IndiaTop News

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਯੂਕ੍ਰੇਨ ਦੇ ਰਾਸ਼ਟਰੀ ਦੇ ਨਾਲ ਮੁਲਾਕਾਤ

ਨਵੀਂ ਦਿੱਲੀ/ਜਾਪਾਨ : ਪ੍ਰਧਾਨ ਮੰਤਰੀ ਨੇ ਕਿਹਾ ਕਿ ਯੂਕ੍ਰੇਨ ਵਿੱਚ ਸੰਘਰਸ਼ ਦਾ ਪੂਰੀ ਦੁਨੀਆ ‘ਤੇ ਗੰਭੀਰ ਪ੍ਰਭਾਵ ਪਿਆ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਹਾਲਾਂਕਿ, ਇਹ ਉਨ੍ਹਾਂ ਦੇ ਲਈ ਕੋਈ ਰਾਜਨੀਤਕ ਜਾਂ ਆਰਥਿਕ ਮੁੱਦਾ ਨਹੀਂ ਹੈ, ਬਲਕਿ ਮਾਨਵਤਾ ਦਾ, ਮਨੁੱਖੀ ਕਦਰਾਂ-ਕੀਮਤਾਂ ਦਾ ਮੁੱਦਾ ਹੈ। ਪ੍ਰਧਾਨ ਮੰਤਰੀ ਨੇ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਅਤ ਨਿਕਾਸੀ ਵਿੱਚ ਯੂਕ੍ਰੇਨ ਦੇ ਸਹਿਯੋਗ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਦੇ ਲਈ ਭਾਰਤ ਵਿੱਚ ਪਰੀਖਿਆ ਆਯੋਜਿਤ ਕਰਨ ਦੇ ਯੂਕ੍ਰੇਨੀ ਸੰਸਥਾਵਾਂ ਦੇ ਫ਼ੈਸਲੇ ਦਾ ਸੁਆਗਤ ਕੀਤਾ।

ਜਥੇਦਾਰ ਦੇ ਹੱਕ ’ਚ ਆਏ CM ਮਾਨ, SGPC ਪ੍ਰਧਾਨ ਲਈ ਖੜੀ ਕਰਤੀ ਵੱਡੀ ਮੁਸੀਬਤ! ਸਾਰਾ ਖ਼ਰਚਾ ਚੁੱਕੇਗੀ ਪੰਜਾਬ ਸਰਕਾਰ!

ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਨੂੰ ਅੱਗੇ ਦਾ ਰਸਤਾ ਢੂੰਡਣ ਦੇ ਲਈ ਗੱਲਬਾਤ ਅਤੇ ਕੂਟਨੀਤੀ ਨੂੰ ਭਾਰਤ ਦੁਆਰਾ ਦਿੱਤੇ ਗਏ ਸਪਸ਼ਟ ਸਮਰਥਨ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਕਿਹਾ ਕਿ ਸਥਿਤੀ ਦੇ ਸਮਾਧਾਨ ਦੇ ਲਈ, ਭਾਰਤ ਅਤੇ ਵਿਅਕਤੀਗਤ ਤੌਰ ‘ਤੇ ਪ੍ਰਧਾਨ ਮੰਤਰੀ ਸਾਡੇ ਸਾਧਨਾਂ ਦੇ ਅੰਦਰ ਸਾਰੇ ਪ੍ਰਯਤਨ ਕਰਨਗੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਯੂਕ੍ਰੇਨ ਦੇ ਲੋਕਾਂ ਨੂੰ ਮਨੁੱਖੀ ਸਹਾਇਤਾ ਪ੍ਰਦਾਨ ਕਰਨਾ ਜਾਰੀ ਰੱਖੇਗਾ। ਰਾਸ਼ਟਰਪਤੀ ਜ਼ੇਲੈਂਸਕੀ ਨੇ ਪ੍ਰਧਾਨ ਮੰਤਰੀ ਨੂੰ ਯੂਕ੍ਰੇਨ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ। ਦੋਵੇਂ ਧਿਰਾਂ ਸੰਵਾਦ-ਸੰਪਰਕ ਵਿੱਚ ਰਹਿਣ ‘ਤੇ ਸਹਿਮਤ ਹੋਏ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button