ਬੇਅਦਬੀ ਦੇ ਦੋਸ਼ੀ ‘ਤੇ ਇੱਕ ਵਕੀਲ ਨੇ ਤਾਣੀ ਪਿਸਤੌਲ, ਪੁਲਿਸ ਨੇ ਮੌਕੇ ‘ਤੇ ਹੀ ਕੀਤਾ ਕਾਬੂ
ਮੋਰਿੰਡਾ, 27 ਅਪ੍ਰੈਲ 2023 – ਮੋਰਿੰਡਾ ਦੇ ਇਤਿਹਾਸਕ ਗੁਰਦੁਆਰਾ ਕੋਤਵਾਲੀ ਸਾਹਿਬ’ਚ ਬੇਅਦਬੀ ਕਰਨ ਵਾਲੇ ਦੋਸ਼ੀ ਜਸਵੀਰ ਸਿੰਘ ਨੂੰ ਅੱਜ 2 ਦਿਨ ਦਾ ਰਿਮਾਂਡ ਪੂਰਾ ਹੋਣ ਤੋਂ ਬਾਅਦ ਅਦਾਲਤ ‘ਚ ਪੇਸ਼ ਕੀਤਾ ਜਾ ਰਿਹਾ ਸੀ ਤਾਂ ਉਸ ਤਾਂ ਉਸ ‘ਤੇ ਹਮਲਾ ਕਰਕੇ ਉਸ ਨੂੰ ਜਾਨੋ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਵਕੀਲ ਵੱਲੋਂ ਬੇਅਦਬੀ ਦੇ ਦੋਸ਼ੀ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਉਹ ਸਿਵਲ ਕੱਪੜਿਆਂ ‘ਚ ਸੀ ਅਤੇ ਉਹ ਮੋਰਿੰਡਾ ਦਾ ਰਹਿਣ ਵਾਲਾ ਹੈ। ਜਿਸ ਤੋਂ ਬਾਅਦ ਪੁਲਿਸ ਵੱਲੋਂ ਉਸ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ।
ਉੱਥੇ ਹੀ ਅਦਾਲਤ ਵੱਲੋਂ ਦੋਸ਼ੀ ਜਸਵੀਰ ਸਿੰਘ ਨੂੰ ਮੁੜ 2 ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।
ਸੋਮਵਾਰ ਨੂੰ ਮੋਰਿੰਡਾ ਸਥਿਤ ਇਤਿਹਾਸਕ ਗੁਰਦੁਆਰਾ ਕੋਤਵਾਲੀ ਸਾਹਿਬ ‘ਚ ਸਿੱਖ ਨੌਜਵਾਨ ਵੱਲੋਂ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ। ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ ਮੁਤਾਬਕ ਨੌਜਵਾਨਾਂ ਨੇ ਪਹਿਲਾਂ ਗ੍ਰੰਥੀ ‘ਤੇ ਹਮਲਾ ਕੀਤਾ ਅਤੇ ਬਾਅਦ ‘ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਸੀ। ਇਸ ਦੌਰਾਨ ਮੌਕੇ ‘ਤੇ ਮੌਜੂਦ ਲੋਕਾਂ ਨੇ ਉਕਤ ਨੌਜਵਾਨ ਨੂੰ ਫੜ ਕੇ ਪੁਲਸ ਹਵਾਲੇ ਕਰ ਦਿੱਤਾ ਸੀ ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.