Breaking NewsPunjabTop News

ਪੰਜਾਬ ਹਰਿਆਣਾ ਹਾਈਕਰੋਟ ਨੇ ਲਗਾਈ PCS ਦੀ ਚੋਣ ਪ੍ਰਕਿਰਿਆ ’ਤੇ ਰੋਕ

ਪੰਜਾਬ ਸਿਵਲ ਸੇਵਾਵਾਂ (ਪੀ.ਸੀ.ਐੱਸ.) ਦੀ ਭਰਤੀ ਪ੍ਰਕਿਰਿਆ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੰਤਰਿਮ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਪ੍ਰੀਖਿਆ ਨਾਲ ਸੰਬੰਧਿਤ ਸਮੁੱਚਾ ਰਿਕਾਰਡ ਸੀਲ ਕਰਕੇ ਮੰਗਵਾ ਲਿਆ ਹੈ ਅਤੇ ਮਾਮਲੇ ਵਿਚ ਵਿਸਥਾਰਤ ਹੁਕਮ ਜਾਰੀ ਕਰਨ ਦੀ ਗੱਲ ਕਹੀ ਹੈ।
26 ਉਮੀਦਵਾਰਾਂ ਵਲੋਂ ਦਾਇਰ ਪਟੀਸ਼ਨ ਵਿਚ 4 ਨਵੰਬਰ ਨੂੰ ਐਲਾਨੇ ਨਤੀਜੇ ਰੱਦ ਕਰਨ, ਭਰਤੀ ਪ੍ਰਕਿਰਿਆ ਦੀ ਕਿਸੇ ਨਿਰਪੱਖ ਜਾਂਚ ਏਜੰਸੀ ਤੋਂ ਜਾਂਚ ਕਰਵਾਉਣ ਅਤੇ ਸਮੁੱਚਾ ਰਿਕਾਰਡ ਅਦਾਲਤ ਵਿਚ ਪੇਸ਼ ਕਰਨ ਦੀ ਮੰਗ ਕੀਤੀ ਗਈ ਹੈ। ਇਸ ਤੋਂ ਇਲਾਵਾ ਇਸੇ ਪ੍ਰੀਖਿਆ ਨਾਲ ਸੰਬੰਧਿਤ ਚਾਰ ਹੋਰ ਪਟੀਸ਼ਨਾਂ ਵੀ ਦਾਇਰ ਹੋਈਆਂ ਹਨ।
ਪਟੀਸ਼ਨਰਾਂ ਨੇ ਦੋਸ਼ ਲਾਇਆ ਹੈ ਕਿ ਭਰਤੀ ਦੇ ਨਿਯਮਾਂ ਵਿਚ ਤਬਦੀਲੀ ਕਰਕੇ ਦਸਵੀਂ ਪੱਧਰ ਦੀ ਪੰਜਾਬੀ ਪਾਸ ਕਰਨ ਦੀ ਲਾਜ਼ਮੀ ਸ਼ਰਤ ਹਟਾਈ ਗਈ ਅਤੇ ਇਕ ਤੋਂ ਵੱਧ ਸ਼੍ਰੇਣੀਆਂ ਵਿਚ ਅਰਜ਼ੀਆਂ ਦੇਣ ਦੀ ਛੋਟ ਦਿੱਤੀ ਗਈ। ਉਮਰ ਹੱਦ ਦੇ ਨਿਯਮਾਂ ਦੀ ਉਲੰਘਣਾ ਕਰਕੇ ਅਯੋਗ ਉਮੀਦਵਾਰਾਂ ਨੂੰ ਵੀ ਪ੍ਰੀਖਿਆ ਵਿਚ ਬੈਠਣ ਦੇਣ ਦੇ ਦੋਸ਼ ਲਾਏ ਗਏ ਹਨ।
ਕੁਝ ਪ੍ਰੀਖਿਆ ਕੇਂਦਰਾਂ ‘ਤੇ ਕਥਿਤ ਹੇਰਾਫੇਰੀ ਅਤੇ ਲਗਾਤਾਰ ਰੋਲ ਨੰਬਰਾਂ ਵਾਲੇ ਉਮੀਦਵਾਰਾਂ ਦੇ ਇਕੱਠੇ ਚੁਣੇ ਜਾਣ ‘ਤੇ ਵੀ ਸਵਾਲ ਉਠਾਏ ਗਏ ਹਨ। ਪਟੀਸ਼ਨਰਾਂ ਨੇ ਚੁਣੇ ਉਮੀਦਵਾਰਾਂ ਦੇ ਨਾਂਅ, ਅੰਕ ਅਤੇ ਸ਼੍ਰੇਣੀਵਾਰ ਕੱਟ-ਆਫ਼ ਜਨਤਕ ਨਾ ਕਰਨ ਨੂੰ ਪਾਰਦਰਸ਼ਤਾ ਦੀ ਘਾਟ ਦੱਸਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button