ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੈਸ਼ਨ ਵਿੱਚ ਪਾਸ ਕੀਤੇ ਗਏ ਦੋ ਬਿੱਲ ਗੁਰਦੁਆਰਾ (ਸੋਧ) ਅਤੇ ਪੁਲਿਸ (ਸੋਧ) ਬਿੱਲ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਭੇਜ ਦਿੱਤੇ ਹਨ, ਜਿਸ ਦੀ ਮਨਜ਼ੂਰੀ ਨੂੰ ਲੈ ਕੇ ਸ਼ੰਕਾ ਬਣੀ ਹੋਈ ਹੈ। ਕਿਉਂਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਗੁਰਦੁਆਰਾ ਸੋਧ ਬਿੱਲ ’ਤੇ ਇਤਰਾਜ਼ ਜਤਾਇਆ ਹੈ। ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਸ਼੍ਰੋਮਣੀ ਕਮੇਟੀ ਦਾ ਵਫ਼ਦ ਬਿੱਲ ਪਾਸ ਨਾ ਹੋਣ ਦੇ ਸੰਦਰਭ ਵਿੱਚ ਪਹਿਲਾਂ ਹੀ ਪੰਜਾਬ ਦੇ ਰਾਜਪਾਲ ਨੂੰ ਮਿਲ ਚੁੱਕਾ ਹੈ। ਅਜਿਹੇ ‘ਚ ਵਿਧਾਨ ਸਭਾ ‘ਚ ਪਾਸ ਕੀਤੇ ਦੋਵੇਂ ਬਿੱਲਾਂ ਨੂੰ ਪਾਸ ਕਰਵਾਉਣਾ ‘ਆਪ’ ਦੀ ਸਰਕਾਰ ਸਾਹਮਣੇ ਚੁਣੌਤੀ ਬਣ ਸਕਦਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.