PunjabTop News

ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦੀ ਮੌਤ ’ਤੇ ਹਾਈ ਕੋਰਟ ਨੇ ਵਧਾਇਆ ਮੁਆਵਜ਼ਾ, ਪਰਿਵਾਰ ਨੂੰ ਹੁਣ ਮਿਲਣਗੇ 72.72 ਲੱਖ ਰੁਪਏ

ਸੜਕ ਹਾਦਸੇ ਵਿੱਚ ਪਰਿਵਾਰ ਦੇ ਮੁਖੀ ਨੂੰ ਗੁਆਉਣ ਤੋਂ ਬਾਅਦ ਮੁਆਵਜ਼ੇ ਲਈ ਕਾਨੂੰਨੀ ਲੜਾਈ ਲੜ ਰਹੇ ਪਰਿਵਾਰ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਨੇ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਬਚਨ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਮੋਟਰ ਦੁਰਘਟਨਾ ਦਾਅਵਾ ਟ੍ਰਿਬਿਊਨਲ (MACT) ਵੱਲੋਂ ਤੈਅ ਕੀਤੇ ਮੁਆਵਜ਼ੇ ਨੂੰ 37.80 ਲੱਖ ਰੁਪਏ ਤੋਂ ਵਧਾ ਕੇ 72.72 ਲੱਖ ਰੁਪਏ ਕਰ ਦਿੱਤਾ ਹੈ। ਇਸ ਤਰ੍ਹਾਂ ਪਰਿਵਾਰ ਨੂੰ ਪਹਿਲਾਂ ਤੈਅ ਰਕਮ ਨਾਲੋਂ 34.92 ਲੱਖ ਰੁਪਏ ਵੱਧ ਮਿਲਣਗੇ। ਵਿਆਜ ਦਰ ਵੀ 8 ਫ਼ੀਸਦੀ ਤੋਂ ਵਧਾ ਕੇ 9 ਫ਼ੀਸਦੀ ਸਾਲਾਨਾ ਕਰ ਦਿੱਤੀ ਗਈ ਹੈ।
ਜਸਟਿਸ ਹਰਕੇਸ਼ ਮਨੂਜਾ ਦੇ ਬੈਂਚ ਨੇ ਜਸਪਾਲ ਕੌਰ ਤੇ ਹੋਰਨਾਂ ਦੀ ਅਪੀਲ ’ਤੇ ਇਹ ਫ਼ੈਸਲਾ ਸੁਣਾਇਆ। ਅਦਾਲਤ ਨੇ ਕਿਹਾ ਕਿ ਬਚਨ ਸਿੰਘ ਪੱਕੀ ਸਰਕਾਰੀ ਨੌਕਰੀ ਵਿੱਚ ਸਨ ਅਤੇ ਉਨ੍ਹਾਂ ਦੇ ਪਰਿਵਾਰ ਵਿੱਚ ਪੰਜ ਆਸ਼ਰਿਤ ਸਨ। ਇਸ ਲਈ ਭਵਿੱਖ ਵਿੱਚ ਹੋਣ ਵਾਲੀਆਂ ਤਨਖ਼ਾਹ ਵਧੋਤਰੀਆਂ ਅਤੇ ਪਰਿਵਾਰ ਦੀ ਅਸਲ ਆਰਥਿਕ ਨਿਰਭਰਤਾ ਨੂੰ ਮੁਆਵਜ਼ੇ ਦੀ ਗਣਨਾ ਵਿੱਚ ਸ਼ਾਮਲ ਕੀਤਾ ਜਾਣਾ ਚਾਹੀਦਾ ਸੀ।
ਇਹ ਹਾਦਸਾ 26 ਨਵੰਬਰ 2015 ਨੂੰ ਵਾਪਰਿਆ ਸੀ। ਪੰਜਾਬ ਪੁਲਿਸ ਵਿੱਚ ਹੈੱਡ ਕਾਂਸਟੇਬਲ ਬਚਨ ਸਿੰਘ ਆਪਣੀ ਪਤਨੀ ਅਤੇ ਰਿਸ਼ਤੇਦਾਰਾਂ ਨਾਲ ਇੰਡਿਕਾ ਕਾਰ ਵਿੱਚ ਫਿਰੋਜ਼ਪੁਰ-ਮੁਕਤਸਰ ਮਾਰਗ ’ਤੇ ਜਾ ਰਹੇ ਸਨ। ਸਵੇਰੇ ਕਰੀਬ ਸਾਢੇ ਛੇ ਤੋਂ ਸੱਤ ਵਜੇ ਦਰਮਿਆਨ ਤੇਜ਼ ਰਫ਼ਤਾਰ ਪਨਬੱਸ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ।
ਬੱਸ ਚਾਲਕ ਗੁਰਪ੍ਰੀਤ ਸਿੰਘ ਇੱਕ ਵਾਹਨ ਨੂੰ ਓਵਰਟੇਕ ਕਰਦੇ ਸਮੇਂ ਲਾਪਰਵਾਹੀ ਨਾਲ ਬੱਸ ਗ਼ਲਤ ਦਿਸ਼ਾ ਵਿੱਚ ਲੈ ਆਇਆ ਸੀ। ਹਾਦਸੇ ਵਿੱਚ ਬਚਨ ਸਿੰਘ ਸਮੇਤ ਤਿੰਨ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਇੱਕ ਜ਼ਖ਼ਮੀ ਨੇ ਬਾਅਦ ਵਿੱਚ ਦਮ ਤੋੜ ਦਿੱਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button