ਬਾਦਲਾਂ ਤੇ ਸ਼੍ਰੋਮਣੀ ਕਮੇਟੀ ਦਾ ਨਵਾਂ ਕਾਰਨਾਮਾ! Latest News | Badal | SGPC
ਫ਼ਤਿਹਗੜ੍ਹ ਸਾਹਿਬ : ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੋਂ ਚੀਫ ਇੰਸਪੈਕਟਰ ਦੀ ਅਗਵਾਈ ਵਿੱਚ ਅੱਧੀ ਦਰਜਨ ਅਧਿਕਾਰੀਆਂ ਦੀ ਟੀਮ ਵੱਲੋਂ ਕੀਤੀ ਗਈ ਪੜਤਾਲ ਦੌਰਾਨ ਮੁੱਢਲੇ ਤੌਰ ’ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਲੱਖਾਂ ਰੁਪਏ ਦੇ ਸਬਜ਼ੀ ਘੁਟਾਲੇ ਦੇ ਸਾਹਮਣੇ ਆਉਣ ਦੇ ਸੰਕੇਤ ਮਿਲੇ ਹਨ। ਸੂਤਰਾਂ ਦਾ ਕਹਿਣਾ ਹੈ ਕਿ ਡੂੰਘਾਈ ਨਾਲ ਜਾਂਚ ਹੋਣ ’ਤੇ ਇਸ ਮਾਮਲੇ ਵਿੱਚ ਕਈ ਹੋਰ ਪਰਤਾਂ ਖੁੱਲਣ ਦੇ ਆਸਾਰ ਹਨ। ਇਸ ਕਰਕੇ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਤਾਇਨਾਤ ਅੱਧੀ ਦਰਜਨ ਮੁਲਾਜ਼ਮਾਂ ਤੇ ਇੰਸਪੈਕਟਰ ਖ਼ਿਲਾਫ ਕਾਰਵਾਈ ਕੀਤੀ ਜਾ ਸਕਦੀ ਹੈ।
ਗੁਰਦੁਆਰੇ ‘ਚ ਹੋਇਆ ਅਜਿਹਾ ਕੰਮ | Gurdwara | Punjab
ਯਾਦ ਰੱਖਣ ਵਾਲੀ ਗੱਲ ਇਹ ਹੈ ਕਿ ਪਿਛਲੇ ਦਿਨੀਂ ਕਰੋਨਾ ਵਾਇਰਸ ਦੇ ਚਲਦਿਆਂ ਪੰਜਾਬ ਵਿੱਚ ਲਾਕਡਾਊਨ ਦੇ ਹਾਲਾਤ ਸਨ ਪਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਬਜ਼ੀਆਂ ਦੀ ਖਰੀਦ ਫਰਜ਼ੀ ਬਿਲਾਂ ਦੇ ਆਧਾਰ ਤੇ ਖਾਤਿਆਂ ਵਿੱਚ ਚੱਲਦੀ ਰਹੀ ਸੀ। ਜਿਸਤੇ ਹੁਣ ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰੰਧਾਵਾ ਨੇ ਵੀ ਚੁੱਕੇ ਸਵਾਲ ਹਨ। ਉਨ੍ਹਾ ਦਾ ਕਹਿਣਾ ਹੈ ਕਿ ਗੁਰੂ ਦੀ ਗੋਲਕ ਨੂੰ ਬੇਦਰਦੀ ਨਾਲ ਲੁੱਟਿਆ ਜਾ ਰਿਹਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.