Breaking NewsD5 specialNewsPoliticsPress ReleasePunjab

ਪੰਜਾਬ ‘ਚ ਸਿੱਖਿਆ ਸੁਧਾਰਾਂ ਲਈ ਕੇਜਰੀਵਾਲ ਨੇ ਅਧਿਆਪਕਾਂ ਨੂੰ ਦਿੱਤੀਆਂ 8 ਗਰੰਟੀਆਂ

ਦੁਰਗਤੀ ਦਾ ਸਿਖ਼ਰ: ਜਿਨਾਂ ਨੂੰ ਜਮਾਤਾਂ ਵਿੱਚ ਪੜਾਉਣਾ ਚਾਹੀਦਾ, ਉਹ ਅਧਿਆਪਕ ਟੈਂਕੀਆਂ ‘ਤੇ ਚੜਨ ਲਈ ਮਜਬੂਰ: ਅਰਵਿੰਦ ਕੇਜਰੀਵਾਲ

ਕੇਜਰੀਵਾਲ ਦੀ ਚੰਨੀ ਨੂੰ ਅਪੀਲ, ਤੁਰੰਤ ਹੱਲ ਕੀਤੇ ਜਾਣ ਅਧਿਆਪਕਾਂ ਦੇ ਮਸਲੇ

ਜੇ ਚੰਨੀ ਨੇ ਟੈਂਕੀਆਂ ‘ਤੇ ਚੜੇ ਅਧਿਆਪਕਾਂ ਦੀ ਸਾਰ ਨਾ ਲਈ ਤਾਂ ਅਗਲੇ ਗੇੜੇ ਦੌਰਾਨ ਖ਼ੁਦ ਜਾਵਾਂਗਾ ਧਰਨਿਆਂ ‘ਚ: ਕੇਜਰੀਵਾਲ

‘ਆਪ’ ਦੀ ਸਰਕਾਰ ਬਣਨ ‘ਤੇ ਤੁਰੰਤ ਪੱਕੇ ਹੋਣਗੇ ਕੱਚੇ, ਆਊਟਸੋਰਸਿੰਗ ਅਤੇ ਠੇਕਾ ਆਧਾਰਿਤ ਟੀਚਰ : ਕੇਜਰੀਵਾਲ

ਸਿੱਖਿਆ ਨੂੰ ਠੀਕ ਕੀਤੇ ਬਿਨਾ ਪੰਜਾਬ ਨੂੰ ਠੀਕ ਨਹੀਂ ਕੀਤਾ ਜਾ ਸਕਦਾ-ਅਰਵਿੰਦ ਕੇਜਰੀਵਾਲ

ਸਮਾਜ ਦੀ ਤਰੱਕੀ ਦਾ ਮੂਲ ਆਧਾਰ ਹੁੰਦੀ ਹੈ ਸਕੂਲ ਸਿੱਖਿਆ : ਭਗਵੰਤ ਮਾਨ

ਚੰਡੀਗੜ੍ਹ:ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਅਤੇ ਅਧਿਆਪਕਾਂ ਦੀ ਤਰਸਯੋਗ ਹਾਲਤ ਨੂੰ ਵੱਡੀ ਤ੍ਰਾਸਦੀ ਕਰਾਰ ਦਿੱਤਾ ਹੈ। ਕੇਜਰੀਵਾਲ ਨੇ ਪੰਜਾਬ ਅੰਦਰ ਵਿਆਪਕ ਸਿੱਖਿਆ ਸੁਧਾਰਾਂ ਲਈ ਅਧਿਆਪਕਾਂ ਨੂੰ 8 ਗਰੰਟੀਆਂ ਦਿੱਤੀਆਂ ਹਨ ਅਤੇ ਵਾਅਦਾ ਕੀਤਾ ਹੈ ਕਿ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਇਹਨਾਂ 8 ਗਰੰਟੀਆਂ ਨੂੰ ਪਹਿਲ ਦੇ ਆਧਾਰ ‘ਤੇ ਅਮਲ ਵਿਚ ਲਿਆਂਦਾ ਜਾਵੇਗਾ। ਦਿੱਲੀ ਵਾਂਗ ਪੰਜਾਬ ਦੀ ਸਰਕਾਰੀ ਸਕੂਲ ਸਿੱਖਿਆ ਪ੍ਰਣਾਲੀ ਦਾ ਮੁਕੰਮਲ ਕਾਇਆ ਕਲਪ ਕਰਨ ਲਈ ਕੇਜਰੀਵਾਲ ਨੇ ਸਮੂਹ ਅਧਿਆਪਕਾਂ ਨੂੰ ‘ਆਪ’ ਦੀ ਮੁਹਿੰਮ ਨਾਲ ਜੁੜਨ ਦਾ ਸੱਦਾ ਵੀ ਦਿੱਤਾ।

Kisan Bill 2020 : ਅੰਦੋਲਨ ਖਤਮ ਨਹੀਂ ਹੋਵੇਗਾ! ਕਿਸਾਨਾਂ ਦਾ ਮੋਦੀ ਨੂੰ ਜਵਾਬ || D5 Channel Punjabi

ਅੱਠ ਗਰੰਟੀਆਂ ਵਿਚ ਪੰਜਾਬ ‘ਚ ਸਿੱਖਿਆ ਦੇ ਖੇਤਰ ਵਿਚ ਦਿੱਲੀ ਵਰਗਾ ਮਾਹੌਲ ਸਿਰਜਣਾ, ਆਊਟਸੋਰਸਿੰਗ ਅਤੇ ਠੇਕਾ ਭਰਤੀ ਟੀਚਰਾਂ ਨੂੰ ਪੱਕਾ ਕਰਨਾ, ਪਾਰਦਰਸ਼ੀ ਬਦਲੀ ਨੀਤੀ ਲਾਗੂ ਕਰਨਾ, ਅਧਿਆਪਕਾਂ ਤੋਂ ਨਾੱਨ ਟੀਚਿੰਗ ਕੰਮ ਲੈਣਾ ਬੰਦ ਕਰਨਾ, ਖ਼ਾਲੀ ਅਸਾਮੀਆਂ ‘ਤੇ ਪੱਕੀ ਭਰਤੀ ਕਰਨਾ, ਅਧਿਆਪਕਾਂ ਨੂੰ ਟਰੇਨਿੰਗ ਲਈ ਵਿਦੇਸ਼ ਭੇਜਣਾ,  ਨਵੀਂ ਤਰੱਕੀਆਂ ਲਈ ਨਵੀਂ ਪਾਰਦਰਸ਼ੀ ਨੀਤੀ ਲੈ ਕੇ ਆਉਣਾ ਅਤੇ ਅਧਿਆਪਕਾਂ ਅਤੇ ਉਨਾਂ ਦੇ ਪਰਿਵਾਰ ਦੇ ਮੈਂਬਰਾਂ ਲਈ ਕੈਸ਼ਲੈਸ ਮੈਡੀਕਲ ਸਹੂਲਤ ਦੇਣਾ ਸ਼ਾਮਲ ਹੈ।ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ ਪਾਰਟੀ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨਾਲ ‘ਗੁਰੂ ਕੀ ਨਗਰੀ’ ਦੇ ਮੀਡੀਆ ਨਾਲ ਰੂਬਰੂ ਸਨ। ਇਸ ਮੌਕੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਅਤੇ ਸਹਿ ਇੰਚਾਰਜ ਰਾਘਵ ਚੱਢਾ ਵੀ ਮੰਗ ‘ਤੇ ਮੌਜੂਦ ਹਨ।

Breaking News: Khaira ਦੀ Exclusive Interview, ਜੇਲ੍ਹ ਬਾਰੇ ਵੱਡੇ ਖੁਲਾਸੇ, ਸੁਣੋ ਸੱਚ? | D5 Channel Punjabi

ਕੇਜਰੀਵਾਲ ਨੇ ਸਮਾਜ ਦੇ ਵਿਕਾਸ ਤੇ ਉਥਾਨ ਲਈ ਸਿੱਖਿਆ ਅਤੇ ਅਧਿਆਪਕ ਦੇ ਮਹੱਤਵ ਨੂੰ ਅਹਿਮ ਮੰਨਦਿਆਂ ਪੰਜਾਬ ਵਿੱਚ ‘ਸਿੱਖਿਆ ਲਈ ਚੰਗਾ ਮਾਹੌਲ’ ਸਿਰਜਣ ਦੀ ਪਹਿਲੀ ਗਰੰਟੀ ਦਿੱਤੀ। ਉਨਾਂ ਕਿਹਾ ਕਿ ਜਿਵੇਂ ਦਿੱਲੀ ਵਿੱਚ ਸਿੱਖਿਆ ਦਾ ਚੰਗਾ ਮਾਹੌਲ ਬਣਾਇਆ ਗਿਆ ਹੈ, ਉਸੇ ਤਰਾਂ ਦਾ ਮਾਹੌਲ ਪੰਜਾਬ ਵਿੱਚ ਬਣਾਇਆ ਜਾਵੇਗਾ, ਜਿਸ ਤਹਿਤ ਉੱਚ ਪੱਧਰੀ ਸਿੱਖਿਆ ਢਾਂਚਾ ਉਸਾਰਿਆ ਜਾਵੇਗਾ।ਕੇਜਰੀਵਾਲ ਨੇ ਦੂਜੀ ਗਰੰਟੀ ਰਾਹੀਂ ਹਰ ਤਰਾਂ ਦੇ ਕੱਚੇ, ਆਊਟਸੋਰਸਿੰਗ ਅਤੇ ਠੇਕਾ ਆਧਾਰਿਤ ਅਧਿਆਪਕਾਂ ਨੂੰ ਪੱਕੇ ਕਰਨ ਦਾ ਭਰੋਸਾ ਦਿੱਤਾ। ਉਨਾਂ ਕਿਹਾ ਕਿ ਪੰਜਾਬ ‘ਚ ਬਹੁਤ ਸਾਰੇ ਅਧਿਆਪਕ 18-18 ਸਾਲਾਂ ਤੋਂ ਕੇਵਲ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ‘ਤੇ ਕੰਮ ਕਰ ਰਹੇ ਹਨ, ਜੋ ਇੱਕ ਅਧਿਆਪਕ ਵਰਗ ਨਾਲ ਵੱਡਾ ਮਜ਼ਾਕ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਪੀਲ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਟੈਂਕੀਆਂ ‘ਤੇ ਚੜੇ ਅਧਿਆਪਕਾਂ ਦੀਆਂ ਦੋ ਮੰਗਾਂ, ਖ਼ਾਲੀ ਅਸਾਮੀਆਂ ਭਰਨ ਅਤੇ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦੀਆਂ ਤੁਰੰਤ ਮੰਨੀਆਂ ਜਾਣ।

Punjab News : ਬਜੂਰਗ ਬੀਬੀ ਨੇ ਘੇਰਲੀ CM Channi ਦੀ ਗੱਡੀ! ਫੇਰ ਪੁਲਿਸ ਵਾਲਿਆਂ ਮਾਰੇ ਧੱਕੇ | D5 Channel Punjabi

ਜੇ ਚੰਨੀ ਸਰਕਾਰ ਅਜਿਹਾ ਨਹੀਂ ਕਰਦੀ ਤਾਂ ਆਪਣੇ ਅਗਲੇ ਪੰਜਾਬ ਦੌਰੇ ਦੌਰਾਨ ਉਹ (ਕੇਜਰੀਵਾਲ) ਖ਼ੁਦ ਅਧਿਆਪਕਾਂ ਦੇ ਧਰਨੇ ਵਿੱਚ ਸ਼ਾਮਲ ਹੋਣਗੇ ਅਤੇ ‘ਆਪ’ ਦੀ ਸਰਕਾਰ ਬਣਨ ‘ਤੇ ਅਧਿਆਪਕਾਂ ਦੀਆਂ ਮੰਗਾਂ ਪੂਰੀਆਂ ਕਰਨਗੇ।ਪੰਜਾਬ ਦੇ ਅਧਿਆਪਕਾਂ ਨੂੰ ਬਦਲੀ ਦੇ ਸੰਤਾਪ ਤੋਂ ਮੁਕਤ ਕਰਨ ਲਈ ਕੇਜਰੀਵਾਲ ਨੇ ‘ਅਧਿਆਪਕ ਬਦਲੀ’ ਨੀਤੀ ਨੂੰ ਹੀ ਬਦਲਣ ਦੀ ਤੀਜੀ ਗਰੰਟੀ ਅਧਿਆਪਕਾਂ ਨੂੰ ਦਿੱਤੀ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ‘ਚ ਇਕੱਲੇ ਅਧਿਆਪਕ ਨੂੰ 200 ਕਿੱਲੋਮੀਟਰ ਦੀ ਦੂਰੀ ‘ਤੇ ਸਥਿਤ ਦੋ-ਦੋ ਸਕੂਲਾਂ ਵਿੱਚ ਪੜਾਉਣ ਲਈ ਮਜਬੂਰ ਕੀਤਾ ਜਾਂਦਾ ਹੈ। ਦਿੱਲੀ ਦੀ ਤਰਜ਼ ‘ਤੇ ਪੰਜਾਬ ‘ਚ ਅਧਿਆਪਕਾਂ ਦੀਆਂ ਬਦਲੀਆਂ ਬਾਰੇ ਦੋਸ਼ ਪੂਰਨ ਬਦਲੀ ਨੀਤੀ ਹੀ ਬਦਲ ਦਿੱਤੀ ਜਾਵੇਗੀ । ਪੂਰੀ ਪਾਰਦਰਸ਼ਤਾ ਨਾਲ ਅਧਿਆਪਕਾਂ ਦੀ ਆਪਣੀ ਪਸੰਦ ‘ਤੇ ਆਧਾਰਿਤ ਅਤੇ ਘਰ ਨੇੜੇ ਪੋਸਟਿੰਗ ਵਾਲੀ ਨੀਤੀ ਲਾਗੂ ਕੀਤੀ ਜਾਵੇਗੀ।

Punjab Election 2022: Kejriwal ਨੇ ਪੱਟੇ Congress ਦੇ 25 MLA ਤੇ 2 MP! Sidhu ਵੀ ਨਾਲ?| D5 Channel Punjabi

ਚੌਥੀ ਗਰੰਟੀ ਰਾਹੀਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਧਿਆਪਕਾਂ ਤੋਂ ਗੈਰ- ਅਧਿਆਪਨ ਕੰਮ ਨਹੀਂ ਕਰਵਾਏ ਜਾਣਗੇ। ਉਨਾਂ ਕਿਹਾ ਕਿ ਜਿਵੇਂ ਦਿੱਲੀ ‘ਚ ਅਧਿਆਪਕਾਂ ਤੋਂ ਬੀ.ਐਲ.ਓ, ਜਨਗਣਨਾ ਅਤੇ ਕਲਰਕਾਂ ਜਿਹੇ ਕੰਮ ਨਹੀਂ ਕਰਵਾਏ ਜਾਂਦੇ, ਉਸੇ ਤਰਾਂ ਪੰਜਾਬ ਵਿੱਚ ਅਜਿਹੇ ਕੰਮਾਂ ਸਮੇਤ ਹੋਰ ਗੈਰ-ਅਧਿਆਪਨ ਕੰਮ ਨਹੀਂ ਕਰਵਾਏ ਜਾਣਗੇ।ਪੰਜਵੀਂ ਗਰੰਟੀ ਰਾਹੀਂ ਉਨਾਂ ਅਧਿਆਪਕਾਂ ਦੀਆਂ ਸਾਰੀਆਂ ਖ਼ਾਲੀ ਅਸਾਮੀਆਂ ਭਰਨ ਦਾ ਐਲਾਨ ਕੀਤਾ।
ਕੇਜਰੀਵਾਲ ਨੇ ਕਿਹਾ ਕਿ ਦਿੱਲੀ ‘ਚ ਸਿੱਖਿਆ ਸੁਧਾਰ ਇਕੱਲੇ ਅਰਵਿੰਦ ਕੇਜਰੀਵਾਲ ਜਾਂ ਮਨੀਸ਼ ਸਿਸੋਦੀਆ ਨੇ ਨਹੀਂ ਕੀਤੇ, ਇਹ ਸੁਧਾਰ  ਅਧਿਆਪਕਾਂ ਨਾਲ ਮਿਲ ਕੇ ਹੋਏ ਹਨ। ਦਿੱਲੀ ਸਰਕਾਰ ਨੇ ਅਧਿਆਪਕਾਂ ਨੂੰ  ਅੱਛਾ ਮਾਹੌਲ ਦਿੱਤਾ ਹੈ ਅਤੇ ਵਿਸ਼ਵ ਪੱਧਰੀ ਟਰੇਨਿੰਗ ਮੁਹੱਈਆ ਕੀਤੀ ਹੈ। ਛੇਵੀਂ ਗਰੰਟੀ ਇਸ ਗੱਲ ਦੀ ਹੈ ਜਿਵੇਂ ਦਿੱਲੀ ਦੇ ਅਧਿਆਪਕ ਵਿਦੇਸ਼ਾਂ ਵਿਚ ਟਰੇਨਿੰਗ ਲਈ ਭੇਜੇ ਜਾਂਦੇ ਹਨ। ਉਸੇ ਤਰਾਂ ਪੰਜਾਬ ਦੇ ਅਧਿਆਪਕ ਵੀ ਭੇਜੇ ਜਾਣਗੇ।

ਚੌਂਕ ਦੇ ਗੱਭੇ ਖ੍ਹੜੀ ਕਰਲੀ Kangana Ranout, ਕਿਸਾਨਾਂ ਨੂੰ ਪੁੱਠਾ ਬੋਲ ਫਸੀ ਕਸੂਤੀ || D5 Channel Punjabi

ਉਨਾਂ ਕਿਹਾ ਕਿ ਦਿੱਲੀ ਦੇ ਅਧਿਆਪਕਾਂ ਨੂੰ ਫਿਨਲੈਂਡ, ਕੈਨੇਡਾ, ਅਮਰੀਕਾ ਅਤੇ ਇੰਗਲੈਂਡ ਜਿਹੇ ਮੁਲਕਾਂ ਸਮੇਤ ਦੇਸ਼ ਦੇ ਮੈਨੇਜਮੈਂਟ ਇੰਸਟੀਚਿਊਟ (ਪ੍ਰਬੰਧਨ ਸੰਸਥਾਵਾਂ) ਵਿੱਚ ਆਧੁਨਿਕ ਅਧਿਆਪਣ ਵਿਧੀਆਂ ਦੀ ਸਿਖਲਾਈ ਦਿਵਾਈ ਗਈ ਹੈ ਅਤੇ ਇਸੇ ਤਰਾਂ ਦੀ ਸਿਖਲਾਈ ਪੰਜਾਬ ਦੇ ਅਧਿਆਪਕਾਂ ਨੂੰ ਦਿਵਾਈ ਜਾਵੇਗੀ।ਇਸ ਦੇ ਨਾਲ ਹੀ ਕੇਜਰੀਵਾਲ ਨੇ ਅਧਿਆਪਕਾਂ ਨੂੰ ਸਮੇਂ ਸਿਰ ਤਰੱਕੀ (ਪ੍ਰਮੋਸ਼ਨ) ਦੇਣ ਦੀ ਸੱਤਵੀਂ ਗਰੰਟੀ ਦਿੱਤੀ। ਜਦੋਂ ਕਿ ਅੱਠਵੀਂ ਗਰੰਟੀ ਰਾਹੀਂ ਹਰੇਕ ਅਧਿਆਪਕ ਅਤੇ ਉਸ ਦੇ ਪਰਿਵਾਰ ਨੂੰ ਕੈਸ਼ਲੈਸ ਮੈਡੀਕਲ ਸਹੂਲਤ ਦੇਣ ਦਾ ਐਲਾਨ ਕੀਤਾ।’ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸੂਬੇ ‘ਚ ਸਿੱਖਿਆ ਲਈ ਚੰਗਾ ਮਾਹੌਲ ਸਿਰਜਣ, ਵਿਵਸਥਾ ਬਦਲਣ  ਅਤੇ ਨਵਾਂ ਪੰਜਾਬ ਬਣਾਉਣ ਲਈ ਅਧਿਆਪਕਾਂ ਨੂੰ ਪਾਰਟੀ ਨਾਲ ਜੁੜਨ ਅਪੀਲ ਕੀਤੀ।

Kisan Bill 2020 : ਬਾਰਡਰ ‘ਤੇ ਬੈਠੇ ਕਿਸਾਨਾਂ ਲਈ ਖੁਸ਼ਖਬਰੀ, ਕਿਸਾਨ ਹੋਏ Delhi ਨੂੰ ਸਿੱਧੇ || D5 Channel Punjabi

ਕੇਜਰੀਵਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਨਲਾਇਕੀਆਂ ਕਾਰਨ ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਪੜ ਰਹੇ 24 ਲੱਖ ਤੋਂ ਵੱਧ ਬੱਚਿਆਂ ਦਾ ਭਵਿੱਖ ਅੰਧਕਾਰ ਵਿੱਚ ਹੈ, ਕਿਉਂਕਿ ਪੰਜਾਬ ‘ਚ ਪੜਾਈ ਦੇ ਨਾਂ  ਦੀ ਕੋਈ ਚੀਜ਼ ਹੀ ਨਹੀਂ ਹੈ। ਸਰਕਾਰੀ ਸਕੂਲਾਂ ਦੇ ਗੇਟਾਂ ਉੱਪਰ ਕਲੀ-ਪੋਚਾ ਕਰਕੇ ਉਨਾਂ ਨੂੰ ਸਮਾਰਟ ਸਕੂਲ ਦੱਸਿਆ ਜਾ ਰਿਹਾ ਹੈ, ਜੋ ਕਿ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਹੈ।ਇਸ ਤੋਂ ਪਹਿਲਾ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਸਮਾਜ ਦੀ ਤਰੱਕੀ ਦਾ ਮੂਲ ਆਧਾਰ ਸਕੂਲ  ਸਿੱਖਿਆ ਹੁੰਦੀ ਹੈ, ਪਰ ਪੰਜਾਬ ਵਿੱਚ ਸੱਤਾਧਾਰੀਆਂ ਨੇ ਸਕੂਲ ਸਿੱਖਿਆ ਦਾ ਬੇੜਾ ਹੀ ਗ਼ਰਕ ਕਰ ਦਿੱਤਾ। ਮਾਨ ਨੇ ਕਿਹਾ ਕਿ ਦਿੱਲੀ ਦੇ ਸਿੱਖਿਆ ਮਾਡਲ ਨੇ ਵਿਸ਼ਵ ਪੱਧਰ ‘ਤੇ ਨਾਮਣਾ ਖੱਟਿਆ ਹੈ, ਜਦੋਂ ਕਿ ਪੰਜਾਬ ਦੇ ਸਕੂਲਾਂ ਨੂੰ ਜਿੰਦੇ ਲਾਏ ਜਾ ਰਹੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button