Press ReleasePunjabTop News

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਦੇ ਨਤੀਜਿਆਂ ਦਾ ਐਲਾਨ

ਫਰੀਦਕੋਟ ਜਿਲ੍ਹੇ ਦੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੀ ਵਿਦਿਆਰਥਣ ਗਗਨਦੀਪ ਕੌਰ ਪਹਿਲੇ ਅਤੇ ਨਵਜੋਤ ਦੂਸਰੇ ਸਥਾਨ ਤੇ ਰਹੀ

ਪਹਿਲੇ ਤਿੰਨ ਸਥਾਨ ਤੇ ਰਹੀਆਂ ਲੜਕੀਆਂ

97.54 ਫੀਸਦੀਂ ਰਹੀ ਪਾਸ ਪ੍ਰਤੀਸਤ

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਦਸਵੀਂ ਜਮਾਤ ਦੇ ਨਤੀਜਿਆਂ ਦੇ ਐਲਾਨ ਕਰ ਦਿੱਤਾ ਗਿਆ। ਐਲਾਨੇ ਗਏ ਨਤੀਜਿਆਂ ਅਨੁਸਾਰ ਪਹਿਲੇ ਤਿੰਨ ਸਥਾਨ ਕੁੜੀਆਂ ਨੇ ਹਾਸਲ ਕੀਤੇ ਹਨ। ਫਰੀਦਕੋਟ ਜਿਲ੍ਹੇ ਦੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੀ ਵਿਦਿਆਰਥਣ ਗਗਨਦੀਪ ਕੌਰ ਪੁੱਤਰੀ ਗੁਰਸੇਵਕ ਸਿੰਘ ਨੇ 650 ਵਿਚੋਂ 650 ਅੰਕ ਹਾਸਲ ਕਰਕੇ   ਪਹਿਲਾ ਸਥਾਨ ਹਾਸਲ ਕੀਤਾ ਹੈ  ਜਦਕਿ  ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੀ ਵਿਦਿਆਰਥਣ ਨਵਜੋਤ ਪੁੱਤਰੀ ਵਿਜੇ ਕੁਮਾਰ ਨੇ 650ਵਿਚੋ 648 ਦੂਸਰਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਗੌਰਮੈਟ ਹਾਈ ਸਕੂਲ ਮੰਡਾਲੀ ਜਿਲ੍ਹਾ ਮਾਨਸਾ ਦੀ ਹਰਮਨਦੀਪ ਕੋਰ ਸਪੁੱਤਰੀ ਸੁਖਵਿੰਦਰ ਸਿੰਘ ਨੇ 650 ਵਿਚੋਂ 646 ਅੰਕ ਹਾਸਲ ਕਰਕੇ ਸੂਬੇ ਵਿਚੋਂ ਤੀਜਾ ਸਥਾਨ ਹਾਸਲ ਕੀਤਾ ਹੈ।

ਜੇਲ੍ਹ ਤੋਂ ਬਾਹਰ ਆਇਆ ਬੇਅਦਬੀ ਕਰਨ ਵਾਲੀ ਔਰਤ ਨੂੰ ਸੋਧਾ ਲਾਉਣ ਵਾਲਾ ਸਿੰਘ! ਜੈਕਾਰਿਆਂ ਨਾਲ ਹੋਇਆ ਸੁਆਗਤ !

Matric Topper 2023 page 0001

ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਵਾਰ  290796  ਵਿਦਿਆਰਥੀ ਪੇਪਰਾਂ ਵਿੱਚ ਬੈਠੇ ਸਨ , ਜਿਨਾਂ ਵਿਚੋਂ 281905 ਵਿਦਿਆਰਥੀ ਪਾਸ ਹੋਏ ਹਨ ਜਦਕਿ 653 ਵਿਦਿਆਰਥੀ ਫੇਲ ਹੋਏ ਹਨ। ਇਸ ਤੋਂ ਇਲਾਵਾ 6171 ਵਿਦਿਆਰਥੀਆਂ ਦੀ ਕੰਪਾਰਟਮੈਂਟ ਆਈ ਹੈ ਅਤੇ 103 ਵਿਦਿਅਰਥੀਆਂ ਦਾ ਨਤੀਜਾ ਰੋਕਿਆ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਲੜਕੀਆਂ ਦੀ ਪਾਸ ਫੀਸਦ 98.46 ਫੀਸਦੀ ਰਹੀ ਅਤੇ ਲੜਕਿਆਂ ਦੀ ਪਾਸ ਫੀਸਦ 96.73 ਰਹੀ ਹੈ। ਸ਼ਹਿਰੀ ਖੇਤਰਾਂ ਵਿਚ ਪਾਸ ਫੀਸਦ 96.77 , ਪੇਂਡੂ ਖੇਤਰਾਂ ਵਿਚ 97.94 ਅਤੇ ਸਰਕਾਰੀ ਸਕੂਲਾਂ ਵਿੱਚ 97.76 ਫੀਸਦ ਅਤੇ ਗੈਰ ਸਰਕਾਰੀ ਸਕੂਲਾਂ ਦੀ ਪਾਸ ਪ੍ਰਤੀਸਤ 97.00 ਫੀਸਦ ਰਹੀ ਹੈ
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ,ਅਧਿਆਪਕਾਂ ਅਤੇ ਉਨਾਂ ਦੇ ਮਾਪਿਆਂ ਨੂੰ ਵਧੀਆਂ ਨਤੀਜਿਆਂ ਲਈ ਵਧਾਈ ਦਿੱਤੀ ਹੈ।

FinalMatricStats2023 page 0001 FinalMatricStats2023 page 0002 FinalMatricStats2023 page 0003 FinalMatricStats2023 page 0004 FinalMatricStats2023 page 0005 FinalMatricStats2023 page 0006 FinalMatricStats2023 page 0007

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button