NewsPress ReleasePunjabTop News

ਪੰਜਾਬ ਪੁਲਿਸ ਅਤੇ  ਬੀ.ਐਸ.ਐਫ. ਨੇ ਸਰਹੱਦੀ ਜ਼ਿਲਿਆਂ ਵਿੱਚ ਰਾਤ ਨੂੰ 10 ਘੰਟੇ ਲੰਮਾ ਸਾਂਝਾ ਤਲਾਸ਼ੀ ਅਭਿਆਨ ਚਲਾਇਆ

ਅਭਿਆਨ ਦਾ ਮੁੱਖ ਉਦੇਸ਼ ਸੂਬੇ ਦੇ ਸਰਹੱਦੀ ਖੇਤਰ ਵਿੱਚ ਹੋੋ ਰਹੀਆਂ ਡਰੋਨ ਕਾਰਵਾਈਆਂ ਨੂੰ ਠੱਲ ਪਾਉਣਾ 

ਸੱਤ ਸਰਹੱਦੀ ਜ਼ਿਲਿਆਂ ਵਿੱਚ 2500 ਤੋਂ ਵੱਧ ਪੁਲਿਸ ਕਰਮੀਆਂ ਦੀ ਤਾਇਨਾਤੀ ਨਾਲ ਲਗਾਏ 100 ਤੋਂ ਵੱਧ ਨਾਕੇ

ਡੀ.ਜੀ.ਪੀ. ਗੌਰਵ ਯਾਦਵ ਨੇ ਵਧ ਰਹੇ ਸੁਰੱਖਿਆ ਖ਼ਤਰੇ ਨੂੰ ਰੋਕਣ ਲਈ ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਨੂੰ ਆਪਸੀ ਤਾਲਮੇੇਲ ਵਧਾਉਣ ਦੀ ਕੀਤੀ ਅਪੀਲ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ  ਭਗਵੰਤ ਮਾਨ ਦੇ ਦਿਸ਼ਾ ਨਿਰਦੇਸਾਂ ‘ਤੇ ਸੂਬੇ ਦੇ ਸਰਹੱਦੀ ਜਿਲਿਆਂ ਵਿੱਚ ਸੁਰੱਖਿਆ ਨੂੰ ਹੋਰ ਮਜਬੂਤ ਕਰਨ ਲਈ, ਪੰਜਾਬ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ) ਦੇ ਨਾਲ ਵੀਰਵਾਰ ਅਤੇ ਸ਼ੁੱਕਰਵਾਰ ਦੀ ਦਰਮਿਆਨੀ ਰਾਤ ਨੂੰ ਸਾਂਝੇ ਆਪ੍ਰੇਸ਼ਨ ਦੌਰਾਨ ਨਾਈਟ ਡਾਮੀਨੇਸ਼ਨ/ਚੈਕਿੰਗ ਕੀਤੀ ਅਤੇ ਉਸ ਤੋਂ ਬਾਅਦ ਸਰਹੱਦੀ ਪਿੰਡਾਂ ਵਿੱਚ ਤਲਾਸ਼ੀ ਅਤੇ ਘੇਰਾਬੰਦੀ ਦੀ ਮੁਹਿੰਮ ਚਲਾਈ ਗਈ।

Raja Warring ਨੇ ਲਾਈ Police ਮੂਹਰੇ! ਛਾਲ ਮਾਰ ਚੜ੍ਹਿਆ ਬੈਰੀਗੇਟ ’ਤੇ, ਬੁੱਢੇ ਕਾਂਗਰਸੀ ਖੜ੍ਹ ਗਏ ਅੜਕੇ

ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ.) ਗੌਰਵ ਯਾਦਵ ਨੇ ਦੱਸਿਆ  ਕਿ ਪਠਾਨਕੋਟ, ਗੁਰਦਾਸਪੁਰ, ਬਟਾਲਾ, ਅੰਮ੍ਰਿਤਸਰ-ਦਿਹਾਤੀ, ਤਰਨਤਾਰਨ, ਫਿਰੋਜਪੁਰ ਅਤੇ ਫਾਜਿਲਕਾ ਸਮੇਤ ਪੰਜਾਬ ਦੇ ਸਾਰੇ ਸੱਤ ਸਰਹੱਦੀ ਜ਼ਿਲਿਆਂ ਵਿੱਚ ਅੱਧੀ ਰਾਤ ਨੂੰ ਲਗਭਗ 10 ਘੰਟੇ ਲੰਮਾ ਤਲਾਸ਼ੀ  ਅਭਿਆਨ ਚਲਾਇਆ ਗਿਆ  ।

Police ਨਾਲ ਭਿੜੇ ਕਾਂਗਰਸੀ, Raja Warring ਨੇ ਪਾਈ ਧੱਕ! ਪੱਟੇ ਬੈਰੀਗੇਟ ! ਪੂਰੇ ਇਕੱਠ ’ਚ ਆਹ ਬੀਬੀ ਨੇ ਮਾਰੇ ਲਲਕਾਰੇ

ਇਹ ਕਾਰਵਾਈ ਅਜਿਹੇ ਸਮੇਂ ਅਮਲ ਵਿੱਚ ਲਿਆਂਦੀ ਗਈ ਹੈ, ਜਦੋਂ ਪੰਜਾਬ, ਜਿਸਦੀ ਪਾਕਿਸਤਾਨ ਨਾਲ 553 ਕਿਲੋਮੀਟਰ ਦੀ ਅੰਤਰਰਾਸ਼ਟਰੀ ਸਰਹੱਦ ਸਾਂਝੀ  ਹੈ,ਵਿੱਚ ਡਰੋਨਾਂ ਅਤੇ ਹੋਰ ਸਾਧਨਾਂ ਰਾਹੀਂ ਨਸ਼ੀਲੇ ਪਦਾਰਥਾਂ (ਹੈਰੋਇਨ), ਹਥਿਆਰ/ਗੋਲੀ ਸਿੱਕਾ, ਵਿਸਫੋਟਕ, ਗ੍ਰਨੇਡ ਆਦਿ ਦੀ ਵੱਡੀ ਖੇਪ ਦੀ ਆਮਦ ਹੋ ਰਹੀ ਹੈ। ਇਥੋਂ ਸਪੱਸ਼ਟ ਹੁੰਦਾ ਹੈ ਕਿ ਦੇਸ਼ ਵਿਰੋਧੀ ਅਨਸਰਾਂ ਵੱਲੋਂ ਸਰਹੱਦੀ ਸੂਬੇ ਵਿੱਚ ਸਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀਆਂ ਕੋਝੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

Rahul Gandhi Arrested : Congress ਨੇ ਪਾਇਆ ਖਿਲਾਰਾ, Rahul ਤੇ Priyanka Gandhi ’ਤੇ Police ਦਾ ਐਕਸ਼ਨ

ਏ.ਡੀ.ਜੀ.ਪੀ. (ਕਾਨੂੰਨ ਤੇ ਵਿਵਸਥਾ) ਡਾ: ਨਰੇਸ਼ ਅਰੋੜਾ ਨੇ ਆਈ.ਜੀ.ਪੀ. ਬਾਰਡਰ ਰੇਂਜ ਮੋਹਨੀਸ਼ ਚਾਵਲਾ ਅਤੇ ਐਸ.ਐਸ.ਪੀ. ਅੰਮਿ੍ਰਤਸਰ ਦਿਹਾਤੀ ਸਵਪਨ ਸ਼ਰਮਾ ਦੇ ਨਾਲ ਅੰਮ੍ਰਿਤਸਰ ਦਿਹਾਤੀ ਦੇ ਵੱਖ-ਵੱਖ ਪਿੰਡਾਂ ਵਿੱਚ ਅਭਿਆਨ ਦੀ ਅਗਵਾਈ ਕੀਤੀ, ਜਦੋਂ ਕਿ ਪੰਜਾਬ ਪੁਲਿਸ ਦੇ ਹੋਰ ਸੱਤ  ਸੀਨੀਅਰ ਆਈ.ਜੀ./ਡੀ.ਆਈ.ਜੀ./ਏ.ਆਈ.ਜੀ. ਰੈਂਕ ਦੇ ਅਧਿਕਾਰੀਆਂ ਨੇ ਨਿੱਜੀ ਤੌਰ ‘ਤੇ ਸੱਤ ਸਰਹੱਦੀ ਜ਼ਿਲਿਆਂ ਵਿੱਚ ਆਪਰੇਸ਼ਨ ਦੀ  ਨਿਗਰਾਨੀ ਕੀਤੀ ਅਤੇ ਇਨਾਂ ਜਿਲਿਆਂ ਦੇ ਐਸ.ਐਸ.ਪੀਜ਼ ਦੀ ਸੇਧਪੂਰਨ ਅਗਵਾਈ ਕੀਤੀ।

Rahul Gandhi Arrest : ਕਾਂਗਰਸੀਆਂ ’ਤੇ ਪੁਲਿਸ ਦਾ ਐਕਸ਼ਨ, Rahul ਤੇ Priyanka ਗ੍ਰਿਫ਼ਤਾਰ | D5 Channel Punjabi

ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਇਸ ਆਪਰੇਸ਼ਨ ਵਿੱਚ ਸਰਹੱਦੀ ਜ਼ਿਲਿਆਂ ਵਿੱਚ ਲਗਭਗ 100 ਥਾਵਾਂ ‘ਤੇ ਰਾਤ ਭਰ ਨਾਕੇ ਲਗਾਏ ਗਏ, ਜਿਸ ਤੋਂ ਬਾਅਦ ਸ਼ੱਕੀ ਘਰਾਂ ਅਤੇ ਪਿੰਡਾਂ ਦੀ ਵਿਸ਼ੇਸ਼ ਤਲਾਸ਼ੀ ਅਤੇ ਘੇਰਾਬੰਦੀ ਕੀਤੀ ਗਈ। ਉਨਾਂ ਕਿਹਾ ਕਿ ਸਬੰਧਤ ਜ਼ਿਲਿਆਂ ਦੇ ਸਾਰੇ ਐਸ.ਐਸ.ਪੀਜ ਨੇ ਇਸ ਅਪਰੇਸ਼ਨ ਲਈ ਵੱਧ ਤੋਂ ਵੱਧ ਮੁਲਾਜ਼ਮ ਲਾਮਬੰਦ ਕੀਤੇ ਸਨ ਅਤੇ ਇਸ ਅਪਰੇਸ਼ਨ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ 60 ਗਜਟਿਡ ਅਫਸਰ ਅਤੇ 2500 ਐਨ.ਜੀ.ਓ/ਈਪੀਓਜ ਸਮੇਤ 28 ਆਰਮਡ ਪੁਲਿਸ ਕਰਮੀਆਂ ਨੂੰ ਤਾਇਨਾਤ ਕੀਤਾ ਗਿਆ ।

Amritsar News : ਸਰਕਾਰੀ ਪਾਣੀ ਨੇ ਚਾੜ੍ਹਿਆ ਚੰਨ, ਪੀਣ ਸਾਰ ਲੋਕਾਂ ਦੀ ਹੋਈ ਮੌਤ | D5 Channel Punjabi

ਬੀ.ਐਸ.ਐਫ. ਅਤੇ ਪੰਜਾਬ ਪੁਲਿਸ ਦਰਮਿਆਨ ਪੂਰੇ ਤਾਲਮੇਲ ਅਤੇ ਟੀਮ ਵਰਕ ਦਾ ਸੱਦਾ ਦਿੰਦੇ ਹੋਏ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਹੁਣ ਸਮਾਂ  ਹੈ ਕਿ ਸਰਹੱਦ ਪਾਰ ਤੋਂ ਆਉਣ ਵਾਲੇ ਇਸ ਨਵੇਂ ਖਤਰੇ ਨਾਲ ਟਾਕਰਾ ਕਰਨ ਲਈ ਦੋਵੇਂ  ਸੁਰੱਖਿਆ ਬਲਾਂ ਨੂੰ ਇੱਕ ਟੀਮ ਵਜੋਂ ਕੰਮ ਕਰਨਾ ਚਾਹੀਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button