Breaking NewsD5 specialNewsPress ReleasePunjabTop News

ਪੰਜਾਬ ਰਾਜ ਵਿਧਾਨ ਸਭਾ ਚੋਣਾਂ 2022 ਲਈ 1304 ਉਮੀਦਵਾਰ ਚੋਣ ਮੈਦਾਨ ‘ਚ

ਚੰਡੀਗੜ੍ਹ; ਪੰਜਾਬ ਰਾਜ ਦੇ 117 ਵਿਧਾਨ ਸਭਾ ਹਲਕਿਆਂ ਲਈ 1304 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ, ਪੰਜਾਬ ਡਾ. ਐੱਸ ਕਰੁਣਾ ਰਾਜੂ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰੀਕ੍ਰਿਆ ਦੌਰਾਨ 2266 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਸਨ। ਕਾਗਜ਼ਾਂ ਦੀ ਪੜਤਾਲ ਦੌਰਾਨ 588 ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ ਸਨ।

Canada News : ਪ੍ਰਧਾਨ ਮੰਤਰੀ ਦਾ ਵੱਡਾ ਐਲਾਨ | D5 Channel Punjabi

ਮੁੱਖ ਚੋਣ ਅਫਸਰ, ਪੰਜਾਬ ਨੇ ਦੱਸਿਆ ਕਿ  ਜਿਨ੍ਹਾਂ ਵਿੱਚੋਂ ਕਾਗਜ਼ ਵਾਪਿਸ ਲੈਣ ਦੀ ਆਖਰੀ ਮਿਤੀ 04 ਫਰਵਰੀ, 2022 ਤੱਕ ਦਰੁਸਤ ਪਾਏ ਗਏ 1645 ਵਿੱਚੋਂ 341 ਨਾਮਜ਼ਦਗੀ ਪੱਤਰ ਵਾਪਿਸ ਲੈ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਹੁਣ 1304 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ।

Lok Manch : Modi ਦੀ ਮੁੜ Punjab ਫੇਰੀ, ਕਿਸਾਨ ਪਾਉਣਗੇ ਧਮੱਚੜ! ਮੰਜੇ ’ਤੇ ਬੈਠ ਠੋਕਣਗੇ ਵਿਰੋਧੀਆਂ ਦੀ ਮੰਜੀ!

ਡਾ. ਰਾਜੂ ਨੇ ਦੱਸਿਆ ਕਿ ਸਭ ਤੋਂ ਵੱਧ 19-19 ਉਮੀਦਵਾਰ ਵਿਧਾਨ ਸਭਾ ਹਲਕਾ 59 ਸਾਹਨੇਵਾਲ ਅਤੇ ਪਟਿਆਲਾ ਦਿਹਾਤੀ ਤੋਂ ਚੋਣ ਮੈਦਾਨ ਵਿੱਚ ਹਨ ਜਦਕਿ ਸਭ ਤੋਂ ਘੱਟ 5 ਉਮੀਦਵਾਰ ਵਿਧਾਨ ਸਭਾ ਹਲਕਾ 5 ਦੀਨਾਨਗਰ ਤੋਂ ਚੋਣ ਮੈਦਾਨ ਵਿੱਚ ਹਨ। ਉਨ੍ਹਾਂ ਦੱਸਿਆ ਕਿ ਵੋਟਾਂ ਪੈਣ ਦਾ ਕਾਰਜ 20 ਫਰਵਰੀ, 2022 ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button