Press ReleasePunjabTop News

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀ ਰੋਜ਼ਗਾਰ ਮੰਗਣ ਵਾਲੇ ਨਹੀਂ ਰੋਜ਼ਗਾਰਦਾਤਾ ਬਣਨਗੇ: ਹਰਜੋਤ ਬੈਂਸ

ਚਾਲੂ ਸਾਲ ਦੌਰਾਨ ਸੂਬੇ ਦੇ 9 ਜ਼ਿਲ੍ਹਿਆਂ ਦੇ 31 ਸਕੂਲਾਂ ਵਿੱਚ ਪਾਇਲਟ ਪ੍ਰਾਜੈਕਟ ਦੇ ਤੌਰ ‘ਤੇ ਸ਼ੁਰੂ ਕੀਤੀ ਗਈ ਸਕੀਮ

ਸਕੂਲ ਸਿੱਖਿਆ ਮੰਤਰੀ ਵੱਲੋਂ ਬਿਜਨਸ ਬਲਾਸਟਰ ਯੰਗ ਇੰਟਰਪਨਿਓਰ ਸਕੀਮ ਲਾਂਚ

ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਿੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਰੋਜ਼ਗਾਰਦਾਤੇ ਬਣਾਉਣ ਦੀ  ਦਿਸ਼ਾ ਵਿੱਚ ਇੱਕ ਹੋਰ ਕਦਮ ਪੁੱਟਿਆ ਗਿਆ ਹੈ। ਅੱਜ ਇੱਥੇ ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀਆਂ ਵਪਾਰਕ ਉਦਮੀ ਬਣਨ ਸਬੰਧੀ ਇੱਛਾਵਾਂ ਨੂੰ ਹਕੀਕੀ ਰੂਪ ਦੇਣ ਲਈ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬਿਜਨਸ ਬਲਾਸਟਰ ਯੰਗ ਇੰਟਰਪਨਿਓਰ ਸਕੀਮ ਦਾ ਉਦਘਾਟਨ ਕੀਤਾ।
Exclusive: ਡੇਰਾ ਸੱਚਾ ਸੌਦਾ ਦੀ ਵਧੀ ਤਾਕਤ,BJP ਲੀਡਰ ਦੇ ਘਰ ‘ਚ ਖੋਲ੍ਹਿਆ ਡੇਰਾ, Patiala ਨਾਮ ਚਰਚਾ ਘਰ ਹੋਇਆ ਤਬਦੀਲ
ਇਸ ਮੌਕੇ ਬੋਲਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਜਿੱਥੇ ਅਸੀਂ ਪੰਜਾਬ ਦੇ ਸਿੱਖਿਆ ਮਾਡਲ ਨੂੰ ਪੂਰੀ ਦੁਨੀਆਂ ਨਾਲੋਂ ਬਿਹਤਰ ਬਣਾਉਣਾ ਹੈ ਉਥੇ ਨਾਲ ਹੀ ਅਸੀਂ ਇਹ ਵੀ ਯਕੀਨੀ ਬਣਾਉਣਾ ਚਾਹੁੰਦਾ ਹਾਂ ਕਿ ਸਾਡੇ ਸਰਕਾਰੀ ਸਕੂਲਾਂ ਵਿੱਚ ਪੜ੍ਹੇ ਵਿਦਿਆਰਥੀ 12ਵੀਂ ਕਰਨ ਉਪਰੰਤ ਇਹ ਨਾ ਸੋਚਣ ਕਿ ‘ਹੁਣ ਮੈਂ ਕੀ ਕਰਾਂ?’ *ਉਹਨਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀ ਹੁਣ ਰੋਜ਼ਗਾਰ ਮੰਗਣ ਵਾਲੇ ਨਹੀਂ ਸਗੋਂ ਰੋਜ਼ਗਾਰਦਾਤਾ ਬਣਨਗੇ ।
Deepak Tinu ਨੂੰ Mansa ਤੋਂ ਬਾਹਰ ਲੈ ਗਈ Police, ਵੱਡਾ ਐਕਸ਼ਨ | Deepak Tinu Remand | D5 Channel Punjabi
ਉਹਨਾਂ ਕਿਹਾ ਕਿ ਇਸ ਸਵਾਲ ਨੂੰ ਖ਼ਤਮ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਿਜਨਸ ਬਲਾਸਟਰ ਯੰਗ ਇੰਟਰਪਨਿਓਰ ਸਕੀਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਕੀਮ ਨੂੰ 11ਵੀਂ ਜਮਾਤ ਦੇ ਵਿਦਿਆਰਾਥੀਆਂ ਲਈ ਸ਼ੁਰੂ ਕੀਤਾ ਗਿਆ ਹੈ ਅਤੇ ਇਸ ਨੂੰ ਪਹਿਲੇ ਪੜਾਅ ਅਧੀਨ ਪੰਜਾਬ ਰਾਜ ਦੇ 9 ਜ਼ਿਲ੍ਹਿਆਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ, ਸੰਗਰੂਰ, ਹੁਸ਼ਿਆਰਪੁਰ, ਫ਼ਿਰੋਜਪੁਰ, ਰੋਪੜ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ 31 ਸਕੂਲਾਂ ਵਿੱਚ ਸ਼ੁਰੂ ਕੀਤਾ ਜਾਣਾ ਹੈ ਅਤੇ ਅਗਲੇ ਵਿਦਿਅਕ ਵਰ੍ਹੇ ਤੋਂ ਪੰਜਾਬ ਰਾਜ ਦੇ ਸਾਰੇ ਸਕੂਲਾਂ ਵਿੱਚ ਲਾਗੂ ਕੀਤਾ ਜਾਵੇਗਾ।
Bibi Jagir Kaur ਦਾ ਐਲਾਨ, ਬਾਦਲਾਂ ਦੇ ਹੱਥੋਂ ਜਾਊ SGPC? ਲਿਫ਼ਾਫ਼ਾ ਕਲਚਰ ਦਾ ਪਿਆ ਭੋਗ! | D5 Channel Punjabi
ਉਹਨਾਂ ਕਿਹਾ ਕਿ ਇਸ ਸਕੀਮ ਤਹਿਤ ਪਹਿਲਾਂ ਬੱਚਿਆਂ ਤੋਂ ਉਹਨਾਂ ਦੀਆਂ ਵਪਾਰਕ ਤਜਵੀਜ਼ਾਂ ਲਈਆਂ ਜਾਣਗੀਆਂ ਅਤੇ ਫਿਰ ਉਹਨਾਂ ਵਪਾਰਕ ਤਜਵੀਜ਼ਾਂ ਨੂੰ ਸਥਾਪਿਤ ਉਦਯੋਗਪਤੀਆਂ ਨਾਲ ਵਿਚਾਰਿਆ ਜਾਵੇਗਾ ਅਤੇ ਜਿਹੜੀ ਵਪਾਰਕ ਤਜਵੀਜ਼ ਢੁਕਵੀਂ ਪਾਈ ਗਈ ਉਸ ਤਜਵੀਜ਼ ਲਈ 8 ਵਿਦਿਆਰਥੀਆਂ ਦਾ ਦਾ ਇਕ ਮਿਕਸ ਗਰੁੱਪ ਬਣਾ ਕੇ ਉਹਨਾਂ ਨੂੰ ਪੂਰੀ ਸੇਧ ਦਿੰਦੇ ਹੋਏ ਗਰੁੱਪ ਦੇ ਹਰੇਕ ਮੈਂਬਰ ਨੂੰ 2000 ਰੁਪਏ ਦਿੱਤੇ ਜਾਣਗੇ ਜੋ ਕਿ ਇਸ ਪੈਸੇ ਨੂੰ ਆਪਣੀ ਵਪਾਰਕ ਤਜਵੀਜ਼ ਨੂੰ ਸਫ਼ਲ ਬਣਾਉਣ ਲਈ ਲਗਾਉਣਗੇ।

ਸਰਕਾਰ ਦਾ ਕਿਸਾਨਾਂ ’ਤੇ ਵੱਡਾ ਐਕਸ਼ਨ, ਪਰਾਲੀ ਸਾੜਨ ਵਾਲੇ ਕਿਸਾਨ ਟੰਗੇ | Stubble Burning | D5 Channel Punjabi

ਉਹਨਾਂ ਕਿਹਾ ਕਿ ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਬਹੁਤ ਕਾਬਿਲ ਬੱਚੇ ਪੜ੍ਹ ਰਹੇ ਹਨ ਜਿਹਨਾਂ ਵਿੱਚ ਦੇਸ਼ ਦਨੀਆ ਨੂੰ ਬਦਲਣ ਦੀ ਸਮਰੱਥਾ ਹੈ ਅਤੇ ਮੈਨੂੰ ਆਸ ਹੈ ਕਿ ਇਹ ਸਕੀਮ ਨਾ ਕੇਵਲ ਸਾਡੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਰੋਜ਼ਗਾਰਦਾਤਾ ਬਣਾਵੇਗੀ ਸਗੋਂ ਸੂਬੇ ਦੀਆਂ ਕਈ ਸਮੱਸਿਆਵਾਂ ਨੂੰ ਵੀ ਮੁੱਢੋਂ ਖ਼ਤਮ ਕਰ ਦੇਵੇਗੀ। ਇਸ ਮੌਕੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਰਿੰਦਰ ਕੁਮਾਰ ਸ਼ਰਮਾ, ਡੀ.ਪੀ.ਆਈ. ਪੰਜਾਬ ਕੁਲਜੀਤਪਾਲ ਸਿੰਘ ਮਾਹੀ ਅਤੇ ਡਾਇਰੈਕਟਰ ਐਸ.ਸੀ.ਆਰ.ਟੀ. ਮਨਿੰਦਰ ਸਿੰਘ ਸਰਕਾਰੀਆ ਅਤੇ ਕਈ ਹੋਰ ਅਧਿਕਾਰੀ ਸ਼ਾਮਲ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button