ਪੰਜਾਬ ਪੁਲਿਸ ਵੱਲੋਂ ਹਿਮਾਚਲ ਵਿੱਚ ਗੈਰ-ਕਾਨੂੰਨੀ ਫਾਰਮਾ ਫੈਕਟਰੀ ਵਿੱਚ ਛਾਪੇਮਾਰੀ, 30 ਲੱਖ ਨਸ਼ੀਲੀਆਂ ਗੋਲੀਆਂ ਸਮੇਤ ਮਾਲਕ ਗ੍ਰਿਫ਼ਤਾਰ
ਚੰਡੀਗੜ੍ਹ:ਇਕ ਹੋਰ ਵੱਡੀ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਨੇ ਕੱਲ੍ਹ ਦੇਰ ਸ਼ਾਮ ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਦੇ ਪਾਉਂਟਾ ਸਾਹਿਬ ਵਿਖੇ ਇਕ ਗੈਰ-ਕਾਨੂੰਨੀ ਸਟੋਰੇਜ਼ ਫੈਕਟਰੀ “ਯੂਨਿਕ ਫਾਰਮੂਲੇਸ਼ਨ” ਵਿਖੇ ਛਾਪੇਮਾਰੀ ਦੌਰਾਨ ਟ੍ਰਾਮਾਡੋਲ ਅਤੇ ਐਲਪ੍ਰੈਕਸ ਸਮੇਤ 30 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਜ਼ਬਤ ਕੀਤੇ।ਪੁਲਿਸ ਨੇ ਫੈਕਟਰੀ ਮਾਲਕ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ ਜਿਸਦੀ ਪਛਾਣ ਮੁਨੀਸ਼ ਮੋਹਨ ਵਜੋਂ ਹੋਈ ਹੈ ਜੋ ਕਿ ਪਾਉਂਟਾ ਸਾਹਿਬ, ਸਿਰਮੌਰ ਦੇ ਦੇਵੀ ਨਗਰ ਦਾ ਨਿਵਾਸੀ ਹੈ।ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਦਿਨਕਰ ਗੁਪਤਾ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਧਰੁਵ ਦਹੀਆ ਦੀ ਅਗਵਾਈ ਹੇਠ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਹਿਮਾਚਲ ਪ੍ਰਦੇਸ਼ ਸਥਿਤ ਇਕ ਫੈਕਟਰੀ ਵਿੱਚ ਗੈਰਕਾਨੂੰਨੀ ਢੰਗ ਨਾਲ ਦਵਾਈਆਂ ਬਣਾਉਣ ਅਤੇ ਸਪਲਾਈ ਕਰਨ ਸਬੰਧੀ ਮਾਮਲੇ ਦਾ ਪਰਦਾਫਾਸ਼ ਕੀਤਾ ਹੈ।
ਐਸਐਸਪੀ ਧਰੁਵ ਦਹੀਆ ਨੇ ਦੱਸਿਆ ਕਿ ਜ਼ਿਕਰਯੋਗ ਹੈ ਕਿ ਐਫ਼ਆਈਆਰ ਨੰ. 51/2021 ਐਨਡੀਪੀਐਸ ਐਕਟ ਦੀ ਧਾਰਾ 22, 29, 61, 85 ਤਹਿਤ ਇਸ ਸਬੰਧੀ ਕੇਸ ਪਹਿਲਾਂ ਹੀ ਅੰਮ੍ਰਿਤਸਰ ਦਿਹਾਤੀ ਦੇ ਮੱਤੇਵਾਲ ਪੁਲਿਸ ਸਟੇਸ਼ਨ ਵਿਚ ਦਰਜ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਇਸ ਤੋਂ ਪਹਿਲਾਂ 2020 ਵਿਚ, ਪੰਜਾਬ ਪੁਲਿਸ ਨੇ ਨਰੇਲਾ (ਦਿੱਲੀ) ਦੇ ਨਿਊਟੈਕ ਫਾਰਮਾ ਗੋਦਾਮ ਤੋਂ ਟ੍ਰਾਮਾਡੋਲ ਅਤੇ ਕਲੋਵਿਡੋਲ ਸਮੇਤ 2.8 ਕਰੋੜ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਜ਼ਬਤ ਕਰਨ ਉਪਰੰਤ ਫਾਰਮਾਂ ਵੱਲੋਂ ਕੀਤੇ ਜਾ ਰਹੇ ਗੈਰ-ਕਾਨੂੰਨੀ ਕਾਰੋਬਾਰ ਦਾ ਪਰਦਾਫ਼ਾਸ਼ ਕੀਤਾ ਸੀ ਅਤੇ ਪੁਲਿਸ ਨੇ ਕ੍ਰਿਸ਼ਨ ਅਰੋੜਾ ਅਤੇ ਉਸ ਦੇ ਬੇਟੇ ਗੌਰਵ ਅਰੋੜਾ ਸਮੇਤ ਦਿੱਲੀ ਤੋਂ ਗੋਦਾਮ ਦੇ ਮਾਲਕਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.