PunjabTop News

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ MP ਅੰਮ੍ਰਿਤਪਾਲ ਸਿੰਘ ਨਾਲ ਸਬੰਧਤ ਦੋ ਅਹਿਮ ਮਾਮਲਿਆਂ ‘ਤੇ ਸੁਣਵਾਈ ਕੱਲ੍ਹ ਤੱਕ ਲਈ ਟਲੀ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅੱਜ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਸਬੰਧਤ ਦੋ ਅਹਿਮ ਮਾਮਲਿਆਂ ‘ਤੇ ਸੁਣਵਾਈ ਹੋਈ। ਅਦਾਲਤ ਨੇ ਪੈਰੋਲ ਦੀ ਮੰਗ ਅਤੇ NSA ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਸੁਣਵਾਈ ਹੁਣ ਕੱਲ੍ਹ ਤੱਕ ਲਈ ਟਾਲ ਦਿੱਤੀ ਹੈ।

ਪੈਰੋਲ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਪੰਜਾਬ ਸਰਕਾਰ ਵਿਰੁੱਧ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਅਦਾਲਤ ਨੇ ਜਵਾਬ ਦਾਇਰ ਕਰਨ ਵਿੱਚ ਦੇਰੀ ਕਰਨ ਲਈ ਪੰਜਾਬ ਸਰਕਾਰ ‘ਤੇ 10,000 ਰੁਪਏ ਦਾ ਜੁਰਮਾਨਾ ਲਗਾਇਆ ਹੈ। ਅਦਾਲਤ ਨੇ ਸਰਕਾਰ ਨੂੰ ਜਵਾਬ ਪੇਸ਼ ਕਰਨ ਲਈ 10 ਦਿਨਾਂ ਦਾ ਸਮਾਂ ਦਿੱਤਾ ਸੀ ਪਰ ਨਿਰਧਾਰਿਤ ਸਮੇਂ ਵਿੱਚ ਜਵਾਬ ਨਾ ਦੇਣ ਕਾਰਨ ਇਹ ਕਾਰਵਾਈ ਕੀਤੀ ਗਈ।
ਅੰਮ੍ਰਿਤਪਾਲ ਸਿੰਘ ‘ਤੇ ਤੀਜੀ ਵਾਰ ਲਗਾਏ ਗਏ NSA ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਅੱਜ ਅਦਾਲਤ ਵਿੱਚ ਲੰਬੀ ਬਹਿਸ ਹੋਈ। ਸਰਕਾਰੀ ਵਕੀਲਾਂ ਨੇ ਅੰਮ੍ਰਿਤਪਾਲ ਨੂੰ ਹਿਰਾਸਤ ਵਿੱਚ ਰੱਖਣ ਦੇ ਪੱਖ ਵਿੱਚ ਕਈ ਦਲੀਲਾਂ ਦਿੱਤੀਆਂ।
ਗੈਂਗਸਟਰਾਂ ਨਾਲ ਸਬੰਧ: ਸਰਕਾਰ ਨੇ ਦਾਅਵਾ ਕੀਤਾ ਕਿ ਅੰਮ੍ਰਿਤਪਾਲ ਸਿੰਘ ਦੇ ਖ਼ਤਰਨਾਕ ਗੈਂਗਸਟਰ ਜੈਪਾਲ ਸਿੰਘ ਭੁੱਲਰ ਨਾਲ ਨੇੜਲੇ ਸਬੰਧ ਸਨ।
ਅਮਨ-ਕਾਨੂੰਨ ਦੀ ਸਥਿਤੀ: ਸਰਕਾਰ ਮੁਤਾਬਕ ਸੂਬੇ ਦੀ ਸ਼ਾਂਤੀ ਤੇ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਅੰਮ੍ਰਿਤਪਾਲ ਸਿੰਘ ‘ਤੇ NSA ਲਗਾਉਣਾ ਜ਼ਰੂਰੀ ਹੈ।
ਅਦਾਲਤ ਨੇ ਦੋਵਾਂ ਮਾਮਲਿਆਂ ਦੀ ਅਗਲੀ ਸੁਣਵਾਈ ਕੱਲ੍ਹ ਲਈ ਤੈਅ ਕੀਤੀ ਹੈ। ਕੱਲ੍ਹ ਪੰਜਾਬ ਸਰਕਾਰ ਵੱਲੋਂ ਪੈਰੋਲ ਮਾਮਲੇ ਵਿੱਚ ਆਪਣਾ ਅਧਿਕਾਰਤ ਜਵਾਬ ਪੇਸ਼ ਕੀਤੇ ਜਾਣ ਦੀ ਉਮੀਦ ਹੈ।ਝ੍ਵਝ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button