agriculturePunjab

ਪੰਜਾਬ ਵਿੱਚ ਜ਼ਮੀਨ ਦੇ ਕਬਜ਼ੇ ਵਾਲੇ ਕਾਸ਼ਤਕਾਰਾਂ ਅਤੇ ਹੋਰਨਾਂ ਸ਼ੇ੍ਰਣੀਆਂ ਨੂੰ ਮਿਲੇਗਾ ਜ਼ਮੀਨ ਦਾ ਮਾਲਕਾਨਾ ਹੱਕ

ਕੈਬਨਿਟ ਵੱਲੋਂ ਖੇਤੀਬਾੜੀ ਸੁਧਾਰਾਂ ਦੇ ਹਿੱਸੇ ਵਜੋਂ ਖਾਸ ਸ਼੍ਰਣੀਆਂ ਨੂੰ ਮਾਲਕੀ ਹੱਕ ਦੇਣ ਲਈ ਬਿੱਲ ਨੂੰ ਮਨਜ਼ੂਰੀ

ਚੰਡੀਗੜ, 14 ਅਕਤੂਬਰ:
ਸੂਬੇ ਵਿੱਚ ਖੇਤੀਬਾੜੀ ਜ਼ਮੀਨਾਂ ਦੇ ਕਬਜ਼ੇ ਵਾਲੀਆਂ ਕੁਝ ਖਾਸ ਸ਼੍ਰੇਣੀਆਂ ਨਾਲ ਸਬੰਧਤ ਵਿਅਕਤੀਆਂ ਨੂੰ ਮਾਲਕਾਨਾ ਹੱਕ ਦੇਣ ਦੀ ਕੋਸ਼ਿਸ਼ ਵਜੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਬੁੱਧਵਾਰ ਨੂੰ ਪੰਜਾਬ ਭੋਂਡੇਦਾਰ, ਬੂਟੇਮਾਰ, ਡੋਹਲੀਦਾਰ, ਇਨਸਾਰ ਮਿਆਦੀ, ਮੁਕਰਰੀਦਾਰ, ਮੰਢੀਮਾਰ, ਪਨਾਹ ਕਦਮੀ, ਸੌਂਜੀਦਾਰ (ਮਾਲਕੀ ਅਧਿਕਾਰੀ ਦੇਣਾ) ਬਿੱਲ, 2020  ਨੂੰ ਮਨਜ਼ੂਰੀ ਦੇ ਦਿੱਤੀ ਹੈ।
ਇਨਾਂ ਸ੍ਰੇਣੀਆਂ ਦੇ 11231 ਵਿਅਕਤੀਆਂ ਜਿਨਾਂ ਕੋਲ ਇਸ ਵੇਲੇ 4000 ਏਕੜ ਦੇ ਕਰੀਬ ਨਿੱਜੀ ਜ਼ਮੀਨਾਂ ਦਾ ਕਬਜ਼ਾ ਹੈ, ਨੂੰ ਸਰਕਾਰ ਦੁਆਰਾ ਜਲਦ ਹੀ ਨੋਟੀਫਾਈ ਕੀਤੇ ਜਾਣ ਵਾਲੇ ਗਰੇਡਸ ਅਨੁਸਾਰ ਬਣਦੇ ਮੁਆਵਜ਼ੇ ਦੀ ਅਦਾਇਗੀ ਤੋਂ ਬਾਅਦ ਮਾਲਕੀ ਅਧਿਕਾਰ ਮਿਲਣਗੇ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਭੋਂਡੇਦਾਰ, ਬੂਟੇਮਾਰ, ਡੋਹਲੀਦਾਰ, ਇਨਸਾਰ ਮਿਆਦੀ, ਮੁਕਰਰੀਦਾਰ, ਮੰਢੀਮਾਰ, ਪਨਾਹ ਕਦਮੀ, ਸੌਂਜੀਦਾਰ  ਵਜੋਂ ਮਾਲ ਰਿਕਾਰਡ ਵਿਚ ਦਰਜ ਵਿਅਕਤੀਆਂ ਦੀਆਂ ‘ਵਿਸ਼ੇਸ਼ ਸ੍ਰੇਣੀਆਂ ਨੂੰ ਮਾਨਤਾ ਦੇਣ ਦੇ ਮਾਲ ਵਿਭਾਗ ਦੇ ਪ੍ਰਸਤਾਵ ਨੂੰ ਸਵਿਕਾਰ ਕਰ ਲਿਆ ਹੈ।
ਪੰਜਾਬ ਅਕੂਪੈਂਸੀ ਟੇਨੈਂਟਸ (ਮਾਲਕੀ ਅਧਿਕਾਰ ਦੇਣਾ) ਐਕਟ 1952 (1953 ਦਾ ਐਕਟ 8) ਅਤੇ ਪੈਪਸੂ ਅਕੂਪੈਂਸੀ ਟੇਨੈਂਟਸ (ਵੈਸਟਿੰਗ ਆਫ ਪ੍ਰੋਪਰਾਈਟਰੀ ਰਾਈਟਸ) ਐਕਟ, 1954 ਤਹਿਤ ਕਾਸ਼ਤਕਾਰਾਂ ਨੂੰ ਕਬਜ਼ੇ ਵਾਲੀ ਜ਼ਮੀਨ ਦੇ ਮਾਲਕੀ ਹੱਕ ਦੇਣ ਸਮੇਂ ਇਹ ਸ਼ੇ੍ਰਣੀਆਂ ਰਹਿ ਗਈਆਂ ਸਨ।
ਇਹ ਕਦਮ ਅਜਿਹੀਆਂ ਜ਼ਮੀਨਾਂ ਦੇ ਕਾਸ਼ਤਕਾਰਾਂ ਨੂੰ ਮਾਲਕੀ ਅਧਿਕਾਰ ਦੇਣ ਲਈ ਖੇਤੀਬਾੜੀ ਸੁਧਾਰਾਂ ਦਾ ਹਿੱਸਾ ਹੈ ਜੋ ਜ਼ਿਆਦਾਤਰ ਸਮਾਜ ਦੇ ਆਰਥਿਕ ਅਤੇ ਸਮਾਜਿਕ ਤੌਰ ’ਤੇ ਕਮਜੋਰ ਵਰਗਾਂ ਨਾਲ ਸਬੰਧਤ ਹਨ। ਇਹ ਕਾਸ਼ਤਕਾਰ ਕਈ ਸਾਲਾਂ ਤੋਂ ਜ਼ਮੀਨ ਦੇ ਛੋਟੇ ਹਿੱਸਿਆਂ ’ਤੇ ਕਾਬਜ਼ ਹਨ ਅਤੇ ਪੀੜੀ-ਦਰ-ਪੀੜੀ ਆਪਣੇ ਅਧਿਕਾਰਾਂ ਦੇ ਵਾਰਸ ਬਣਦੇ ਹਨ। ਉਨਾਂ ਕੋਲ ਮਾਲਕੀ ਹੱਕ ਨਾ ਹੋਣ ਕਾਰਨ ਉਹ ਨਾ ਤਾਂ ਫਸਲੀ ਕਰਜ਼ਿਆਂ ਲਈ ਵਿੱਤੀ ਸੰਸਥਾਵਾਂ ਤੱਕ ਪਹੁੰਚ ਕਰ ਸਕੇ ਅਤੇ ਨਾ ਹੀ ਉਨਾਂ ਨੂੰ ਕੋਈ ਆਫਤਨ ਰਾਹਤ ਮਿਲੀ।
ਗੌਰਤਲਬ ਹੈ ਕਿ ਪੰਜਾਬ ਸਰਕਾਰ ਨੇ ਆਧੁਨਿਕ ਖੇਤੀਬਾੜੀ ਅਤੇ ਗੈਰ-ਖੇਤੀਬਾੜੀ ਅਭਿਆਸਾਂ ਅਨੁਸਾਰ ਭੂਮੀ ਪ੍ਰਬੰਧਨ ਨਾਲ ਸਬੰਧਤ ਮੌਜੂਦਾ ਕਾਨੂੰਨਾਂ, ਨਿਯਮਾਂ ਅਤੇ ਪ੍ਰਕਿਰਿਆਵਾਂ ਨੂੰ ਪਾਰਦਰਸ਼ੀ, ਸਰਲ ਅਤੇ ਲੋਕ-ਪੱਖੀ ਬਣਾਉਣ ਲਈ ਮਾਲ ਕਮਿਸ਼ਨ ਦੀ ਸਥਾਪਨਾ ਕੀਤੀ ਹੈ।
-Nav Gill
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button