Breaking NewsPunjabTop News

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਿਜੀਲੈਂਸ ਨੇ ਜਾਰੀ ਕੀਤਾ ਨੋਟਿਸ, ਸੱਦਿਆ ਮੋਹਾਲੀ ਦਫ਼ਤਰ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਿਜੀਲੈਂਸ ਵੱਲੋਂ ਨੋਟਿਸ ਭੇਜ ਮੋਹਾਲੀ ਦਫ਼ਤਰ ਵਿਚ ਪੁੱਛਗਿੱਛ ਲਈ ਬੁਲਾਇਆ ਹੈ। ਚੰਨੀ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਨੋਟਿਸ ਜਾਰੀ ਕੀਤਾ ਗਿਆ ਹੈ। ਵਿਜੀਲੈਂਸ ਪਹਿਲਾ ਤੋਂ ਹੀ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਚੰਨੀ ਖਿਲਾਫ਼ ਜਾਂਚ ਕਰ ਰਹੀ ਹੈ। ਇਸ ਤੋਂ ਪਹਿਲਾ ਵਿਜੀਲੈਂਸ ਵੱਲੋਂ ਚੰਨੀ ਖਿਲਾਫ਼ ਲੁੱਕਆਊਟ ਨੋਟਿਸ ਜਾਰੀ ਕੀਤਾ ਜਾ ਚੁੱਕਾ ਹੈ। ਇਹ ਪਹਿਲੀ ਵਾਰ ਹੈ ਜਦੋਂ ਚੰਨੀ ਨੂੰ ਵਿਜੀਲੈਂਸ ਵੱਲੋਂ ਤਲਬ ਕੀਤਾ ਗਿਆ ਹੈ।

CM ਮਾਨ ਬਾਰੇ ਬਲਕੌਰ ਸਿੰਘ ਦਾ ਬਿਆਨ, ਦਿੱਲੀ ਤੱਕ ਚਰਚਾ, ਮੂਸੇਵਾਲਾ ਮਾਮਲੇ ‘ਚ ਨਵਾਂ ਮੋੜD5 Channel Punjabi

ਵਿਜੀਲੈਂਸ ਨੇ ਉਨ੍ਹਾਂ ਦੀ ਜਾਇਦਾਦ ਦੇ ਵੇਰਵੇ ਵੀ ਇਕੱਠੇ ਕੀਤੇ ਗਏ ਹਨ ਤਾਂ ਜੋ ਜਦੋਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇ। ਵਿਜੀਲੈਂਸ ਨੇ ਚੰਨੀ ਨੂੰ ਆਪਣੀ ਜਾਇਦਾਦ ਦਾ ਵੇਰਵਾ ਦੇਣ ਲਈ ਵੀ ਕਿਹਾ ਗਿਆ ਹੈ। ਚਰਨਜੀਤ ਸਿੰਘ ਚੰਨੀ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਤੁਰੰਤ ਬਾਅਦ ਕੈਨੇਡਾ ਚਲੇ ਗਏ ਸਨ। ਉਹ 8 ਮਹੀਨਿਆਂ ਤੋਂ ਵੱਧ ਸਮੇਂ ਤੱਕ ਉੱਥੇ ਰਿਹਾ। ਉਸ ਨੇ ਇਹ ਖਦਸ਼ਾ ਵੀ ਜ਼ਾਹਰ ਕੀਤਾ ਸੀ ਕਿ ਭਾਰਤ ਆਉਂਦੇ ਹੀ ਉਸ ਨੂੰ ਨਜ਼ਰਬੰਦ ਕੀਤਾ ਜਾ ਸਕਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button