ਬੇਅਦਬੀ ਦੀ ਘਟਨਾ ਤੋਂ ਬਾਅਦ ਕੇਂਦਰ ਨੇ ਪੰਜਾਬ ਸਰਕਾਰ ਨੂੰ ਭੇਜਿਆ ਅਲਰਟ, ਧਾਰਮਿਕ ਸਥਾਨਾਂ ‘ਤੇ ਸੁਰੱਖਿਆ ਵਧਾਉਣ ਦੇ ਨਿਰਦੇਸ਼
ਅੰਮ੍ਰਿਤਸਰ/ਨਵੀਂ ਦਿੱਲੀ : ਪੰਜਾਬ ‘ਚ ਲਗਾਤਾਰ ਹੋ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਕੇਂਦਰ ਸਰਕਾਰ ਐਕਸ਼ਨ ‘ਚ ਆ ਗਈ ਹੈ। ਦਰਅਸਲ ਕੇਂਦਰ ਨੇ ਪੰਜਾਬ ਸਰਕਾਰ ਨੂੰ ਅਲਰਟ ਜਾਰੀ ਕੀਤਾ ਹੈ, ਜਿਸਦੇ ਮੁਤਾਬਕ ਪੰਜਾਬ ਦੇ ਤਮਾਮ ਧਾਰਮਿਕ ਸਥਾਨਾਂ, ਡੇਰਿਆਂ , ਮੰਦਿਰਾਂ, ਗੁਰਦੁਆਰਿਆਂ ਅਤੇ ਹੋਰ ਸਾਰੀਆਂ ਧਾਰਮਿਕ ਥਾਵਾਂ ‘ਤੇ ਸੁਰੱਖਿਆ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸਦੇ ਨਾਲ ਹੀ ਸੀਸੀਟੀਵੀ ਦੇ ਡੀਵੀਆਰ ‘ਚ ਇੱਕ ਮਹੀਨੇ ਦਾ ਡਾਟਾ ਰੱਖਣ ਦਾ ਆਦੇਸ਼ ਵੀ ਜਾਰੀ ਕੀਤਾ ਗਿਆ ਹੈ।
ਮੁੱਖ ਮੰਤਰੀ ਚੰਨੀ ਦਾ ਨਵਾਂ ਧਮਾਕਾ ,ਖੁਸ਼ ਕੀਤੇ ਪੰਜਾਬ ਵਾਸੀ, ਵੱਡਾ ਬਿਆਨ,ਧਮਾਕੇਦਾਰ ਸਪੀਚ
ਦੱਸ ਦਈਏ ਕਿ ਕਪੂਰਥਲਾ ‘ਚ ਭੀੜ ਨੇ ਪੁਲਿਸ ਦੀ ਹਾਜ਼ਰੀ ‘ਚ ਇੱਕ ਨੌਜਵਾਨ ਦੀ ਕੁੱਟ – ਕੁੱਟ ਕੇ ਹੱਤਿਆ ਕਰ ਦਿੱਤੀ। ਨੌਜਵਾਨ ਨੂੰ ਐਤਵਾਰ ਸਵੇਰੇ ਗੁਰਦੁਆਰਾ ਸਾਹਿਬ ‘ਚ ਨਿਸ਼ਾਨ ਸਾਹਿਬ ਦੀ ਬੇਅਦਬੀ ਦੇ ਇਲਜ਼ਾਮ ‘ਚ ਪਿੰਡ ਨੇ ਫੜਿਆ ਸੀ। ਉਥੇ ਹੀ ਅੰਮ੍ਰਿਤਸਰ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ‘ਤੇ ਸ਼ਨੀਵਾਰ ਨੂੰ ਸ੍ਰੀ ਹਰਮੰਦਿਰ ਸਾਹਿਬ ‘ਚ ਇੱਕ ਨੌਜਵਾਨ ਦੀ ਕੁੱਟ – ਕੁੱਟ ਕੇ ਹੱਤਿਆ ਕਰ ਦਿੱਤੀ ਗਈ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਾਅਵਾ ਕੀਤਾ ਸੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇਖ ਲੋਕ ਭੜਕ ਗਏ ਸਨ। ਫਿਲਹਾਲ ਮੁੱਖ ਮੰਤਰੀ ਚੰਨੀ ਨੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.