Breaking NewsD5 specialNewsPunjabTop News
ਬਲਬੀਰ ਸਿੱਧੂ ਨੇ ਫਾਰਮੇਸੀ ਅਧਿਕਾਰੀਆਂ ਅਤੇ ਦਰਜਾ-4 ਕਰਮਚਾਰੀਆਂ ਨੂੰ ਦਿੱਤੇ ਨਿਯੁਕਤੀ ਪੱਤਰ
ਚੰਡੀਗੜ੍ਹ : ਪੰਜਾਬ ਦੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਵੀਰਵਾਰ ਨੂੰ 10 ਫਾਰਮੇਸੀ ਅਧਿਕਾਰੀਆਂ ਅਤੇ 8 ਦਰਜਾ-4 ਕਰਮਚਾਰੀਆਂ ਨੂੰ ਤਰਸ ਦੇ ਅਧਾਰ ‘ਤੇ ਨਿਯੁਕਤੀ ਪੱਤਰ ਸੌਂਪੇ। ਸ੍ਰੀ ਸਿੱਧੂ ਨੇ ਕਿਹਾ ਕਿ ਹਾਲ ਹੀ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 190 ਮੈਡੀਕਲ ਅਫਸਰਾਂ ਅਤੇ 166 ਉਪ-ਵੈਦਾਂ ਦੀ ਵੀ ਨਿਯੁਕਤੀ ਕੀਤੀ ਹੈ ਅਤੇ ਸੂਬੇ ਭਰ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ 11,000 ਤੋਂ ਵੱਧ ਅਸਾਮੀਆਂ ਭਰੀਆਂ ਗਈਆਂ ਹਨ।
ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਮਹਾਂਮਾਰੀ ਦੌਰਾਨ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾ ਰਹੀ ਹੈ ਅਤੇ ਸਿਹਤ ਦੇ ਬੁਨਿਆਦੀ ਢਾਂਚੇ ਨੂੰ ਵੀ ਮਜਬੂਤ ਕੀਤਾ ਗਿਆ ਹੈ। ਇਸ ਮੌਕੇ ਸਿਹਤ ਸੇਵਾਵਾਂ, ਪੰਜਾਬ ਦੇ ਡਾਇਰੈਕਟਰ ਡਾ: ਜੀ.ਬੀ.ਸਿੰਘ ਨੇ ਵਿਭਾਗ ਵਿੱਚ ਨਵ-ਨਿਯੁਕਤ ਸਟਾਫ ਦਾ ਸਵਾਗਤ ਕੀਤਾ। ਸਿਹਤ ਮੰਤਰੀ ਦੇ ਓ.ਐਸ.ਡੀ.ਡਾ: ਬਲਵਿੰਦਰ ਸਿੰਘ ਅਤੇ ਸੁਪਰਡੈਂਟ ਸੰਜੇ ਕੁਮਾਰ ਵੀ ਮੌਜੂਦ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.