‘ਪੰਜਾਬ ‘ਚ ਲਗਾਏ ਜਾਣਗੇ ਸਮਾਰਟ ਬਿਜਲੀ ਮੀਟਰ’
ਪਟਿਆਲਾ : ਬਿਜਲੀ ਮੰਤਰੀ ਹਰਭਜਨ ਸਿੰਘ ਨੇ ਆਖਿਆ ਹੈ ਕਿ ਪੰਜਾਬ ‘ਚ ਬਿਜਲੀ ਦਾ ਕੋਈ ਸੰਕਟ ਪੈਦਾ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੋਲੇ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਅਧਿਕਾਰੀਆਂ ਨੂੰ ਝਾਰਖੰਡ ਭੇਜਿਆ ਗਿਆ ਹੈ। ਲੋੜ ਮੁਤਾਬਕ ਪ੍ਰਬੰਧ ਕਰ ਲਿਆ ਜਾਵੇਗਾ। ਕੇਂਦਰ ਸਰਕਾਰ ਵੱਲੋਂ ਬਿਜਲੀ ਦੇ ਪ੍ਰੀਪੇਡ ਮੀਟਰ ਲਾਉਣ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ‘ਚ ਅਜੇ ਸਮਾਰਟ ਬਿਜਲੀ ਮੀਟਰ ਲਗਾਏ ਜਾਣਗੇ। ਪ੍ਰੀਪੇਡ ਮੀਟਰ ਬਾਰੇ ਅਜੇ ਕੋਈ ਵਿਚਾਰ ਨਹੀਂ ਕੀਤਾ ਗਿਆ ਹੈ।
Sangrur Protest Today : Bhagwant Mann ਲਈ ਵੱਡੀ ਚੁਣੌਤੀ, Water Tank ਤੇ ਚੜ੍ਹੇ ਨੌਜਵਾਨ| D5 Channel Punjabi
ਦੱਸ ਦਈਏ ਕਿ ਕੇਂਦਰ ਸਰਕਾਰ ਨੇ ਸਾਰੀਆਂ ਸੂਬਾ ਸਰਕਾਰਾਂ ਨੂੰ ਪ੍ਰੀਪੇਡ ਮੀਟਰ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਕਈ ਸੂਬਿਆਂ ਵਿਚ ਇਸ ਦਾ ਵਿਰੋਧ ਹੋ ਰਿਹਾ ਹੈ। ਪੰਜਾਬ ਵਿਚ ਕਿਸਾਨ ਜਥੇਬੰਦੀਆਂ ਵੀ ਇਸ ਫੈਸਲੇ ਦਾ ਵਿਰੋਧ ਰਹੀਆਂ ਹਨ।ਪਿਛਲੇ ਦਿਨੀਂ ਬਿਜਲੀ ਮੰਤਰੀ ਨੇ ਕਿਹਾ ਸੀ ਕਿ ਇਸ ਸਬੰਧੀ ਫੈਸਲੇ ਲੋਕਾਂ ਦੀ ਰਾਏ ਮੁਤਾਬਕ ਲਿਆ ਜਾਵੇਗਾ। ਅੱਜ ਬਿਜਲੀ ਮੰਤਰੀ ਨੇ ਸਪਸ਼ਟ ਕੀਤਾ ਹੈ ਕਿ ਪੰਜਾਬ ‘ਚ ਅਜੇ ਸਮਾਰਟ ਬਿਜਲੀ ਮੀਟਰ ਲਗਾਏ ਜਾਣਗੇ। ਪ੍ਰੀਪੇਡ ਮੀਟਰ ਬਾਰੇ ਅਜੇ ਕੋਈ ਵਿਚਾਰ ਨਹੀਂ ਕੀਤਾ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.