
ਪਾਵਰਕੌਮ ਨੇ ਆਖ਼ਰ ਪਟਿਆਲਾ ਵਿਚਲੀ 50 ਏਕੜ ਜ਼ਮੀਨ ਵੇਚਣ ਨੂੰ ਹਰੀ ਝੰਡੀ ਦੇ ਦਿੱਤੀ ਹੈ, ਪਹਿਲਾਂ ਪਾਵਰਕੌਮ ਮੁਲਾਜ਼ਮਾਂ ਦੇ ਵਿਰੋਧ ਕਾਰਨ ਜਕੋ-ਤੱਕੀ ’ਚ ਸੀ। ਪਾਵਰਕੌਮ ਦੇ ਬੋਰਡ ਆਫ ਡਾਇਰੈਕਟਰਜ਼ ਨੇ 28 ਜਨਵਰੀ ਦੀ 121ਵੀਂ ਮੀਟਿੰਗ ’ਚ ਪਟਿਆਲਾ ਸ਼ਹਿਰ ਦੀ ਬਡੂੰਗਰ ਵਿਚਲੀ 50 ਏਕੜ ਜ਼ਮੀਨ ਪੁੱਡਾ ਨੂੰ ਤਬਦੀਲ ਕਰਨ ਦੀ ਪ੍ਰਵਾਨਗੀ ਦਿੱਤੀ ਹੈ। ਕਾਫ਼ੀ ਦਹਾਕੇ ਪਹਿਲਾਂ ਬਣੀ ਸਕੀਮ ਓ ਯੂ ਵੀ ਜੀ ਐੱਲ (ਖ਼ਾਲੀ ਸਰਕਾਰੀ ਜ਼ਮੀਨਾਂ ਦੀ ਸਰਵੋਤਮ ਵਰਤੋਂ) ਤਹਿਤ ਇਹ ਫ਼ੈਸਲਾ ਕੀਤਾ ਗਿਆ ਹੈ ਅਤੇ 80:20 ਪਾਲਿਸੀ ਤਹਿਤ ਇਹ ਜ਼ਮੀਨ ਤਬਦੀਲ ਕੀਤੀ ਗਈ ਹੈ।
ਪਾਵਰਕੌਮ ਦੀ ਇਸ ਮੀਟਿੰਗ ’ਚ ਦਿੱਤੀ ਪ੍ਰਵਾਨਗੀ ਮੁਤਾਬਿਕ ਪਿੰਡ ਬਡੂੰਗਰ ਵਿਚਲੀ ਇਸ ਜ਼ਮੀਨ ’ਚੋਂ 66 ਕੇ ਵੀ ਪਾਵਰ ਲਾਈਨਾਂ ਅਤੇ 11 ਕੇ ਵੀ ਐੱਲ ਟੀ ਲਾਈਨਾਂ ਨੂੰ ਸਣੇ ਟਰਾਂਸਫ਼ਾਰਮਰ ਹਟਾਉਣ ਦਾ ਖਰਚਾ ਪੁੱਡਾ ਚੁੱਕੇਗਾ। ਪੰਜਾਬ ਦੀ ਵਿੱਤੀ ਸਿਹਤ ਕਿਸੇ ਤੋਂ ਗੁੱਝੀ ਨਹੀਂ ਹੈ ਅਤੇ ਪਾਵਰਕੌਮ ਦੇ ਇਸ ਫ਼ੈਸਲੇ ਨਾਲ ਪਿੰਡ ਬਡੂੰਗਰ ਵਿਚਲੀ ਜ਼ਮੀਨ ਨੂੰ ਵੇਚਣ ਲਈ ਰਾਹ ਪੱਧਰਾ ਹੋ ਗਿਆ ਹੈ। ਪਹਿਲਾਂ ਪਟਿਆਲਾ ਦੀ ਬਡੂੰਗਰ ਸਾਈਟ ਦੀ 68.92 ਏਕੜ ਜ਼ਮੀਨ ਸ਼ਨਾਖ਼ਤ ਕੀਤੀ ਗਈ ਸੀ, ਜਿਸ ਤੋਂ 213.92 ਕਰੋੜ ਦੀ ਆਮਦਨ ਹੋਣ ਦਾ ਅਨੁਮਾਨ ਲਾਇਆ ਗਿਆ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




