ਚੰਡੀਗੜ੍ਹ : ਸਰਹੱਦੀ ਸੂਬੇ ਪੰਜਾਬ ਵਿੱਚ ਇੱਕ ਹੋਰ ਸੰਭਾਵਿਤ ਅੱਤਵਾਦੀ ਹਮਲੇ ਨੂੰ ਨਾਕਾਮ ਕਰਦੇ ਹੋਏ ਪੰਜਾਬ ਪੁਲਿਸ ਨੇ ਦੀਵਾਲੀ ਦੀ ਪੂਰਵ ਸੰਧਿਆ ਨੂੰ ਜਿ਼ਲ੍ਹਾ ਫਿਰੋਜ਼ਪੁਰ ਵਿੱਚ ਭਾਰਤ-ਪਾਕਿ ਸਰਹੱਦ ਨੇੜੇ ਸਥਿਤ ਪਿੰਡ ਅਲੀ ਕੇ ਵਿਖੇ ਖੇਤਾਂ ਵਿੱਚ ਛੁਪਾ ਕੇ ਰੱਖਿਆ ਇੱਕ ਹੋਰ ਟਿਫ਼ਨ ਬੰਬ ਬਰਾਮਦ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ , ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਦੱਸਿਆ ਕਿ ਲੁਧਿਆਣਾ ਦਿਹਾਤੀ ਪੁਲਿਸ ਨੇ ਸੋਮਵਾਰ ਨੂੰ ਦੋ ਵਿਅਕਤੀਆਂ ਨੂੰ ਜਲਾਲਾਬਾਦ ਬੰਬ ਧਮਾਕੇ ਮਾਮਲੇ ਵਿੱਚ ਦੋਸ਼ੀ ਰਣਜੀਤ ਸਿੰਘ ਉਰਫ਼ ਗੋਰਾ ਨੂੰ ਪਨਾਹ ਦੇਣ ਅਤੇ ਸਹਾਇਤਾ ਕਰਨ ਦੇ ਦੋਸ਼ ਤਹਿਤ ਗ੍ਰਿਫਤਾਰ ਕੀਤਾ ਸੀ।ਜਲਾਲਾਬਾਦ ਬੰਬ ਧਮਾਕਾ ਕੇਸ ਦੀ ਜਾਂਚ ਐਨਆਈਏ ਵਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਵਿਅਕਤੀਆਂ ਦੀ ਪਛਾਣ ਜਸਵੰਤ ਸਿੰਘ ਉਰਫ਼ ਸਿ਼ੰਦਾ ਬਾਬਾ ਵਾਸੀ ਪਿੰਡ ਝੁੱਗੇ ਨਿਹੰਗਾ ਵਾਲਾ, ਫਿਰੋਜ਼ਪੁਰ ਅਤੇ ਬਲਵੰਤ ਸਿੰਘ ਵਾਸੀ ਪਿੰਡ ਵਲੀਪੁਰ ਖੁਰਦ, ਲੁਧਿਆਣਾ ਵਜੋਂ ਹੋਈ ਹੈ। ਇਸ ਤੋਂ ਇਲਾਵਾ ਰਣਜੀਤ ਸਿੰਘ ਉਰਫ ਗੋਰਾ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ।
ਸਿੰਘੂ ਬਾਰਡਰ ‘ਤੇ ਲੱਗੀ ਅੱਗ ਦਾ ਸੱਚ, ਅੱਗ ਲੱਗੀ ਜਾਂ ਕਿਸੇ ਨੇ ਲਗਾਈ ? ਵੱਡੇ ਖੁਲਾਸੇ D5 Channel Punjabi
ਜਿਕਰਯੋਗ ਹੈ ਕਿ ਪਿੰਡ ਝੁੱਗੇ ਨਿਹੰਗਾ ਵਾਲੇ ਦੇ ਬਲਵਿੰਦਰ ਸਿੰਘ ਉਰਫ ਬਿੰਦੂ ਦੀ 15 ਸਤੰਬਰ 2021 ਨੂੰ ਰਾਤ 8 ਵਜੇ ਦੇ ਕਰੀਬ ਜਲਾਲਾਬਾਦ ਸ਼ਹਿਰ ਵਿੱਚ ਇੱਕ ਮੋਟਰਸਾਈਕਲ ਧਮਾਕੇ ਵਿੱਚ ਮੌਤ ਹੋ ਗਈ ਸੀ। ਉਹ ਅਪਰਾਧਿਕ ਪਿਛੋਕੜ ਨਾਲ ਸਬੰਧਤ ਸੀ। ਜਲਾਲਾਬਾਦ ਬੰਬ ਧਮਾਕਾ ਮਾਮਲੇ ਵਿੱਚ ਪਹਿਲਾਂ ਹੀ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਉਨ੍ਹਾਂ ਕੋਲੋਂ 1 ਟਿਫ਼ਨ ਬੰਬ, 2 ਪੈੱਨ ਡਰਾਈਵਜ਼ ਅਤੇ 1 ਲੱਖ 15 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ। ਡੀਜੀਪੀ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਦੋ ਦੋਸ਼ੀਆਂ ਕੋਲ ਇੱਕ ਟਿਫ਼ਨ ਬੰਬ ਸੀ, ਜੋ ਉਨ੍ਹਾਂ ਨੇ ਖੇਤਾਂ ਵਿੱਚ ਛੁਪਾ ਕੇ ਰੱਖਿਆ ਸੀ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਦੇ ਖੁਲਾਸੇ ਤੋਂ ਬਾਅਦ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਅਤੇ ਲੁਧਿਆਣਾ ਅਤੇ ਸੀ.ਆਈ.ਏ. ਜਗਰਾਉਂ ਦੀਆਂ ਟੀਮਾਂ ਵੱਲੋਂ ਬੁੱਧਵਾਰ ਨੂੰ ਫਿਰੋਜ਼ਪੁਰ ਦੇ ਪਿੰਡ ਅਲੀ ਕੇ ਵਿਖੇ ਇੱਕ ਸਾਂਝਾ ਸਰਚ ਆਪ੍ਰੇਸ਼ਨ ਚਲਾਇਆ ਗਿਆ ਅਤੇ ਟਿਫਿਨ ਬੰਬ ਬਰਾਮਦ ਕੀਤਾ ਗਿਆ।
ਏ.ਡੀ.ਜੀ.ਪੀ. (ਅੰਦਰੂਨੀ ਸੁਰੱਖਿਆ) ਆਰ.ਐਨ ਢੋਕੇ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਜਲਦੀ ਹੀ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਆਸ ਹੈ। ਇਸ ਤੋਂ ਪਹਿਲਾਂ ਵੀ ਪਿਛਲੇ ਕੁਝ ਮਹੀਨਿਆਂ ਦੌਰਾਨ ਅੰਮ੍ਰਿਤਸਰ ਦਿਹਾਤੀ, ਕਪੂਰਥਲਾ, ਫਾਜਿ਼ਲਕਾ ਅਤੇ ਤਰਨਤਾਰਨ ਤੋਂ ਟਿਫਿਨ ਬੰਬ ਬਰਾਮਦ ਕੀਤੇ ਜਾ ਚੁੱਕੇ ਹਨ। ਦੱਸਣਯੋਗ ਹੈ ਕਿ 1 ਨਵੰਬਰ, 2021 ਨੂੰ ਲੁਧਿਆਣਾ(ਦਿਹਾਤੀ) ਦੇ ਥਾਣਾ ਸਿੱਧਵਾਂ ਬੇਟ ਵਿਖੇ ਆਈਪੀਸੀ ਦੀ ਧਾਰਾ 212 ਅਤੇ 216 ਅਤੇ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂ.ਏ.ਪੀ.ਏ.) ਐਕਟ ਦੀਆਂ ਧਾਰਾਵਾਂ 18 ਅਤੇ 19 ਤਹਿਤ ਐਫਆਈਆਰ ਨੰਬਰ 181 ਦਰਜ ਕੀਤੀ ਗਈ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.