
ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਵਿਜੀਲੈਂਸ ਦੇ ਰਿਮਾਂਡ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠਿਆਂ ਅੱਜ 2 ਜੂਨ ਨੂੰ ਮੁਹਾਲੀ ਕੋਰਟ ‘ਚ ਪੇਸ਼ ਹੋਣਗੇ। ਉਨ੍ਹਾਂ ਦਾ 7 ਦਿਨਾਂ ਦਾ ਰਿਮਾਂਡ ਅੱਜ ਖ਼ਤਮ ਹੋ ਰਿਹਾ ਹੈ। ਦੱਸ ਦੇਈਏ ਕਿ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਬਿਕਰਮ ਮਜੀਠਿਆਂ ਦੀ ਅੰਮ੍ਰਿਤਸਰ ਤੇ ਚੰਡੀਗੜ੍ਹ ਰਿਹਾਇਸ਼ ‘ਤੇ ਛਾਪੇਮਾਰੀ ਕੀਤੀ ਸੀ ਤੇ ਉਨ੍ਹਾਂ ਖਿਲਾਫ਼ ਸਬੂਤ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।ਵਿਜੀਲੈਂਸ ਬਿਊਰੋ ਨੇ ਕੱਲ੍ਹ ਸੋਮਵਾਰ ਨੂੰ ਮਜੀਠਿਆ ਦੇ ਅੰਮ੍ਰਿਤਸਰ ਸਥਿਤ ਮਜਿਠਾ ਘਰ ਤੇ ਦਫ਼ਤਰ ਨੂੰ ਲੈ ਕੇ ਜਾਂਚ ਕੀਤੀ ਸੀ। ਇਸ ਦੌਰਾਨ ਮਜੀਠਿਆਂ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਖ਼ਲ ਕਰਕੇ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਦੱਸਿਆ ਤੇ ਨਾਲ ਹੀ ਰਿਮਾਂਡ ਆਰਡਰ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਹਾਈਕੋਰਟ ਇਸ ਪਟੀਸ਼ਨ ‘ਤੇ 3 ਜੁਲਾਈ ਨੂੰ ਸੁਣਵਾਈ ਕਰੇਗਾ।ਵਿਜੀਲੈਂਸ ਬਿਊਰੋ ਨੇ 540 ਕਰੋੜ ਆਮ ਤੋਂ ਵੱਧ ਜਾਇਦਾਰ ਮਾਮਲੇ ‘ਚ 25 ਜੂਨ ਨੂੰ ਬਿਕਰਮ ਮਜੀਠਿਆ ਖਿਲਾਫ਼ ਮਾਮਲਾ ਦਰਜ ਕੀਤਾ। ਇਸ ਤੋਂ ਬਾਅਦ ਸੂਬੇ ‘ਚ ਕਈ ਮਜੀਠਿਆ ਦੇ ਅੰਮ੍ਰਿਤਸਰ ਤੇ ਚੰਡੀਗੜ੍ਹ ਰਿਹਾਇਸ਼ ਸਮੇਤ 26 ਥਾਂਵਾਂ ‘ਤੇ ਛਾਪੇਮਾਰੀ ਕੀਤੀ ਸੀ। ਵਿਜੀਲੈਂਸ ਨੇ ਮਜੀਠਿਆ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰ ਲਿਆ ਸੀ। ਇਸ ਦੌਰਾਨ 29 ਮੋਬਾਇਲ ਫ਼ੋਨ, 5 ਲੈਪਟਾਪ, 3 ਆਈਪੈਡ, 2 ਡੈਸਕਟਾਪ, 8 ਡਾਇਰੀਆਂ ਤੇ ਹੋ ਦਸਤਾਵੇਜ਼ ਬਰਾਮਦ ਕੀਤੇ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.