Breaking NewsD5 specialNewsPunjab

ਬਲਵੰਤ ਸਿੰਘ ਮੁਲਤਾਨੀ ਕਿਡਨੈਪਿੰਗ ਕੇਸ ‘ਚ ਸਾਬਕਾ ਡੀਜੀਪੀ ਸੈਣੀ ਨੂੰ ਝਟਕਾ,ਅਦਾਲਤ ਨੇ ਸੁਣਾਇਆ ਵੱਡਾ ਫੈਸਲਾ

ਮੋਹਾਲੀ : ਬਲਵੰਤ ਸਿੰਘ ਮੁਲਤਾਨੀ ਕਿਡਨੈਪਿੰਗ ਕੇਸ ਅਡੀਸ਼ਨਲ ਸੈਸ਼ਨ ਜੱਜ ਮੋਨਿਕਾ ਗੋਇਲ ਦੀ ਅਦਾਲਤ ਤੋਂ ਤਬਦੀਲ ਕਰਕੇ ਹੁਣ ਰਜਨੀਸ਼ ਗਰਗ ਦੀ ਅਦਾਲਤ ‘ਚ ਚੱਲੇਗਾ। ਇਸ ਬਾਰੇ ਫੈਸਲਾ ਸ਼ੈਸਨ ਜੱਜ ਦੀ ਅਦਾਲਤ ਨੇ ਸੁਣਾਇਆ ਹੈ। 29 ਸਾਲ ਪਹਿਲਾਂ ਨੌਜਵਾਨ ਬਲਵੰਤ ਸਿੰਘ ਮੁਲਤਾਨੀ ਨੂੰ ਸਾਬਕਾ ਡੀਜੀਪੀ ਸੁਮੇਧ ਸੈਣੀ ਨੇ ਘਰੋਂ ਅਗਵਾ ਕਰਕੇ ਥਾਣੇ ਵਿੱਚ ਤਸੀਹੇ ਦੇਣ ਤੋਂ ਬਾਅਦ ਮੌਤ ਦੇ ਘਾਟ ਉਤਾਰ ਦਿੱਤਾ ਸੀ। ਇਸ ਬਾਰੇ ਪਿਛਲੇ ਦਿਨੀਂ ਥਾਣਾ ਮਟੌਰ ਮੋਹਾਲੀ ਵਿੱਚ ਸੈਣੀ ਅਤੇ ਕੁਝ ਹੋਰ ਪੁਲਿਸ ਵਾਲਿਆਂ ਖਿਲਾਫ ਐਫਆਈਆਰ ਦਰਜ ਹੋਈ ਸੀ।

ਬਾਦਲਾਂ ‘ਤੇ ਮਿਹਰਬਾਨ ਕੈਪਟਨ ਸਰਕਾਰ, ਸਰਕਾਰੀ ਖ਼ਜ਼ਾਨੇ ‘ਤੇ ਕਰੋੜਾਂ ਦਾ ਬੋਝ | Badal | Captain Amarinder Singh

ਇਸ ਬਾਰੇ ਫੈਸਲਾ ਮੋਹਾਲੀ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਏਐਸਰਾਏ ਨੇ ਸੁਣਾਇਆ ਹੈ। ਪੀੜਤ ਧਿਰ ਨੇ ਸੁਮੇਧ ਸਿੰਘ ਸੈਣੀ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਅਦਾਲਤ ਵਿੱਚ ਇਹ ਅਰਜ਼ੀ ਲਗਾਈ ਸੀ ਕਿ ਸੁਮੇਧ ਸਿੰਘ ਸੈਣੀ ਖਿਲਾਫ ਕੇਸ ਹੋਰ ਅਦਾਲਤ ਵਿਚ ਚਲਾਇਆ ਜਾਵੇ। ਇਸ ਬਾਰੇ ਸੁਣਵਾਈ ਪਿਛਲੇ ਹਫ਼ਤੇ ਮੁਕੰਮਲ ਹੋ ਗਈ ਸੀ ਪਰ ਜੱਜ ਏ ਐੱਸ ਰਾਏ ਨੇ ਫੈਸਲਾ ਰਾਖਵਾਂ ਰੱਖ ਲਿਆ ਸੀ। ਹੁਣ ਐਡੀਸ਼ਨਲ ਸੈਸ਼ਨ ਜੱਜ ਰਜਨੀਸ਼ ਗਰਗ ਮੁਲਤਾਨੀ ਕਿਡਨੈਪਿੰਗ ਮਾਮਲੇ ਦੀ ਸੁਣਵਾਈ 6 ਜੁਲਾਈ ਨੂੰ ਕਰਨਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button