ਪੱਖੋ ਕੈਂਚੀਆਂ ਨੇੜੇ ਲੱਗੇ ਟੌਲ ਪਲਾਜ਼ਾ ਦੀ ਥਾਂ ਤਬਦੀਲ ਕਰਨ ਸਬੰਧੀ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਕਰੀਬ ਤਿੰਨ ਮਹੀਨਿਆਂ ਤੋਂ ਪੱਕਾ ਮੋਰਚਾ ਲਗਾਇਆ ਹੋਇਆ। ਕਿਸਾਨ ਜਥੇਬੰਦੀ ਦੇ ਇਸ ਧਰਨੇ ਨੂੰ ਚੁਕਵਾਉਣ ਲਈ ਹੁਣ ਟੌਲ ਪਲਾਜ਼ਾ ਦੀਆਂ ਮਹਿਲਾ ਕਰਮਚਾਰੀ ਅੱਗੇ ਆਈਆਂ ਹਨ, ਜਿਨ੍ਹਾਂ ਨੇ ਬਰਨਾਲਾ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇ ਕੇ ਧਰਨਾ ਚੁਕਵਾਉਣ ਦੀ ਮੰਗ ਕੀਤੀ ਹੈ।ਇਸ ਸਬੰਧੀ ਕਰਮਚਾਰੀ ਵੀਰਪਾਲ ਕੌਰ, ਹਰਦੀਪ ਕੌਰ, ਬਲਜੀਤ ਕੌਰ, ਮਨਜੀਤ ਕੌਰ ਅਤੇ ਅਨੂਪ੍ਰੀਤ ਕੌਰ ਨੇ ਕਿਹਾ ਕਿ ਤਿੰਨ ਮਹੀਨਿਆਂ ਤੋਂ ਟੌਲ ਪਲਾਜ਼ਾ ਬੰਦ ਹੋਣ ਕਾਰਨ ਟੌਲ ਉਪਰ ਕੰਮ ਕਰਦੇ 50 ਕਰਮਚਾਰੀਆਂ ਦਾ ਰੁਜ਼ਗਾਰ ਠੱਪ ਹੋ ਰਿਹਾ ਹੈ ਅਤੇ ਉਹ ਵਿਹਲੇ ਬੈਠੇ ਹਨ। ਇਸ ਕਰਕੇ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਔਖਾ ਹੋ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਕਿਸਾਨ ਜਥੇਬੰਦੀ ਦਾ ਧਰਨਾ ਚੁਕਵਾ ਕੇ ਉਨ੍ਹਾਂ ਦਾ ਰੁਜ਼ਗਾਰ ਬਹਾਲ ਕਰਵਾਇਆ ਜਾਵੇ। ਟੌਲ ਕਰਮਚਾਰੀਆਂ ਨੇ ਕਿਸਾਨ ਜਥੇਬੰਦੀ ਨੂੰ ਵੀ ਅਪੀਲ ਕੀਤੀ ਕਿ ਉਨ੍ਹਾਂ ਦੇ ਰੁਜ਼ਗਾਰ ਨੂੰ ਧਿਆਨ ਵਿੱਚ ਰੱਖਦਿਆਂ ਧਰਨਾ ਮੁੱਖ ਹਾਈਵੇਅ ਤੋਂ ਮੁੱਖ ਦਫ਼ਤਰ ਵਿੱਚ ਤਬਦੀਲ ਕੀਤਾ ਜਾਵੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.