ਬਾਰ੍ਹਵੀਂ ‘ਚ ਅੱਵਲ ਬੱਚਿਆਂ ਨੂੰ ਮਿਲੇਗੀ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ
ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਬੱਚਿਆਂ ਨੂੰ ਦਿੱਤੀ ਵਧਾਈ
ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਵੱਲੋਂ ਬੁੱਧਵਾਰ ਨੂੰ ਐਲਾਨੇ ਗਏ ਬਾਰ੍ਹਵੀਂ ਦੀ ਪ੍ਰੀਖਿਆ ਦੇ ਨਤੀਜੇ ਵਿੱਚੋਂ ਅੱਵਲ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਜਲਦੀ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ 51 ਹਜ਼ਾਰ ਰੁਪਏ ਦੇ ਨਕਦ ਪੁਰਸਕਾਰ ਨਾਲ ਸਨਮਾਨਿਤ ਕਰੇਗੀ। ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਲੜਕੀਆਂ ਨੇ ਇਕ ਵਾਰ ਫਿਰ ਪ੍ਰੀਖਿਆ ਵਿੱਚ ਮੂਹਰਲੇ ਸਥਾਨ ਹਾਸਲ ਕਰਕੇ ਲੜਕਿਆਂ ਨੂੰ ਪਛਾੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਵੀ ਖੁਸ਼ੀ ਵਾਲੀ ਗੱਲ ਹੈ ਕਿ ਇਨ੍ਹਾਂ ਪ੍ਰੀਖਿਆਵਾਂ ਦੇ ਨਤੀਜੇ ਵਿੱਚ ਮਾਨਸਾ ਜ਼ਿਲ੍ਹੇ ਨੇ ਸੂਬੇ ਭਰ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਭਗਵੰਤ ਮਾਨ ਨੇ ਪ੍ਰੀਖਿਆ ਪਾਸ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।
ਵੈਨ ਨੇ ਦੁਕਾਨਦਾਰਾਂ ਨੂੰ ਪਾਤੀਆਂ ਭਾਜੜਾਂ, ਹੋ ਗਿਆ ਵੱਡਾ ਐਕਸ਼ਨ, ਮੌਕੇ ’ਤੇ ਹੀ ਹੋ ਗਿਆ ਨਿਤਾਰਾ |D5 Channel Punjabi
ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬੇ ਲਈ ਇਤਿਹਾਸਕ ਦਿਨ ਹੈ ਕਿਉਂਕਿ ਇਨ੍ਹਾਂ ਵਿਦਿਆਰਥੀਆਂ ਨੇ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੇ ਇਮਤਿਹਾਨਾਂ ਵਿੱਚ ਕਾਮਯਾਬ ਹੋਣ ਲਈ ਅਣਥੱਕ ਮਿਹਨਤ ਤੇ ਲਗਨ ਨਾਲ ਆਪਣਾ ਨਾਮ ਚਮਕਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਹੱਤਵਪੂਰਨ ਦਿਨ ਹੈ, ਜਿਸ ਲਈ ਵਿਦਿਆਰਥੀ, ਉਨ੍ਹਾਂ ਦੇ ਮਾਪੇ ਅਤੇ ਅਧਿਆਪਕ ਵਧਾਈ ਦੇ ਹੱਕਦਾਰ ਹਨ।
NSA ਦੇ ਹੱਕ ’ਚ ਆਏ ਗ੍ਰੰਥੀ ਸਿੰਘ, ਫਾਂਸੀ ਦੀ ਸਜ਼ਾ ਦੀ ਕਰਨ ਰਹੇ ਨੇ ਮੰਗ, ਏਜੰਸੀਆਂ ਬਾਰੇ ਵੱਡੇ ਖੁਲਾਸੇ |
ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਵਿਦਿਆਰਥੀ ਹੋਰ ਵਿਦਿਆਰਥੀਆਂ ਲਈ ਰੋਲ ਮਾਡਲ ਬਣਨਗੇ ਅਤੇ ਉਨ੍ਹਾਂ ਨੂੰ ਉੱਚ ਸਿੱਖਿਆ ਹਾਸਲ ਕਰਕੇ ਸਿੱਖਿਆ ਦੇ ਖੇਤਰ ਵਿੱਚ ਮੱਲਾਂ ਮਾਰਨ ਲਈ ਪ੍ਰੇਰਿਤ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਖਾਸ ਕਰਕੇ ਲੜਕੀਆਂ ਲਈ ਸਕੂਲੀ ਸਿੱਖਿਆ ਵਾਸਤੇ ਵਧੀਆ ਮਾਹੌਲ ਦੇਣ ਲਈ ਵਚਨਬੱਧ ਹੈ ਤਾਂ ਜੋ ਉਹ ਆਪਣੇ ਜੀਵਨ ਵਿੱਚ ਸਫ਼ਲ ਹੋ ਸਕਣ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਨਕਦ ਇਨਾਮ ਵਿਦਿਆਰਥੀਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕਰਨਗੇ ਅਤੇ ਉਨ੍ਹਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਆਪਣਾ ਮੁਕਾਮ ਬਣਾਉਣ ਦੇ ਯੋਗ ਬਣਾਉਣਗੇ।
ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਦੇ ਨਤੀਜੇ ਅੱਜ ਐਲਾਨੇ ਗਏ..ਜਿਸ ਵਿੱਚ ਸਾਡੀਆਂ ਧੀਆਂ ਨੇ ਇੱਕ ਵਾਰ ਫ਼ਿਰ ਬਾਜ਼ੀ ਮਾਰੀ ਹੈ ਤੇ ਅੱਵਲ ਇੱਕ ਵਾਰ ਫ਼ਿਰ ਮਾਨਸਾ ਜ਼ਿਲ੍ਹਾ ਆਇਆ ਹੈ..
ਸਾਰੇ ਬੱਚਿਆਂ ਨੂੰ ਮੇਰੇ ਵੱਲੋਂ ਵਧਾਈ ਤੇ ਸ਼ੁਭਕਾਮਨਾਵਾਂ ..ਵਾਅਦੇ ਮੁਤਾਬਕ ਅੱਵਲ ਬੱਚਿਆਂ ਨੂੰ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ… pic.twitter.com/CKfZxfDY70— Bhagwant Mann (@BhagwantMann) May 24, 2023
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.