Breaking NewsD5 specialNewsPress ReleasePunjabTop News

ਪੰਜਾਬ ਰਾਜ ਲਾਟਰੀਜ਼ ਵਿਭਾਗ ਦੀ ਵਿਸ਼ੇਸ਼ ਟੀਮ ਵੱਲੋਂ ਲੁਧਿਆਣਾ ਵਿੱਚ ਛਾਪੇਮਾਰੀ

ਚੰਡੀਗੜ੍ਹ:ਗ਼ੈਰਕਾਨੂੰਨੀ ਲਾਟਰੀ/ਪਰਚੀ/ਦੜਾ-ਸੱਟਾ ਦੀ ਵਿਕਰੀ ‘ਤੇ ਰੋਕ ਲਗਾਉਣ ਲਈ ਵਿਸ਼ੇਸ਼ ਮੁਹਿੰਮ ਤਹਿਤ ਪੰਜਾਬ ਰਾਜ ਲਾਟਰੀਜ਼ ਵਿਭਾਗ ਦੀ ਵਿਸ਼ੇਸ਼ ਟੀਮ ਨੇ ਅੱਜ ਲੁਧਿਆਣਾ ਵਿੱਚ ਅਚਨਚੇਤ ਛਾਪੇਮਾਰੀ ਕੀਤੀ। ਛਾਪੇਮਾਰੀ ਦੌਰਾਨ ਟੀਮ ਵੱਲੋਂ ਲਾਟਰੀ ਟਿਕਟਾਂ ਵੇਚਣ ਵਾਲੇ ਵੱਖ -ਵੱਖ ਸਟਾਲਾਂ ਦੀ ਚੈਕਿੰਗ ਕੀਤੀ ਗਈ।
ਹਰਿਆਣਾ ‘ਚ ਮਾਹੌਲ ਖਰਾਬ! ਖੱਟਰ ਸਰਕਾਰ ਨੂੰ ਛਿੜੀ ਕੰਬਣੀ || D5 Channel Punjabi
ਟੀਮ ਨੇ ਲਾਟਰੀ ਵੇਚਣ ਵਾਲਿਆਂ ਨੂੰ ਹਦਾਇਤ ਕੀਤੀ ਕਿ ਗ਼ੈਰਕਾਨੂੰਨੀ ਲਾਟਰੀ/ਪਰਚੀ/ਦੜਾ-ਸੱਟਾ ਵੇਚਣਾ ਕਾਨੂੰਨੀ ਅਪਰਾਧ ਹੈ ਅਤੇ ਜੇ ਕੋਈ ਇਨ੍ਹਾਂ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਲਾਟਰੀਜ਼ ਐਕਟ ਤੇ ਇੰਡੀਅਨ ਪੀਨਲ ਕੋਡ (ਆਈਪੀਸੀ) ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਅਪਰਾਧਕ ਮਾਮਲਾ ਵੀ ਦਰਜ ਕੀਤਾ ਜਾਵੇਗਾ।
ਮੀਟਿੰਗ ‘ਚ ਗੱਲ ਨਾਂ ਬਣਨ ਤੋਂ ਬਾਅਦ ਕਿਸਾਨਾਂ ਦਾ ਵੱਡਾ ਧਮਾਕਾ! ਹਿੱਲੀ ਖੱਟਰ ਸਰਕਾਰ || D5 Channel Punjabi
ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਵਿਭਾਗ ਵੱਲੋਂ ਭਵਿੱਖ ਵਿੱਚ ਵੀ  ਅਚਨਚੇਤ ਛਾਪੇਮਾਰੀ ਕੀਤੀ ਜਾਵੇਗੀ ਤਾਂ ਜੋ ਅਸਲੀ ਅਤੇ ਪ੍ਰਮਾਣਿਕ ਲਾਟਰੀਆਂ ਦੀ ਵਿਕਰੀ ਨੂੰ ਯਕੀਨੀ ਬਣਾਇਆ ਜਾ ਸਕੇ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button