ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ 40 ਮਿੰਟ ਤੱਕ ਗੱਲਬਾਤ ਕੀਤੀ। ਇਸ ਦੌਰਾਨ ਪਾਕਿਸਤਾਨ ਤੋਂ ਆਉਣ ਵਾਲੇ ਡਰੋਨ ਅਤੇ ਡਰੱਗ ਤਸਕਰੀ ਨੂੰ ਲੈ ਕੇ ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਸਰਹੱਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਕੇਂਦਰੀ ਅਤੇ ਸੂਬਾਈ ਏਜੰਸੀਆਂ ਦਰਮਿਆਨ ਬਿਹਤਰ ਤਾਲਮੇਲ ਸਥਾਪਤ ਕਰਨ ‘ਤੇ ਵੀ ਚਰਚਾ ਹੋਈ।ਸੀਐਮ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪਾਕਿਸਤਾਨ ਵੱਲੋਂ ਡਰੱਗ ਮਾਫੀਆ ਨੂੰ ਦਿੱਤੀ ਜਾ ਰਹੀ ਸੁਰੱਖਿਆ ਬਾਰੇ ਪੁੱਛਿਆ। ਇਸ ਦੇ ਨਾਲ ਹੀ ਭਾਰਤ-ਪਾਕਿ ਸਰਹੱਦ ‘ਤੇ ਨਸ਼ਿਆਂ ਅਤੇ ਡਰੋਨਾਂ ਦੀ ਆਮਦ ‘ਤੇ ਵੀ ਚਰਚਾ ਕੀਤੀ ਗਈ। ਇਸ ਦੌਰਾਨ ਸੀਐਮ ਮਾਨ ਨੇ ਕਾਨੂੰਨ ਵਿਵਸਥਾ ਦੇ ਮਾਮਲੇ ‘ਤੇ ਪੰਜਾਬ ਅਤੇ ਕੇਂਦਰ ਸਰਕਾਰ ਦਰਮਿਆਨ ਤਾਲਮੇਲ ਬਾਰੇ ਵੀ ਚਰਚਾ ਕੀਤੀ। ਇਸ ਤੋਂ ਇਲਾਵਾ ਪਿਛਲੇ ਦਿਨੀਂ ਗ੍ਰਿਫਤਾਰ ਕੀਤੇ ਗਏ ਗੈਂਗਸਟਰਾਂ ਬਾਰੇ ਵੀ ਚਰਚਾ ਕੀਤੀ।ਸੀ.ਐਮ.ਭਗਵੰਤ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਚੰਡੀਗੜ੍ਹ ਵਿਖੇ ਸਾਲ 2022 ਤੋਂ ਪੰਜਾਬ ਕੇਡਰ ਦੇ ਐਸ.ਐਸ.ਪੀ ਦੀ ਖਾਲੀ ਪਈ ਅਸਾਮੀ ‘ਤੇ ਜਲਦੀ ਨਿਯੁਕਤੀ ਕਰਨ ਬਾਰੇ ਵੀ ਚਰਚਾ ਕੀਤੀ। ਇਸ ਤੋਂ ਇਲਾਵਾ ਅੰਤਰਰਾਸ਼ਟਰੀ ਸਰਹੱਦ ‘ਤੇ ਕੰਡਿਆਲੀ ਤਾਰ ਨੇੜੇ ਜ਼ਮੀਨ ਨੂੰ ਲੈ ਕੇ ਵੀ ਚਰਚਾ ਕੀਤੀ ਗਈ।ਸੀਐਮ ਭਗਵੰਤ ਮਾਨ ਨੇ ਪੇਂਡੂ ਵਿਕਾਸ ਫੰਡ ਦੇ ਰੁਕੇ ਹੋਣ ਦਾ ਮੁੱਦਾ ਵੀ ਅਮਿਤ ਸ਼ਾਹ ਅੱਗੇ ਰੱਖਿਆ। ਪੰਜਾਬ ਨੂੰ ਇਹ ਫੰਡ ਲੰਬੇ ਸਮੇਂ ਤੋਂ ਨਹੀਂ ਮਿਲ ਰਿਹਾ। ਮਾਨ ਨੇ ਸ਼ਾਹ ਤੋਂ ਇਹ ਫੰਡ ਜਾਰੀ ਕਰਨ ਦੀ ਮੰਗ ਕੀਤੀ ਸੀ।ਦਰਅਸਲ, ਪੰਜਾਬ ਦੇ ਰਾਜਪਾਲ ਬੀ.ਐੱਲ. ਪੁਰੋਹਿਤ ਨੇ ਵੀ 1 ਮਾਰਚ ਨੂੰ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਚਕਾਰ ਲੰਬੇ ਸਮੇਂ ਤੋਂ ਟਕਰਾਅ ਚੱਲ ਰਿਹਾ ਹੈ। ਇੱਥੋਂ ਤੱਕ ਕਿ ਦੋਵਾਂ ਦੇ ਵਿਵਾਦ ਕਾਰਨ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਮਨਜ਼ੂਰੀ ਦਾ ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.