ਪ੍ਰਭੂ ਯਿਸੂ ਮਸੀਹ ਅਤੇ ਬਾਇਬਲ ਦੀਆਂ ਸਿੱਖਿਆਵਾਂ ਦੇ ਅਧਿਐਨ ਤੇ ਖੋਜ ਲਈ ਚੇਅਰ ਸਥਾਪਿਤ ਹੋਵੇਗੀ- ਮੁੱਖ ਮੰਤਰੀ Channi
ਸ੍ਰੀ ਚਮਕੌਰ ਸਾਹਿਬ: ਪੰਜਾਬ ਦੇ ਮੁੱਖ ਮੰਤਰੀ Charanjit Singh Channi ਨੇ ਅੱਜ ਕ੍ਰਿਸਮਸ ਦੇ ਸ਼ੁਭ ਮੌਕੇ ’ਤੇ ਪੰਜਾਬੀਆਂ ਵਿਸ਼ੇਸ਼ ਕਰਕੇ ਈਸਾਈ ਭਾਈਚਾਰੇ ਦੇ ਲੋਕਾਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ। ਕ੍ਰਿਸਮਸ ਮੌਕੇ ਸ੍ਰੀ ਚਮਕੌਰ ਸਾਹਿਬ ਵਿਖੇ ਰਮਨ ਹੰਸ ਮਿਨੀਸਟਰੀ ਵਲੋਂ ਕਰਵਾਏ ਧਾਰਮਿਕ ਸਮਾਗਮ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ Channi ਨੇ ਕਿਹਾ ਕਿ ਪ੍ਰਭੂ ਯਿਸੂ ਮਸੀਹ ਅਤੇ ਬਾਇਬਲ ਦੀਆਂ ਸਿੱਖਿਆਵਾਂ ਦੇ ਅਧਿਐਨ ਅਤੇ ਖੋਜ ਲਈ ਪੰਜਾਬ ਦੀ ਕਿਸੇ ਇਕ ਯੂਨੀਵਰਸਿਟੀ ਵਿਖੇ ਚੇਅਰ ਸਥਾਪਿਤ ਕੀਤੀ ਜਾਵੇਗੀ। ਉਨ੍ਹਾਂ ਨੇ ਰਮਨ ਹੰਸ ਮਿਨੀਸਟਰੀ ਨੂੰ 10 ਲੱਖ ਰੁਪਏ ਦਾ ਚੈੱਕ ਵੀ ਭੇਟ ਕੀਤਾ।
ਲਓ ਬਦਲੀਆਂ ਜਥੇਬੰਦੀਆਂ , ਨਹੀਂ ਲੜਨਗੀਆਂ ਚੋਣਾਂ! ਤੋਮਰ ਦੇ ਬਿਆਨ ‘ਤੇ ਭੜਕੇ || D5 Channel Punjabi
ਮੁੱਖ ਮੰਤਰੀ Channi ਨੇ ਕਿਹਾ ਕਿ ਕ੍ਰਿਸਮਸ ਜੋ ਪ੍ਰਭੂ ਯਿਸੂ ਮਸੀਹ ਦੇ ਜਨਮ ਦਿਨ ’ਤੇ ਮਨਾਇਆ ਜਾਂਦਾ ਹੈ, ਕੇਵਲ ਈਸਾਈਆਂ ਲਈ ਹੀ ਨਹੀਂ ਬਲਕਿ ਸਾਰੇ ਧਰਮਾਂ ਦੇ ਲੋਕਾਂ ਲਈ ਵੀ ਪਵਿੱਤਰ ਮੌਕਾ ਹੈ। ਉਨ੍ਹਾਂ ਕਿਹਾ ਕਿ ਪ੍ਰਭੂ ਯਿਸੂ ਮਸੀਹ ਵੱਲੋਂ ਸ਼ਾਂਤੀ, ਪਿਆਰ, ਸਦਭਾਵਨਾ ਅਤੇ ਮਿਲਵਰਤਣ ਦੀਆਂ ਦਿੱਤੀਆਂ ਸਿੱਖਿਆਵਾਂ ਦੀ ਅਜੋਕੇ ਸੰਦਰਭ ਵਿੱਚ ਵੀ ਪੂਰੀ ਸਾਰਥਿਕਤਾ ਹੈ। ਵੋਆਇਸ ਆਫ ਪੀਸ ਮਿਨੀਸਟਰੀ ਵਲੋਂ ਕਰਵਾਏ ਸਮਾਗਮ ਮੌਕੇ ਵੀ ਮੁੱਖ ਮੰਤਰੀ ਪੰਜਾਬ ਵਲੋਂ ਲੰਗਰ ਹਾਲ ਲਈ 10 ਲੱਖ ਰੁਪਏ ਦੀ ਮਾਲੀ ਮਦਦ ਦਾ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਜਿਹੇ ਸ਼ੁੱਭ ਮੌਕਿਆਂ ਜਿੱਥੇ ਸੰਪਰਦਾਇਕ ਸਦਭਾਵਨਾ ਅਤੇ ਭਾਈਚਾਰਕ ਸਾਂਝ ਹੋਰ ਮਜ਼ਬੂਤ ਹੁੰਦੀ ਹੈ, ਉਥੇ ਹੀ ਮਨੁੱਖਤਾ ਦੀ ਸੇਵਾ ਭਾਵਨਾ ਪ੍ਰਤੀ ਵੀ ਸਮਾਜ ਪ੍ਰੇਰਿਤ ਹੁੰਦਾ ਹੈ।
Majithia ਨਾਲ ਜੁੜੀ ਵੱਡੀ ਖਬਰ, ਲੱਗ ਗਿਆ ਟਿਕਾਣੇ ਦਾ ਪਤਾ! ਕੈਪਟਨ ਦੇ ਫਾਰਮ…? | D5 Channel Punjabi
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਕ ਧਰਮ-ਨਿਰਪੱਖ ਪਾਰਟੀ ਹੈ ਜੋ ਬਰਾਬਰੀ ਦੇ ਸਿਧਾਂਤ ਉਤੇ ਡਟ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸਾਰੇ ਧਰਮਾਂ ਦੇ ਲੋਕਾਂ ਨੂੰ ਹਰ ਤਿਉਹਾਰ ਇਕਜੁਟ ਹੋ ਕੇ ਮਨਾਉਣੇ ਚਾਹੀਦੇ ਹਨ ਜਿਸ ਨਾਲ ਦੇਸ਼ ਦੀਆਂ ਧਰਮ ਨਿਰਪੱਖ ਤੰਦਾਂ ਹੋਰ ਮਜ਼ਬੂਤ ਹੁੰਦੀਆਂ ਹਨ। ਇਸ ਉਪਰੰਤ ਮੁੱਖ ਮੰਤਰੀ Channi ਗੁਰੂਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਸ੍ਰੀ ਚਮਕੌਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.