PunjabPunjabTop News

ਫਰਜ਼ੀ ਪੁਲਸ ਮੁਕਾਬਲੇ ਚ ਦੋਸ਼ੀ ਪੁਲਸ ਮੁਲਾਜ਼ਮਾਂ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ

1992 ਵਿੱਚ ਦੋ ਨੌਜਵਾਨਾਂ ਨੂੰ ਅਗਵਾ ਕਰਕੇ ਝੂਠੇ ਪੁਲਿਸ ਮੁਕਾਬਲੇ ‘ਚ ਮਾਰਨ ਅਤੇ ਲਾਸ਼ਾਂ ਨੂੰ ਅਣਪਛਾਤੇ ਦੱਸ ਕੇ ਸਸਕਾਰ ਕਰਨ ਦੇ ਮਾਮਲੇ ‘ਚ ਸੀਬੀਆਈ ਦੇ ਸਪੈਸ਼ਲ ਜੱਜ ਦੀ ਅਦਾਲਤ ਵੱਲੋਂ ਉਸ ਸਮੇਂ ਦੇ ਥਾਣਾ ਸਿਟੀ ਤਰਨਤਾਰਨ ਦੇ ਇੰਚਾਰਜ, ਏਐੱਸਆਈ ਤੇ ਪੁਲਿਸ ਕਰਮਚਾਰੀ ਨੂੰ ਹਿਰਾਸਤ ‘ਚ ਲੈ ਕੇ ਜੇਲ੍ਹ ਭੇੇਜਣ ਦੇ ਹੁਕਮ ਸੁਣਾਏ ਹਨ, ਜਿਨ੍ਹਾਂ ਖ਼ਿਲਾਫ਼ ਅੱਜ ਮੰਗਲਵਾਰ ਨੂੰ ਸਜ਼ਾ ਸੁਣਾਈ ਜਾਵੇਗੀ।ਇਹ ਹੁਕਮ ਅਦਾਲਤ ਵਲੋਂ ਸੀਬੀਆਈ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਉਸ ਸਮੇਂ ਦੇ ਥਾਣਾ ਸਿਟੀ ਤਰਨਤਾਰਨ ਦੇ ਇੰਚਾਰਜ ਰਹੇ ਗੁਰਬਚਨ ਸਿੰਘ, ਏਐੱਸਆਈ ਰੇਸ਼ਮ ਸਿੰਘ ਅਤੇ ਪੁਲਿਸ ਕਰਮਚਾਰੀ ਹੰਸ ਰਾਜ ਸਿੰਘ ਨੂੰ ਧਾਰਾ 302 ਅਤੇ 120ਬੀ ‘ਚ ਦੋਸ਼ੀ ਕਰਾਰ ਦਿੰਦਿਆ ਸੁਣਾਏ ਗਏ ਹਨ ਜਦਕਿ ਇਸ ਮੁਕਦਮੇ ਦੀ ਸੁਣਵਾਈ ਦੌਰਾਨ ਮੁਲਜ਼ਮ ਪੁਲਿਸ ਕਰਮਚਾਰੀ ਅਰਜੁਨ ਸਿੰਘ ਦੀ ਦਸੰਬਰ 2021 ‘ਚ ਮੌਤ ਹੋ ਗਈ ਸੀ ਤੇ ਉਸ ਵਿਰੁੱਧ ਕਾਰਵਾਈ ਬੰਦ ਕਰ ਦਿੱਤੀ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button