤਾ ਗਿਆ ਹੈ। ਜਿਸ ਤੋਂ ਬਾਅਦ ਇੱਕ ਲਿਟਰ ਪੈਟਰੋਲ ਲਈ ਤੁਹਾਨੂੰ 79.56 ਰੁਪਏ ਅਤੇ ਡੀਜ਼ਲ ਲਈ 78.85 ਰੁਪਏ ਦੇਣੇ ਹੋਣਗੇ। ਉੱਥੇ ਹੀ ਦੇਸ਼ ਵਿਚ ਲਗਾਤਾਰ ਵੱਧ ਰਹੀਆਂ ਤੇਲ ਕੀਮਤਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ।

ਆਹ ਹੈ ਚੀਨ ‘ਚ ਸਿੱਖਾਂ ਦਾ ਇਤਿਹਾਸ, ਤਾਂ ਇਸ ਲਈ ਚੀਨੀ ਡਰਦੇ ਨੇ ਸਿੱਖਾਂ ਤੋਂ, ਸੁਣਕੇ ਸਿੱਖ ਹੋਣ ਤੇ ਹੋਵੇਗਾ ਮਾਣ

ਉਨ੍ਹਾਂ ਪੱਤਰ ਵਿਚ ਤੇਲ ਕੀਮਤਾਂ ‘ਤੇ ਕਾਬੂ ਪਾਉਣ ਦੀ ਮੰਗ ਕੀਤੀ ਹੈ। ਅਮਨ ਅਰੋੜਾ ਨੇ ਦੱਸਿਆ ਕਿ ਪਿਛਲੇ 14 ਦਿਨਾਂ ਤੋਂ ਲਗਾਤਾਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੋ ਰਿਹਾ ਹੈ ਜਿਸ ਕਾਰਨ ਪਹਿਲਾਂ ਹੀ ਕੋਰੋਨਾ ਕਾਰਨ ਮੰਦੀ ਦੀ ਮਾਰ ਝੱਲ ਰਹੇ ਦੇਸ਼ਵਾਸੀਆਂ ‘ਤੇ ਹੋਰ ਬੋਝ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਦੁਨੀਆ ਵਿਚ ਤੇਲ ਦੀਆਂ ਕੀਮਤਾਂ ਘੱਟ ਹੋ ਰਹੀਆਂ ਹਨ ਪਰ ਭਾਰਤ ਵਿਚ ਤੇਲ ਕੀਮਤਾਂ ਵਧਣ ਕਾਰਣ ਜਿੱਥੇ ਨਿੱਜੀ ਸੈਕਟਰ ਨੂੰ ਫਾਇਦਾ ਦਿੱਤਾ ਜਾ ਰਿਹਾ ਹੈ।

ਗਰਮੀ ਤੋਂ ਬਚਣ ਲਈ ਵਰਤੋਂ ਆਹ ਤਰੀਕੇ, Interview ਸੁਣੀ ਤਾਂ ਡਾਕਟਰ ਦੀ ਨਹੀਂ ਪਵੇਗੀ ਲੋੜ, ਘਰੇਲੂ ਨੁਸਖੇ

ਉਥੇ ਹੀ ਆਮ ਲੋਕਾਂ ‘ਤੇ ਹੋਰ ਬੋਝ ਪਾਇਆ ਜਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਵੀ ਪਿਛਲੇ ਦਿਨਾਂ ‘ਚ ਵਧਾਏ ਪੈਟਰੋਲ ਵੈਟ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਤੇ ਕਾਬੂ ਨਾ ਪਾਇਆ ਅਤੇ ਇਹ ਵਧੇ ਭਾਅ ਵਾਪਸ ਨਾ ਲਏ ਤਾਂ ਆਮ ਆਦਮੀ ਪਾਰਟੀ ਕੇਂਦਰ ਅਤੇ ਪੰਜਾਬ ਸਰਕਾਰ ਦਾ ਘਿਰਾਅ ਕਰੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button