ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦੇਸ਼ ਦੀ ਆਜ਼ਾਦੀ ਤੋਂ ਬਾਅਦ ਪਹਿਲੀ ਵਾਰੀ ਸੂਬੇ ‘ਚ ਕਿਸੇ ਨਹਿਰ ਦੀ ਉਸਾਰੀ ਸ਼ੁਰੂ ਕੀਤੀ ਹੈ। ਮਾਲਵਾ ਨਹਿਰ ‘ਤੇ 2300 ਕਰੋੜ ਰੁਪਏ ਖਰਚ ਕੀਤੇ ਜਾਣਗੇ
ਮ ਸ਼ੁਰੂ ਕੀਤੀ ਗਈ ਮਾਲਵਾ ਨਹਿਰ ਦੀ ਉਸਾਰੀ ਤੋਂ ਬਾਅਦ ਸੂਬੇ ਦੇ 5 ਜ਼ਿਲ੍ਹਿਆਂ – ਫਿਰੋਜ਼ਪੁਰ, ਫਰੀਦਕੋਟ, ਮੁਕਤਸਰ ਸਾਹਿਬ, ਬਠਿੰਡਾ ਅਤੇ ਹੋਰ ਨਾਲ ਲਗਦੇ ਇਲਾਕਿਆਂ ‘ਚ ਖੇਤੀ ਲਈ ਪਾਣੀ ਦੀ ਘਾਟ ਨੂੰ ਪੂਰੀ ਕਰੇਗੀ। ਇਸ ਨਹਿਰ ਨਾਲ ਸੂਬੇ ਦੇ 62 ਪਿੰਡਾਂ ਵਿੱਚ ਦੋ ਲੱਖ ਏਕੜ ਤੋਂ ਵੱਧ ਰਕਬੇ ਵਿਚਲੇ ਖੇਤਾਂ ਨੂੰ ਪਾਣੀ ਪੁੱਜੇਗਾ। ਪਿੰਡਾਂ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲਣ ਕਰਕੇ ਧਰਤੀ ਹੇਠਲੇ ਕੀਮਤੀ ਪਾਣੀ ਨੂੰ ਬਚਾਇਆ ਜਾਵੇਗਾ। ਯਕੀਨਨ ਇਹ ਮਾਲਵਾ ਨਹਿਰ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਲਈ ਸਦੀਆਂ ਤੱਕ ਵਰਦਾਨ ਸਾਬਿਤ ਹੋਵੇਗੀ।
ਲਗਭਗ ਪੌਣੇ 200 ਕਿਲੋਮੀਟਰ ਲੰਬੀ ਇਹ ਨਹਿਰ ਦੇਸ਼ ਦੀ ਵੰਡ ਤੋਂ ਬਾਅਦ ਸਾਡੇ ਲਈ ਤੋਹਫਾ ਹੋਵੇਗੀ। ਨਹਿਰ 50 ਫੁਟ ਚੌੜੀ ਤੇ ਸਾਢੇ 12 ਫੁਟ ਡੂੰਘੀ ਹੋਵਗੀ, ਜਿਸ ਰਾਹੀਂ 18000 ਕਿਊਸਿਕ ਪਾਣੀ ਆਵੇਗਾ। ਨਹਿਰ ਵਿਚ 500 ਮੋਘੇ ਹੋਣਗੇ ਤੇ ਇਹ ਨਹਿਰ ਤਿਆਰ ਹੋਣ ਨਾਲ ਕਿਸਾਨਾਂ ਦੀਆਂ ਫਸਲਾਂ ਅਤੇ ਨਸਲਾਂ ਨੂੰ ਰਾਹਤ ਮਿਲੇਗੀ। ਸਰਹੰਦ ਫੀਡਰ ਨਹਿਰ ਤੇ ਰਾਜਸਥਾਨ ਨਹਿਰ ਦੇ ਨਾਲ ਚੜ੍ਹਦੇ ਪਾਸੇ ਇਹ ਤੀਜੀ ਮਾਲਵਾ ਨਹਿਰ ਹੋਵੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.