ਬੰਬੀਹਾ ਗੈਂਗ ਦੇ ਚਾਰ ਸ਼ੂਟਰ ਪੰਜਾਬ ਤੋਂ ਗ੍ਰਿਫਤਾਰ
ਉੱਤਰਾਖੰਡ ਮਾਈਨਿੰਗ ਵਪਾਰੀ ਦੇ ਦੋ ਕਾਤਲਾਂ ਸਮੇਤ ਬੰਬੀਹਾ ਗੈਂਗ ਦੇ ਚਾਰ ਸ਼ੂਟਰ ਪੰਜਾਬ ਤੋਂ ਗ੍ਰਿਫਤਾਰ ਪੰਜਾਬ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਐਸ.ਏ.ਐਸ.ਨਗਰ ਦੇ ਪਿੰਡ ਛੱਤ ਤੋਂ ਉੱਤਰਾਖੰਡ ਮਾਈਨਿੰਗ ਵਪਾਰੀ ਦੀ ਹੱਤਿਆ ਕਰਨ ਵਾਲੇ ਦੋ ਹਮਲਾਵਰਾਂ ਸਮੇਤ ਦਵਿੰਦਰ ਬੰਬੀਹਾ ਗੈਂਗ ਦੇ ਚਾਰ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦੱਸਣਯੋਗ ਹੈ ਕਿ 13 ਅਕਤੂਬਰ ਨੂੰ ਕਾਸ਼ੀਪੁਰ ਦੇ ਕੁੰਡੇਸ਼ਵਰੀ ਪਿੰਡ ਵਿੱਚ ਮਾਈਨਿੰਗ ਵਪਾਰੀ ਮਹਿਲ ਸਿੰਘ (70) ਦੀ ਉਸ ਦੇ ਘਰ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਫੜੇ ਗਏ ਵਿਅਕਤੀਆਂ ਦੀ ਪਛਾਣ ਸਾਧੂ ਸਿੰਘ, ਜਗਦੀਸ਼ ਸਿੰਘ ਉਰਫ਼ ਦੀਸ਼ਾ, ਮਨਪ੍ਰੀਤ ਸਿੰਘ ਉਰਫ਼ ਮਨੀ ਉਰਫ਼ ਚੂਚੀ, ਜਸਪ੍ਰੀਤ ਸਿੰਘ ਉਰਫ਼ ਲੌਕ ਸਾਰੇ ਵਾਸੀ ਜ਼ਿਲ੍ਹਾ ਮਾਨਸਾ ਵਜੋਂ ਹੋਈ ਹੈ।ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਇਹ ਆਪ੍ਰੇਸ਼ਨ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ), ਕਾਊਂਟਰ ਇੰਟੈਲੀਜੈਂਸ (ਸੀਆਈ) ਪੰਜਾਬ, ਜ਼ਿਲ੍ਹਾ ਪੁਲਿਸ ਊਧਮ ਸਿੰਘ ਨਗਰ ਉੱਤਰਾਖੰਡ, ਸਪੈਸ਼ਲ ਸੈੱਲ ਦਿੱਲੀ ਅਤੇ ਜ਼ਿਲ੍ਹਾ ਪੁਲਿਸ ਐਸਏਐਸ ਨਗਰ ਵੱਲੋਂ ਸਾਂਝੇ ਤੌਰ ‘ਤੇ ਕੀਤਾ ਗਿਆ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.