D5 specialIndiaNewsPoliticsPunjab

ਪੰਜਾਬ ਕੈਬਨਿਟ ਵੱਲੋਂ ਝੁੱਗੀ ਝੌਪੜੀਆਂ ਵਾਲਿਆਂ ਦੇ ਜ਼ਮੀਨੀ ਮਾਲਕਾਨਾ ਹੱਕਾਂ ਨੂੰ ਹਰੀ ਝੰਡੀ

ਚੰਡੀਗੜ੍ਹ, 14 ਅਕਤੂਬਰ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਬੁੱਧਵਾਰ ਨੂੰ ਝੁੱਗੀ ਝੌਪੜੀ ਵਾਲਿਆਂ ਨੂੰ ਜ਼ਮੀਨ ਦੇ ਮਾਲਕਾਨਾ ਹੱਕ ਦੇਣ ਲਈ ‘ਪੰਜਾਬ ਸਲੱਮ ਡਵੈਲਅਰਜ਼ (ਪ੍ਰੋਪਰਾਇਟਰੀ ਰਾਇਟਸ) ਐਕਟ, 2020 ਦੇ ਨਿਯਮਾਂ ਨੂੰ ਨੋਟੀਫਿਕੇਸ਼ਨ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਜਿਸ ਨਾਲ ਇਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਨੀਆਂ ਯਕੀਨੀ ਬਣਨਗੀਆਂ।

ਹੁਣੇ-ਹੁਣੇ ਕਿਸਾਨਾਂ ਨੂੰ ਪਾਇਆ ਪੁਲਿਸ ਨੇ ਘੇਰਾ,ਮਾਹੌਲ ਹੋਇਆ ਖੁਰਾਬ?
ਮੁੱਖ ਮੰਤਰੀ ਦਫਤਰ ਦੇ ਬੁਲਾਰੇ ਅਨੁਸਾਰ ਸਥਾਨਕ ਸਰਕਾਰਾਂ ਵਿਭਾਗ ਨੇ ਪਹਿਲਾਂ ਹੀ ਪੰਜਾਬ ਸਲੱਮ ਡਵੈਲਅਰਜ਼ (ਪ੍ਰੋਪਰਾਇਟਰੀ ਰਾਇਟਸ), ਐਕਟ 2020 ਦੀ ਧਾਰਾ 17 ਦੇ ਉਪਬੰਧਾਂ ਨੂੰ ਧਿਆਨ ਵਿੱਚ ਰੱਖ ਕੇ ਐਕਟ ਨੂੰ ਲਾਗੂ ਕਰਨ ਲਈ ਸ਼ਹਿਰੀ ਸਥਾਨਕ ਇਕਾਈਆਂ ਲਈ ਰੂਪ ਰੇਖਾ ਤਿਆਰ ਕਰਨ ਵਾਸਤੇ ਬਸੇਰਾ-ਮੁੱਖ ਮੰਤਰੀ ਝੁੱਗੀ ਝੌਪੜੀ ਵਿਕਾਸ ਪ੍ਰੋਗਰਾਮ ਤਿਆਰ ਕੀਤਾ ਸੀ।  ਇਹ ਪ੍ਰੋਗਰਾਮ ਹਰੇਕ ਦੀ ਸ਼ਮੂਲੀਅਤ ਅਤੇ ਸਾਰੇ ਸ਼ਹਿਰਾਂ ਨੂੰ ਬਰਾਬਰਤਾ ਵਾਲੇ ਝੁੱਗੀ ਝੌਪੜੀ ਮੁਕਤ ਪੰਜਾਬ ਦੀ ਕਲਪਨਾ ਕਰਦਾ ਹੈ ਜਿਸ ਵਿੱਚ ਹਰੇਕ ਨਾਗਰਿਕ ਦੀ ਮੁੱਢਲੀਆਂ ਨਾਗਰਿਕ ਸੇਵਾਵਾਂ, ਸਮਾਜਿਕ ਸਹੂਲਤਾਂ ਅਤੇ ਵਿਸ਼ੇਸ਼ ਆਸਰੇ ਤੱਕ ਪਹੁੰਚ ਹੋਵੇ।

ਆਹ ਵਕੀਲ ਤੋਂ ਸੁਣੋ ਕੀ ਹੈ ਧਾਰਾ 125 ?ਕਿਹੜੇ ਹਾਲਾਤਾਂ ‘ਚ ਲਾਗੂ ਹੁੰਦੀ ਹੈ ਧਾਰਾ 125 ?|| Free Legal Opinion
ਸ਼ਹਿਰੀ ਖੇਤਰਾਂ ਦੇ ਵਾਧੇ ਤੇ ਵਿਕਾਸ ਅਤੇ ਪਰਵਾਸੀ ਵਸੋਂ ਦੀ ਆਮਦ ਦੇ ਨਤੀਜੇ ਵਜੋਂ ਹਾਲ ਹੀ ਦੇ ਪਿਛਲੇ ਦਹਾਕਿਆਂ ਵਿੱਚ ਪੰਜਾਬ ਅੰਦਰ ਸਰਕਾਰੀ ਜ਼ਮੀਨਾਂ ਉਤੇ ਕਈ ਅਣ-ਅਧਿਕਾਰਤ ਝੁੱਗੀ ਝੌਪੜੀਆਂ ਵਸ ਗਈਆਂ ਜਿਸ ਨਾਲ ਸਰਕਾਰ ਲਈ ਸ਼ਹਿਰ ਦੇ ਵਸਨੀਕਾਂ ਦੇ ਨਾਲ ਇਨ੍ਹਾਂ ਝੁੱਗੀ ਝੌਪੜੀਆਂ ਦੇ ਵਸਨੀਕਾਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨਾ ਇਕ ਚੁਣੌਤੀ ਬਣਿਆ ਹੋਇਆ ਹੈ। ਸ਼ਹਿਰਾਂ ਦੇ ਟਿਕਾਓ ਵਿਕਾਸ ਲਈ ਸੂਬੇ ਦੇ ਸ਼ਹਿਰੀ ਖੇਤਰਾਂ ਦੀਆਂ ਝੁੱਗੀ ਝੌਪੜੀਆਂ ਦਾ ਪ੍ਰਬੰਧਨ ਇਕ ਵੱਡੀ ਚਿੰਤਾ ਦਾ ਵਿਸ਼ਾ ਹੈ ਜਿਹੜੀਆਂ ਇਨ੍ਹਾਂ ਨਿਯਮਾਂ ਦੇ ਬਣਨ ਨਾਲ ਕੁਝ ਹੱਦ ਤੱਕ ਹੱਲ ਹੋ ਜਾਣਗੀਆਂ।

-NAV GILL

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button