ਪੰਜਾਬ ਵਿੱਚ 18 ਅਪ੍ਰੈਲ ਤੋਂ ਬਲਾਕ ਸਿਹਤ ਮੇਲੇ ਲਗਾਏ ਜਾਣਗੇ: ਡਾ. ਵਿਜੇ ਸਿੰਗਲਾ
ਸੰਚਾਰੀ ਅਤੇ ਗੈਰ-ਸੰਚਾਰੀ ਬਿਮਾਰੀਆਂ ਦੀ ਰੋਕਥਾਮ ਲਈ ਜਾਗਰੂਕਤਾ ਵਧਾਉਣ `ਤੇ ਜ਼ੋਰ ਦਿੱਤਾ
ਚੰਡੀਗੜ੍ਹ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਵਿਜੇ ਸਿੰਗਲਾ ਨੇ ਅੱਜ ਐਲਾਨ ਕੀਤਾ ਕਿ ਸੂਬੇ ਵਿੱਚ 18 ਅਪ੍ਰੈਲ ਤੋਂ ਸਿਹਤ ਮੇਲੇ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਸੂਬਾ ਵਾਸੀ ਸੰਚਾਰੀ ਅਤੇ ਗੈਰ-ਸੰਚਾਰੀ ਬਿਮਾਰੀਆਂ ਦੀ ਦੋਹਰੀ ਮਾਰ ਝੱਲ ਰਹੇ ਹਨ ਅਤੇ ਇਨ੍ਹਾਂ ਵਿੱਚੋਂ ਬਹੁਤ ਸਾਰੀਆਂ ਬਿਮਾਰੀਆਂ ਦੀ ਰੋਕਥਾਮ ਜਲਦੀ ਜਾਂਚ ਕਰਕੇ, ਸਿਹਤ ਸਿੱਖਿਆ ਪ੍ਰਦਾਨ ਕਰਕੇ, ਸਮੇਂ ਸਿਰ ਰੈਫਰਲ ਅਤੇ ਪ੍ਰਬੰਧਨ ਨਾਲ ਕੀਤੀ ਜਾ ਸਕਦੀ ਹੈ। ਡਾ. ਸਿੰਗਲਾ ਨੇ ਕਿਹਾ ਕਿ ਇਸ ਤੋਂ ਇਲਾਵਾ ਜਾਗਰੂਕਤਾ ਦੀ ਘਾਟ ਅਤੇ ਸਿਹਤ ਪ੍ਰਤੀ ਮਾੜੀਆਂ ਆਦਤਾਂ ਕਈ ਬਿਮਾਰੀਆਂ ਦੇ ਮੁੱਖ ਕਾਰਨ ਪਾਏ ਗਏ ਹਨ।
Wheat Issue : ਕਿਸਾਨਾਂ ਨਾਲ ਫੇਰ ਹੋਇਆ ਧੋਖਾ? ਕੇਂਦਰ ਦੀ ਵੱਡੀ ਕਾਰਵਾਈ | D5 Channel Punjabi
ਇਨ੍ਹਾਂ ਸਿਹਤ ਮੇਲਿਆਂ ਦੇ ਆਯੋਜਨ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਅੱਗੇ ਦੱਸਿਆ ਕਿ ਜਲਦੀ ਜਾਂਚ ਅਤੇ ਰੋਕਥਾਮ ਨਾਲ ਬੀਮਾਰੀਆਂ ਦੀ ਦਰ ਅਤੇ ਰੋਕਥਾਮਯੋਗ ਮੌਤ ਦਰ ਨੂੰ ਕਾਫੀ ਹੱਦ ਤੱਕ ਘਟਾਇਆ ਜਾ ਸਕਦਾ ਹੈ। ਇਹ ਮੇਲੇ ਬਲਾਕ ਪੱਧਰ `ਤੇ ਆਯੋਜਿਤ ਕੀਤੇ ਜਾਣਗੇ ਜਿੱਥੇ ਸਿਹਤ ਸੇਵਾਵਾਂ ਦੇ ਨਾਲ-ਨਾਲ ਵੱਖ-ਵੱਖ ਬਿਮਾਰੀਆਂ ਅਤੇ ਉਨ੍ਹਾਂ ਤੋਂ ਬਚਾਅ ਦੇ ਉਪਾਵਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਸਿਹਤ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਮੇਲੇ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਅਤੇ ਪ੍ਰੋਗਰਾਮਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਮਹੱਤਵਪੂਰਨ ਸਿੱਧ ਹੋਣਗੇ।
Farmers News : ਲਓ ਮੰਨ ਗਈ Modi ਸਰਕਾਰ! ਤਿਆਰ ਰਹਿਣ Kisan, Channi ‘ਤੇ ਐਕਸ਼ਨ | D5 Channel Punjabi
ਇਨ੍ਹਾਂ ਮੇਲਿਆਂ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਤੋਂ ਇਲਾਵਾ ਸਰਕਾਰ ਦੇ ਹੋਰ ਕਈ ਵਿਭਾਗ ਜਿਵੇਂ ਖੁਰਾਕ ਅਤੇ ਸਪਲਾਈਜ਼ ਵਿਭਾਗ, ਯੁਵਕ ਮਾਮਲੇ ਅਤੇ ਖੇਡ ਵਿਭਾਗ, ਆਯੂਸ਼ ਵਿਭਾਗ, ਸਕੂਲ ਸਿੱਖਿਆ ਵਿਭਾਗ, ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਚਾਇਤੀ ਰਾਜ ਸੰਸਥਾ ਅਤੇ ਸ਼ਹਿਰੀ ਵਿਕਾਸ ਵਿਭਾਗ ਹਿੱਸਾ ਲੈਣਗੇ। ਕੈਬਨਿਟ ਮੰਤਰੀ ਨੇ ਵੱਖ-ਵੱਖ ਸੰਚਾਰੀ ਅਤੇ ਗੈਰ-ਸੰਚਾਰੀ ਬਿਮਾਰੀਆਂ ਦੀ ਰੋਕਥਾਮ ਲਈ ਲੋਕਾਂ ਵਿੱਚ ਸਿਹਤ ਸਬੰਧੀ ਜਾਗਰੂਕਤਾ ਵਧਾਉਣ ਦੀ ਲੋੜ `ਤੇ ਜ਼ੋਰ ਦਿੱਤਾ ਅਤੇ ਇਹ ਮੇਲੇ ਸਿਹਤ ਵਿਵਹਾਰ ਵਿੱਚ ਸਕਾਰਾਤਮਕ ਤਬਦੀਲੀਆਂ ਲਿਆਉਣ ਲਈ ਨਵੀਨਤਾਕਾਰੀ ਮਾਸ ਮੀਡੀਆ ਅਤੇ ਮਿਡ-ਮੀਡੀਆ ਗਤੀਵਿਧੀਆਂ ਰਾਹੀਂ ਲਾਭਪਾਤਰੀਆਂ ਨੂੰ ਪ੍ਰੇਰਿਤ ਕਰਨਗੇ।
Wheat Issue : Delhi ਤੋਂ ਆਈ Modi ਦੀ ਟੀਮ, ਕਿਸਾਨਾਂ ਨੂੰ ਦੇ ਗਈ ਖੁਸ਼ਖਬਰੀ | D5 Channel Punjabi
ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਇਨ੍ਹਾਂ ਸਿਹਤ ਮੇਲਿਆਂ ਦੇ ਸਫਲ ਆਯੋਜਨ ਸਬੰਧੀ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਵਿਸਥਾਰਤ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਇਹ ਪਰਿਕਲਪਨਾ ਕੀਤੀ ਗਈ ਹੈ ਕਿ ਇਹ ਸਿਹਤ ਮੇਲੇ ਅਜਿਹੇ ਲੋਕਾਂ ਨੂੰ ਵੱਡੇ ਪੱਧਰ `ਤੇ ਆਕਰਸ਼ਿਤ ਕਰਨਗੇ, ਜੋ ਮੁਫ਼ਤ ਜ਼ਰੂਰੀ ਪੈਥੋਲੋਜੀਕਲ ਟੈਸਟਾਂ ਅਤੇ ਦਵਾਈਆਂ ਦੇ ਨਾਲ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਾਪਤ ਕਰਨ ਦੇ ਚਾਹਵਾਨ ਹਨ।
Khabran Da Sira : ਫਿਰ ਬਦਲੇਗਾ ਕਾਂਗਰਸ ਪ੍ਰਧਾਨ! ਪਿਆ ਕਲੇਸ਼! ਅਕਾਲੀ ਦਲ-ਬਸਪਾ ਗਠਜੋੜ ਟੁੱਟਿਆ! D5 Channel Punjabi
ਪ੍ਰਮੁੱਖ ਸਕੱਤਰ ਨੇ ਅੱਗੇ ਕਿਹਾ ਕਿ ਇਹ ਮੇਲੇ ਲੋਕਾਂ ਨੂੰ ਸਰਕਾਰ ਦੁਆਰਾ ਚਲਾਏ ਜਾ ਰਹੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਬਾਰੇ ਜਾਣਕਾਰੀ ਦੇਣ ਵਿੱਚ ਵੀ ਮਦਦ ਕਰਨਗੇ ਅਤੇ ਲੈਬਾਟਰੀ ਸੇਵਾਵਾਂ, ਕੰਸਲਟੇਸ਼ਨ, ਦਵਾਈ ਅਤੇ ਇਲਾਜ, ਰੈਫਰਲ ਆਦਿ ਵੱਖ-ਵੱਖ ਸਹੂਲਤਾਂ ਇੱਕ ਥਾਂ `ਤੇ ਉਪਲਬਧ ਹੋਣਗੀਆਂ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.