ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਟਿਆਲਾ ਫੇਰੀ ‘ਤੇ ਪੰਜਾਬ ਆ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦੀ ਸੁਰੱਖਿਆ ਨੂੰ ਲੈਕੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਟਿਆਲਾ ਫੇਰੀ ਨੂੰ ਲੈ ਕੇ ਪੁਲਿਸ ਨੇ ਬੁੱਧਵਾਰ ਦੁਪਹਿਰ ਤੋਂ ਹੀ ਰੈਲੀ ਵਾਲੀ ਥਾਂ ਪੋਲੋ ਗਰਾਊਂਡ ਨੂੰ ਚਾਰੇ ਪਾਸਿਓਂ ਸੀਲ ਕਰ ਦਿੱਤਾ ਹੈ। ਪੋਲੋ ਗਰਾਊਂਡ ਵਾਲੇ ਰਸਤਿਆਂ ਦੀ ਵੀ ਬੈਰੀਕੇਡਿੰਗ ਕਰਕੇ ਫੋਰਸ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ। ਪੋਲੋ ਗਰਾਊਂਡ ਦੇ ਨਾਲ-ਨਾਲ ਵਾਈ. ਪੀ. ਐੱਸ. ਸਟੇਡੀਅਮ ਜਿਥੇ ਪ੍ਰਧਾਨ ਮੰਤਰੀ ਦਾ ਹੈਲੀਕਾਪਟਰ ਲੈਂਡ ਕਰੇਗਾ ਤੇ ਨਿਊ ਮੋਤੀ ਮਹਿਲ ਦੀ ਸੁਰੱਖਿਆ ਨੂੰ ਵੀ ਵਧਾ ਦਿੱਤਾ ਗਿਆ ਹੈ।
ਟੈਂਟ ਲਗਾਉਣ, ਕੁਰਸੀਆਂ ਤੇ ਸਟੇਜ ਆਦਿ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਦੇਰ ਰਾਤ ਤੱਕ ਇਥੇ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਵੀ ਰੈਲੀ ਵਾਲੀ ਥਾਂ ਤੋਂ ਬਾਹਰ ਕਰ ਦਿੱਤਾ ਗਿਆ। ਪੁਲਿਸ ਵਲੋਂ ਸਾਰੀਆਂ ਥਾਵਾਂ ‘ਤੇ ਬੈਰੀਕੇਡਿੰਗ ਕਰਕੇ ਟ੍ਰੈਫਿਕ ਨੂੰ ਹੋਲੀ ਕਰਕੇ ਲੰਘਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਪੰਜਾਬ ਦੇ 4 ਜ਼ਿਲ੍ਹਿਆਂ ਦੀ ਪੁਲਿਸ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵੱਡੀ ਗਿਣਤੀ ‘ਚ ਪੈਰਾ-ਮਿਲਟਰੀ ਫੋਰਸ ਤਾਇਨਾਤ ਕੀਤੀ ਗਈ ਹੈ।
ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਤੇ ਐੱਸ. ਐੱਸ. ਪੀ. ਵਰੁਣ ਸ਼ਰਮਾ ਦੀ ਅਗਵਾਈ ਹੇਠ ਸੁਰੱਖਿਆ ਸਬੰਧੀ ਰਿਹਰਸਲ ਵੀ ਕੀਤੀ ਗਈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.