ਜਲੰਧਰ : ਜਲੰਧਰ ਜ਼ਿਮਨੀ ਚੋਣਾਂ ਨਾਲ ਸਿਆਸੀ ਅਖਾੜਾ ਦਾ ਮਾਹੌਲ ਪੂਰੀ ਤਰ੍ਹਾਂ ਗਰਮਾਂ ਗਿਆ ਹੈ। ਹਰੇਕ ਪਾਰਟੀ ਪੂਰੇ ਜ਼ੋਰ-ਸ਼ੋਰ ਨਾਲ ਪਰਚਾਰ ਕਰ ਰਹੀ ਹੈ। ਹੁਣ ਇਸੇ ਵਿਚ ਇਕ ਖ਼ਬਰ ਸਾਹਮਣੇ ਆਈ ਹੈ ਕਿ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਅੱਜ ਦਿੱਲੀ ਵਿੱਚ ਜੇਪੀ ਨੱਡਾ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।
ਅਕਾਲੀ ਦਲ ਨੂੰ ਝਟਕਾ, ਪੁਰਾਣੇ ਸਾਥੀ ਨੇ ਛੱਡਿਆ ਸਾਥ, ਜਲੰਧਰ ‘ਚ ਪਿਆ ਵੱਡਾ ਘਾਟਾ D5 Channel Punjabi
ਤੁਹਾਨੂੰ ਦੱਸ ਦਈਏ ਕਿ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਦੇ ਪੁੱਤਰ ਇੰਦਰ ਇਕਬਾਲ ਸਿੰਘ ਅਟਵਾਲ ਭਾਜਪਾ ਉਮੀਦਵਾਰ ਵਜੋਂ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲੜ ਰਹੇ ਹਨ। ਪਿਛਲੇ ਮਹੀਨੇ 86 ਸਾਲਾ ਚਰਨਜੀਤ ਸਿੰਘ ਅਟਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ। ਉਹ 2004-2009 ਤੱਕ ਲੋਕ ਸਭਾ ਦੇ ਡਿਪਟੀ ਸਪੀਕਰ ਰਹੇ। ਉਹ ਦੋ ਵਾਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਹੇ। ਚਰਨਜੀਤ ਸਿੰਘ ਅਟਵਾਲ ਨੇ 2019 ਦੀਆਂ ਲੋਕ ਸਭਾ ਚੋਣਾਂ ਜਲੰਧਰ ਹਲਕੇ ਤੋਂ ਕਾਂਗਰਸ ਦੇ ਸੰਤੋਖ ਸਿੰਘ ਚੌਧਰੀ ਵਿਰੁੱਧ ਲੜੀਆਂ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.