
ਪੰਜਾਬ ਸਰਕਾਰ ਨੇ ਵੱਡਾ ਪ੍ਰਸ਼ਾਸਨਿਕ ਫੇਰ ਬਦਲ ਕਰਦਿਆਂ 22 ਆਈ.ਏ.ਐਸ, 1 ਆਈ.ਐਫ.ਐਸ. ਤੇ 8 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ।
ਸੂਬਾ ਸਰਕਾਰ ਵੱਲੋਂ ਸੰਗਰੂਰ ਸਣੇ ਤਿੰਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਵੀ ਬਦਲ ਦਿੱਤੇ ਗਏ ਹਨ। ਸਰਕਾਰ ਵੱਲੋਂ ਜਾਰੀ ਆਦੇਸ਼ ਅਨੁਸਾਰ ਆਈ.ਏ.ਐੱਸ. ਅਧਿਕਾਰੀ ਵਿਕਾਸ ਪ੍ਰਤਾਪ ਨੂੰ ਵਧੀਕ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਸੁਮੇਰ ਸਿੰਘ ਗੁਜਰ ਨੂੰ ਪ੍ਰਮੁੱਖ ਸਕੱਤਰ ਚੋਣਾਂ ਵਿਭਾਗ ਦੇ ਨਾਲ-ਨਾਲ ਵਿੱਤ ਕਮਿਸ਼ਨਰ ਸਹਿਕਾਰਤਾ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।ਆਈ.ਏ.ਐਸ. ਅਧਿਕਾਰੀ ਮੁਹੰਮਦ ਤਈਅਬ ਨੂੰ ਸਕੱਤਰ ਜੇਲ੍ਹਾਂ, ਗੁਰਪ੍ਰੀਤ ਸਿੰਘ ਖਹਿਰਾ ਨੂੰ ਸਕੱਤਰ ਨਿਆਂ ਵਿਭਾਗ, ਸੰਦੀਪ ਹੰਸ ਨੂੰ ਮੈਨੇਜਿੰਗ ਡਾਇਰੈਕਟਰ ਪੰਜਾਬ ਸੂਚਨਾ ਤੇ ਸੰਚਾਰ ਤਕਨੀਕ ਕਾਰਪੋਰੇਸ਼ਨ ਲਿਮਟਿਡ, ਗਿਰੀਸ਼ ਦਿਆਲਨ ਨੂੰ ਰਜਿਸਟਰਾਰ ਸਹਿਕਾਰੀ ਸਭਾਵਾਂ ਦੇ ਨਾਲ ਮੈਨੇਜਿੰਗ ਡਾਇਰੈਕਟਰ ਪੰਜਾਬ ਰਾਜ ਸਹਿਕਾਰੀ ਬੈਂਕ ਲਿਮਟਿਡ, ਕੁਲਵੰਤ ਸਿੰਘ ਨੂੰ ਡਾਇਰੈਕਟਰ ਸਥਾਨਕ ਸਰਕਾਰਾਂ, ਬਲਦੀਪ ਕੌਰ ਨੂੰ ਵਿਸ਼ੇਸ਼ ਸਕੱਤਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਨਾਲ ਡਾਇਰੈਕਟਰ ਆਬਾਦਕਾਰੀ ਦੀ ਵਾਧੂ ਜ਼ਿੰਮੇਵਾਰੀ ਦਿੱਤੀ ਗਈ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




