
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅੱਜ ਜ਼ਿਲ੍ਹਾ ਬਠਿੰਡਾ ਵਿਖੇ ਰੋਸ ਪ੍ਰਦਰਸ਼ਨ ਕਰਨ ਦੇ ਦਿੱਤੇ ਸੱਦੇ ਤਹਿਤ ਕਿਸਾਨਾਂ ਨੂੰ ਬਠਿੰਡਾ ਜਾਣ ਤੋਂ ਰੋਕਣ ਲਈ ਪੰਜਾਬ ਪੁਲਿਸ ਵਲੋਂ ਬਠਿੰਡਾ ਨੂੰ ਜਾਂਦੇ ਸਾਰੇ ਰਸਤਿਆਂ ’ਤੇ ਨਾਕਾਬੰਦੀ ਕਰਕੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਬਠਿੰਡਾ ਵਿਖੇ ਜਾਣ ਵਾਲੇ ਕਿਸਾਨ ਯੂਨੀਅਨ ਦੇ ਕਾਰਕੁਨਾਂ ਨੂੰ ਗ੍ਰਿਫਤਾਰ ਕਰਨ ਲਈ ਸਾਰੇ ਨਾਕਿਆਂ ’ਤੇ ਬੱਸਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਪੰਜਾਬ ਪੁਲਿਸ ਨੂੰ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਹਨ ਕਿ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨਾਲ ਸੰਬੰਧਿਤ ਕਿਸੇ ਵੀ ਵਿਅਕਤੀ ਜਾਂ ਔਰਤ ਨੂੰ ਬਠਿੰਡਾ ਨਾ ਜਾਣ ਦਿੱਤਾ ਜਾਵੇ ਤੇ ਜੇਕਰ ਕੋਈ ਜਾਣ ਦੀ ਕੋਸ਼ਿਸ਼ ਕਰੇਗਾ ਤਾਂ ਉਹਨਾਂ ਨੂੰ ਗ੍ਰਿਫਤਾਰ ਕਰਕੇ ਥਾਣਿਆਂ ਦੇ ਵਿਚ ਬੰਦ ਕੀਤਾ ਜਾਵੇ, ਜਿਸ ਕਰਕੇ ਪੁਲਿਸ ਵਲੋਂ ਸਾਰੇ ਨਾਕਿਆਂ ’ਤੇ ਬੱਸਾਂ ਦਾ ਖਾਸ ਪ੍ਰਬੰਧ ਕੀਤਾ ਗਿਆ ਹੈ। ਬਰਨਾਲਾ ਮਾਨਸਾ ਮੁੱਖ ਮਾਰਗ ’ਤੇ ਨਾਕੇ ਦੀ ਅਗਵਾਈ ਕਰ ਰਹੇ ਥਾਣਾ ਮੁਖੀ ਰੂੜੇਕੇ ਕਲਾਂ ਬਲਵਿੰਦਰ ਸਿੰਘ ਨੇ ਦੱਸਿਆ ਕਿ ਅਮਨ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਨਾਕਾਬੰਦੀ ਕੀਤੀ ਗਈ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




