ਪੰਜਾਬ ਵਿੱਚ ਬਾਸਮਤੀ ਹੇਠ 16 ਫ਼ੀਸਦ ਰਕਬਾ ਵਧਿਆ; ਅੰਮ੍ਰਿਤਸਰ ਜ਼ਿਲ੍ਹਾ ਮੋਹਰੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਵਿੱਢੀ ਮੁਹਿੰਮ ਨੂੰ ਕਿਸਾਨਾਂ ਨੇ ਵੱਡਾ ਹੁਲਾਰਾ ਦਿੱਤਾ ਹੈ। ਸੂਬੇ ਵਿੱਚ ਸਾਉਣੀ ਦੇ ਇਸ ਸੀਜ਼ਨ ਦੌਰਾਨ ਬਾਸਮਤੀ ਦੀ ਕਾਸ਼ਤ ਹੇਠ ਰਕਬੇ ਵਿੱਚ ਤਕਰੀਬਨ 16 ਫ਼ੀਸਦ ਵਾਧਾ ਦਰਜ ਕੀਤਾ ਗਿਆ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ 1.35 ਲੱਖ ਹੈਕਟੇਅਰ ਰਕਬੇ ਵਿੱਚ ਬਾਸਮਤੀ ਦੀ ਕਾਸ਼ਤ ਨਾਲ ਅੰਮ੍ਰਿਤਸਰ ਜ਼ਿਲ੍ਹਾ ਮੋਹਰੀ ਰਿਹਾ ਹੈ।
3 ਸਾਲਾ ਮਾਸੂਮ ਦੇ ਕਾਤਲ ਪਿਓ ਨੇ ਹੀ ਦੱਸਿਆ ਸੱਚ, ਸੁਣੋ ਕਿਉਂ ਕੀਤਾ ਆਪਣੇ ਪੁੱਤ ਦਾ ਕਤਲ | D5 Channel Punjabi
ਖੇਤੀਬਾੜੀ ਮੰਤਰੀ ਨੇ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਸਾਉਣੀ ਦੇ ਇਸ ਸੀਜ਼ਨ ਦੌਰਾਨ 14 ਅਗਸਤ ਤੱਕ ਕੁੱਲ 31.88 ਲੱਖ ਹੈਕਟੇਅਰ ਰਕਬੇ ਵਿੱਚ ਝੋਨਾ ਲਾਇਆ ਗਿਆ ਹੈ, ਜਿਸ ਵਿੱਚੋਂ 5.74 ਲੱਖ ਹੈਕਟੇਅਰ ਰਕਬੇ ਵਿੱਚ ਬਾਸਮਤੀ ਦੀ ਕਾਸ਼ਤ ਹੇਠ ਹੈ। ਉਨ੍ਹਾਂ ਦੱਸਿਆ ਕਿ ਸਾਉਣੀ ਸੀਜ਼ਨ 2022-23 ਦੌਰਾਨ ਕੁੱਲ 31.68 ਲੱਖ ਹੈਕਟੇਅਰ ਰਕਬੇ ਵਿੱਚ ਝੋਨਾ ਲਾਇਆ ਗਿਆ ਸੀ, ਜਿਸ ਵਿੱਚੋਂ 4.95 ਲੱਖ ਹੈਕਟੇਅਰ ਰਕਬੇ ਵਿੱਚ ਬਾਸਮਤੀ ਦੀ ਕਾਸ਼ਤ ਹੇਠ ਸੀ।
BJP ’ਚ ਹੋ ਗਈ ਬਗਾਵਤ, ਵੱਡੇ ਲੀਡਰ ਹੋਏ ਕਾਂਗਰਸ ’ਚ ਸ਼ਾਮਲ, ਲੀਡਰ ਦੇ ਘਰ ਹੋਈ ਮੂਸੇਵਾਲਾ ਦੇ ਕਾਤਲਾਂ ਦੀ ਟ੍ਰੇਨਿੰਗ |
ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਬਾਸਮਤੀ ਦੀ ਕਾਸ਼ਤ ਵਿੱਚ ਇਹ ਵਾਧਾ ਇਸ ਕਰਕੇ ਦੇਖਣ ਨੂੰ ਮਿਲਿਆ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਸੀ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰੇਗੀ ਕਿ ਬਾਸਮਤੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦਾ ਨੁਕਸਾਨ ਨਾ ਝੱਲਣਾ ਪਵੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.