ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਮਾਨਸਾ ਵਿੱਚ ਹੋਵੇਗੀ। ਇਹ ਮੀਟਿੰਗ ਦੁਪਹਿਰ 12 ਵਜੇ ਬੱਚਤ ਭਵਨ ਵਿੱਚ ਸ਼ੁਰੂ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਕੈਬਨਿਟ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਸੂਬੇ ਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਬਾਰੇ ਕੋਈ ਫੈਸਲਾ ਲੈ ਸਕਦੇ ਹਨ।
ਮੰਤਰੀ ਮੰਡਲ ਵੱਲੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਏ ਜਾਣ ’ਤੇ ਵੀ ਫੈਸਲਾ ਲਿਆ ਜਾ ਸਕਦਾ ਹੈ। ਕਿਉਂਕਿ RDF ਅਤੇ NHM ਵਰਗੇ ਮੁੱਦੇ ਪੰਜਾਬ ਸਰਕਾਰ ਲਈ ਮੁਸੀਬਤ ਦਾ ਕਾਰਨ ਬਣੇ ਹੋਏ ਹਨ। ਪੰਜਾਬ ਦੇ ਕਈ ਹੋਰ ਮੁੱਦੇ ਵੀ ਮੰਤਰੀ ਮੰਡਲ ਵਿੱਚ ਵਿਚਾਰੇ ਜਾਣਗੇ। ਧਿਆਨ ਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਜਲੰਧਰ ਅਤੇ ਲੁਧਿਆਣਾ ਵਿੱਚ ਸਰਕਾਰ ਤੁਹਾਡੇ ਦਵਾਰ ਦੇ ਤਹਿਤ ਹੋ ਚੁੱਕੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.