ਪ੍ਰਬੰਧਕੀ ਵਿਭਾਗ ਸਟਾਫ਼ ਨੂੰ ਦਫ਼ਤਰ ਬੁਲਾਉਣ ਸਬੰਧੀ ਆਪਣੇ ਪੱਧਰ ’ਤੇ ਫੈਸਲਾ ਲੈਣਗੇ
ਚੰਡਗੀੜ੍ਹ : ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ’ਚ ਸਟਾਫ਼ ਦੀ ਹਾਜ਼ਰੀ ਸਬੰਧੀ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਹੁਣ ਪ੍ਰਬੰਧਕੀ ਵਿਭਾਗ ਸਟਾਫ਼ ਨੂੰ ਦਫ਼ਤਰ ਬੁਲਾਉਣ ਸਬੰਧੀ ਆਪਣੇ ਪੱਧਰ ’ਤੇ ਫੈਸਲਾ ਲੈਣਗੇ। ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਦੇ ਬੁਲਾਰੇ ਅਨੁਸਾਰ ਕੋਵਿਡ-19 ਦੀ ਦੂਜੀ ਲਹਿਰ ਦੇ ਕੇਸਾਂ ਵਿੱਚ ਕਮੀ ਆ ਰਹੀ ਹੈ। ਇਸ ਲਈ ਸਰਕਾਰ ਵੱਲੋਂ 50 ਫੀਸਦੀ ਸਟਾਫ਼ ਨੂੰ ਦਫ਼ਤਰਾਂ ’ਚ ਬੁਲਾਉਣ ਸਬੰਧੀ ਹੁਕਮਾਂ ਨੂੰ ਮੁੜ ਵਿਚਾਰਦੇ ਹੋਏ ਇਹ ਫੈਸਲਾ ਲਿਆ ਗਿਆ ਹੈ ਕਿ ਪ੍ਰਬੰਧਕੀ ਵਿਭਾਗ ਹੁਣ ਆਪਣੇ ਅਧੀਨ ਆਉਂਦੇ ਵਿਭਾਗਾਂ/ਦਫ਼ਤਰਾਂ ਵਿੱਚ ਕੋਵਿਡ ਕੇਸਾਂ ਅਤੇ ਸਮਾਜਿਕ ਦੂਰੀ ਨੂੰ ਧਿਆਨ ਵਿੱਚ ਰੱਖਦੇ ਹੋਏ ਦਫ਼ਤਰਾਂ ਵਿੱਚ ਸਟਾਫ਼ ਨੂੰ ਬੁਲਾਉਣ ਸਬੰਧੀ ਆਪਣੇ ਪੱਧਰ ’ਤੇ ਫੈਸਲਾ ਲੈਣਗੇ।
ਲਓ Congress ‘ਚ ਲੱਗੂ ਅਸਤੀਫਿਆਂ ਦੀ ਝੜੀ! Kejriwal ਦੀ ਫੌਜ ਨੇ ਸਾਂਭਿਆ ਮੌਕਾ! Punjabi News
ਬੁਲਾਰੇ ਅਨੁਸਾਰ ਜਾਰੀ ਨਿਰਦੇਸ਼ਾਂ ਤਹਿਤ ਵਿਭਾਗਾਂ ਅਤੇ ਦਫ਼ਤਰਾਂ ਦੇ ਮੁਖੀਆਂ ਵੱਲੋਂ ਦਿਵਿਆਂਗ (ਨੇਤਰਹੀਣ), ਗਰਭਵਤੀ ਔਰਤਾਂ ਅਤੇ ਸਿਹਤ ਪੱਖੋਂ ਪੀੜਤ ਕਰਮਚਾਰੀਆਂ ਨੂੰ ਅਤਿਅੰਤ ਲੋੜ ਪੈਣ ’ਤੇ ਹੀ ਦਫ਼ਤਰ ਬੁਲਾਇਆ ਜਾਵੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.